ਰਾਜਾ ਵੜਿੰਗ ਨੇ ਅੰਮ੍ਰਿਤਸਰ ਵਿਖੇ ਖੁੱਲ੍ਹੇ ਮੈਦਾਨ 'ਚ ਕੀਤੀ ਕਾਂਗਰਸੀ ਵਰਕਰਾਂ ਨਾਲ ਬੈਠਕ
Thursday, Oct 26, 2023 - 02:43 PM (IST)
![ਰਾਜਾ ਵੜਿੰਗ ਨੇ ਅੰਮ੍ਰਿਤਸਰ ਵਿਖੇ ਖੁੱਲ੍ਹੇ ਮੈਦਾਨ 'ਚ ਕੀਤੀ ਕਾਂਗਰਸੀ ਵਰਕਰਾਂ ਨਾਲ ਬੈਠਕ](https://static.jagbani.com/multimedia/2023_10image_14_40_430194625raja.jpg)
ਅੰਮ੍ਰਿਤਸਰ (ਸਰਬਜੀਤ) : ਵਿਧਾਨ ਸਭਾ ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਇੰਦਰਵੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਕਾਂਗਰਸੀ ਕੌਂਸਲਰਾਂ, ਵਾਰਡ ਪ੍ਰਧਾਨਾਂ ਤੇ ਹੋਰ ਵਰਕਰਾਂ ਦੀ ਹੰਗਾਮੀ ਬੈਠਕ ਖੁੱਲੇ ਮੈਦਾਨ ਵਿੱਚ ਹੋਈ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਸ਼ਿਰਕਤ ਕੀਤੀ। ਇਸ ਦੌਰਾਨ ਰਾਜਾ ਵੜਿੰਗ ਨੇ ਕਾਂਗਰਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਿਤ ਕਰਦੇ ਹੋਏ ਕਾਂਗਰਸ ਪਾਰਟੀ ਦੀਆਂ ਪਿਛਲੇ ਸਮੇਂ ਵਿੱਚ ਰਹਿ ਗਈਆਂ ਕਮੀਆਂ ਬਾਰੇ ਪੁੱਛਿਆ ਅਤੇ ਕਾਂਗਰਸੀਆਂ ਵੱਲੋਂ ਕੀਤੇ ਗਏ ਸਵਾਲਾਂ ਦਾ ਵਿਸਥਾਰ ਨਾਲ ਜਵਾਬ ਦਿੱਤਾ। ਜ਼ਮੀਨੀ ਪੱਧਰ ਦੇ ਵਰਕਰ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਹਲਕੇ ਦੇ ਵਿਧਾਇਕ ਜਾਂ ਮੰਤਰੀ ਨੂੰ ਬੂਥ 'ਤੇ ਕੰਮ ਕਰਨ ਵਾਲੇ ਅਤੇ ਗਲੀਆਂ ਵਿੱਚ ਪ੍ਰਚਾਰ ਕਰਨ ਵਾਲੇ ਵਰਕਰ ਦਾ ਵੀ ਉਨਾ ਹੀ ਸਨਮਾਨ ਕਰਨਾ ਚਾਹੀਦਾ ਹੈ, ਜਿੰਨਾ ਕਿ ਹਾਈ ਕਮਾਨ ਦੇ ਲੀਡਰਾਂ ਦਾ ਉਹਨਾਂ ਵੱਲੋਂ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ: PSEB ਦੀ ਨਿਵੇਕਲੀ ਪਹਿਲ, ਇਤਿਹਾਸ 'ਚ ਪਹਿਲੀ ਵਾਰ ਹੋਣ ਜਾ ਰਿਹੈ ਅੰਤਰਰਾਸ਼ਟਰੀ ਪੰਜਾਬੀ ਓਲੰਪੀਆਡ
ਇਸ ਦੌਰਾਨ ਅਸ਼ਵਨੀ ਕਾਲੇ ਸ਼ਾਹ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਸ਼ੇਰਗਿੱਲ, ਸੁਰਜੀਤ ਸਿੰਘ ਸਹਿਜਰਾ, ਨਵਲ ਚਾਵਲਾ, ਰਵੀਕਾਂਤ, ਸਰਬਜੀਤ ਲਾਟੀ ਤੋਂ ਇਲਾਵਾ ਹੋਰ ਵੀ ਕਾਂਗਰਸੀ ਵਰਕਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਪਿਛਲੇ ਸਮੇਂ ਵਿੱਚ ਛੱਡ ਕੇ ਗਏ ਆਗੂਆਂ ਨੂੰ ਮੁੜ ਤੋਂ ਸ਼ਾਮਿਲ ਕਰ ਰਹੀ ਹੈ ਪਰ ਉਹਨਾਂ ਦੀ ਗਿਣਤੀ ਪਾਰਟੀ ਵਿੱਚ ਅੱਜ ਦੇ ਦਿਨ ਤੋਂ ਹੀ ਸ਼ੁਰੂ ਹੋਵੇਗੀ ਨਾ ਕਿ ਉਹਨਾਂ ਦੇ ਪਿਛਲੇ 25 ਸਾਲਾਂ ਦੇ ਰਿਕਾਰਡ ਨੂੰ ਦੇਖਿਆ ਜਾਵੇਗਾ। ਨਸ਼ਿਆਂ ਪ੍ਰਤੀ ਕੀਤੇ ਗਏ ਸਵਾਲ ਦਾ ਜਵਾਬ ਦਿੰਦਿਆਂ ਰਾਜਾ ਵੜਿੰਗ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਵਿੰਨ੍ਹ੍ਦੇ ਹੋਏ ਕਿਹਾ ਕਿ ਗੁਟਕਾ ਸਾਹਿਬ ਫੜ ਕੇ ਨਸ਼ਿਆਂ ਨੂੰ ਖ਼ਤਮ ਕਰਨ ਦੀ ਸਹੁੰ ਚੁੱਕਣ ਵਾਲੇ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ਹਾਈ ਕਮਾਨ ਨੇ ਕੋਈ ਲਿਹਾਜ਼ ਨਹੀਂ ਕੀਤਾ ਤਾਂ ਫਿਰ ਹੋਰਨਾਂ ਪ੍ਰਤੀ ਪਾਰਟੀ ਕੀ-ਕੀ ਕਰੇਗੀ ਇਹ ਤਾਂ ਸੱਤਾ 'ਚ ਆਉਣ 'ਤੇ ਹੀ ਪਤਾ ਲੱਗੇਗਾ।
ਇਹ ਵੀ ਪੜ੍ਹੋ: ਦੁਸਹਿਰੇ ਦੀ ਆੜ 'ਚ ਫੂਕੀ ਪਰਾਲੀ, ਪੰਜਾਬ ਸਰਕਾਰ ਦੇ ਯਤਨਾਂ ਦਾ ਮਿਲਿਆ ਚੰਗਾ ਨਤੀਜਾ ਪਰ ਚੁਣੌਤੀ ਬਰਕਰਾਰ
ਉਹਨਾਂ ਨੇ ਅੱਗੇ ਕਿਹਾ ਕਿ ਇਹ ਅੱਜ ਦੀ ਮੀਟਿੰਗ ਮੇਰੇ ਵੱਲੋਂ ਕਿਸੇ ਹੋਟਲ ਜਾਂ ਪੈਲਸ ਵਿੱਚ ਵੀ ਕੀਤੀ ਜਾ ਸਕਦੀ ਸੀ ਪਰ ਹਰੇਕ ਛੋਟੇ ਅਤੇ ਵੱਡੇ ਵਰਕਰ ਨੂੰ ਮਿਲਣ ਵਾਸਤੇ ਹੀ ਇਹ ਪ੍ਰੋਗਰਾਮ ਇਸ ਖੁੱਲੇ ਮੈਦਾਨ ਵਿੱਚ ਰੱਖਿਆ ਗਿਆ ਹੈ ਤਾਂ ਜੋ ਕਾਂਗਰਸੀ ਵਰਕਰਾਂ ਦੇ ਅੰਦਰ ਦੀਆਂ ਭਾਵਨਾਵਾਂ ਇੱਕ ਦੂਜੇ ਦੇ ਸਾਹਮਣੇ ਬੈਠ ਕੇ ਕੱਢ ਸਕੀਏ। ਉਹਨਾਂ ਹਲਕਾ ਦੱਖਣੀ ਦੇ ਵਸਨੀਕਾਂ ਨੂੰ ਕਿਹਾ ਕਿ ਇੰਦਰਬੀਰ ਸਿੰਘ ਬੁਲਾਰੀਆ ਵਰਗਾ ਜੁਝਾਰੂ ਤੇ ਧੜੱਲੇਦਾਰ ਲੀਡਰ ਨਾ ਕਦੀ ਮਿਲਿਆ ਹੋਵੇਗਾ ਅਤੇ ਨਾ ਹੀ ਮਿਲੇਗਾ। ਉਹਨਾਂ ਨੇ ਕਿਹਾ ਕਿ ਬੁਲਾਰੀਆ ਪਰਿਵਾਰ ਨੂੰ ਇੱਥੋਂ ਦੇ ਲੋਕ ਬੜੀ ਚੰਗੀ ਤਰ੍ਹਾਂ ਨਾਲ ਜਾਣਦੇ ਹਨ ,ਇਹ ਆਪਣੀ ਕਹਿਣੀ ਤੇ ਕਥਨੀ ਦੇ ਪੂਰੇ ਪੱਕੇ ਹਨ। ਉਹਨਾਂ ਨੇ ਕਿਹਾ ਕਿ ਮੇਰੇ ਵੱਡੇ ਭਰਾ ਇੰਦਰਬੀਰ ਸਿੰਘ ਬੁਲਾਰੀਆ ਦਾ ਸ਼੍ਰੋਮਣੀ ਅਕਾਲੀ ਦਲ ਵੇਲੇ ਵੱਡੇ ਅਹੁਦਿਆਂ ਨੂੰ ਛੱਡ ਕੇ ਆਪਣੇ ਵਰਕਰਾਂ ਪਿੱਛੇ ਸਟੈਂਡ ਲੈਣਾ ਬਹੁਤ ਵੱਡੀ ਕੁਰਬਾਨੀ ਸੀ। ਉਹਨਾਂ ਕਿਹਾ ਕਿ ਬੁਲਾਰੀਆਂ ਨੇ ਉਸ ਸਮੇਂ ਆਪਣੀ ਕੁਰਸੀ ਨਹੀਂ ਬਲਕਿ ਆਪਣੇ ਹਲਕੇ ਦੇ ਲੋਕਾਂ ਨੂੰ ਪਿਆਰ ਕੀਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8