ਰਾਜ ਕੁਮਾਰ ਵੇਰਕਾ ਵਲੋਂ ਕੇਜਰੀਵਾਲ ਦੀ ਕੈਂਪੇਨ ਦਾ ਵਿਰੋਧ... ਆਖੀ ਇਹ ਗੱਲ

01/12/2022 5:21:22 PM

ਅੰਮ੍ਰਿਤਸਰ (ਗੁਰਇੰਦਰ ਸਾਗਰ) : ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਵਲੋਂ ਇਕ ਬਿਆਨ ਜਾਰੀ ਕੀਤਾ ਗਿਆ ਹੈ ਜਿਸ ’ਚ ਉਨ੍ਹਾਂ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਵਲੋਂ ਡੋਰ-ਟੂ-ਡੋਰ ਜਾ ਕੇ ਕੈਂਪੇਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਜਦੋਂ ਵੀ ਪੰਜਾਬ ’ਚ ਆਉਂਦੇ ਹਨ ਤਾਂ ਕੋਰੋਨਾ ਫੈਲਾ ਕੇ ਜਾਂਦੇ ਹਨ। ਇਸ ਸਮੇਂ ਵੀ ਉਨ੍ਹਾਂ ਨੂੰ ਕੋਰੋਨਾ ਹੋਇਆ ਹੈ। ਇਸ ਦੇ ਬਾਵਜੂਦ ਵੀ ਉਹ ਪ੍ਰਚਾਰ ਕਰ ਰਹੇ ਹਨ।

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਨੇ ਚੋਣਾਂ ਨੂੰ ਲੈ ਕੇ ਕੀਤੇ ਅਹਿਮ ਵਾਅਦੇ, ਪੰਜਾਬੀਆਂ ਅੱਗੇ ਰੱਖੇ 10 ਏਜੰਡੇ

ਚੋਣ ਕਮਿਸ਼ਨ ਨੇ ਵੀ ਕਿਹਾ ਹੈ ਕਿ 15 ਜਨਵਰੀ ਤੋਂ ਪਹਿਲਾਂ ਕੋਈ ਵੀ ਸਿਆਸੀ ਪਾਰਟੀ ਕੋਈ ਪ੍ਰਚਾਰ ਨਾ ਕਰੇ ਪਰ ਫਿਰ ਵੀ ਅਰਵਿੰਦ ਕੇਜਰੀਵਾਲ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਵਲੋਂ ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਦੇ ਵਿਰੋਧ ’ਚ ਡਾ. ਰਾਜਕੁਮਾਰ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਦਾ ਡਟ ਕੇ ਵਿਰੋਧ ਕਰਦੀ ਹੈ ਅਤੇ ਚੋਣ ਕਮਿਸ਼ਨ ਨੂੰ ਇਸਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News