ਟੀ.ਐੱਸ.ਯੂ ਵਲੋਂ ਖੇਤੀ ਬਿੱਲਾਂ ਖਿਲਾਫ਼ ਲੜ ਰਹੀਆਂ ਕਿਸਾਨ ਜਥੇਬੰਦੀਆਂ ਦੇ ਘੋਲ ਦੀ ਡਟਵੀਂ ਹਮਾਇਤ

09/17/2020 5:05:08 PM

ਰਾਜਾਸਾਂਸੀ (ਰਾਜਵਿੰਦਰ) : ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਅੰਮ੍ਰਿਤਸਰ ਸਰਕਲ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ ਅਤੇ ਸਕੱਤਰ ਕਿਸ਼ਨ ਸਿੰਘ ਜੇਠੂਵਾਲ ਨੇ ਸਾਂਝੇ ਤੌਰ ਤੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਜੋ ਖੇਤੀ ਵਿਰੋਧੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ ਲੋਕ ਸਭਾ 'ਚ ਪੇਸ਼ ਕੀਤੇ ਹਨ ਉਸਦੇ ਵਿਰੁੱਧ ਪੰਜਾਬ ਵਿੱਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਨ੍ਹਾਂ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਲੜ ਰਹੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਘੋਲ ਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਜ਼ੋਰਦਾਰ ਹਮਾਇਤ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਇਹ ਕਿਸਾਨ, ਮਜ਼ਦੂਰ ਅਤੇ ਆਮ ਲੋਕ ਵਿਰੋਧੀ ਆਰਡੀਨੈਂਸ ਰੱਦ ਕੀਤੇ ਜਾਣ ਅਤੇ ਬਿਜਲੀ ਸੋਧ ਬਿੱਲ 2020 ਵਾਪਸ ਲਿਆ ਜਾਵੇ।

ਇਹ ਵੀ ਪੜ੍ਹੋ : ਮਸ਼ਹੂਰ ਟਿੱਕ-ਟਾਕ ਸਟਾਰ ਦੀ ਮੌਤ ਦੀ ਵੀਡੀਓ ਪਤਨੀ ਨੇ ਕੀਤੀ ਵਾਇਰਲ, ਕਾਰਨ ਜਾਣ ਉੱਡੇ ਸਭ ਦੇ ਹੋਸ਼

ਮਲਕੀਤ ਸਿੰਘ ਸੈਂਸਰਾਂ ਨੇ ਕਿਹਾ ਕਿ ਇਹ ਆਰਡੀਨੈਂਸ ਨਿੱਜੀਕਰਨ ਦੀ ਨੀਤੀ ਦਾ ਹੀ ਹਿੱਸਾ ਹਨ, ਕੇਂਦਰ ਸਰਕਾਰ ਇਹ ਆਰਡੀਨੈਂਸ ਪਾਸ ਕਰਕੇ ਨਿੱਜੀਕਰਨ ਦੀ ਨੀਤੀ ਨੂੰ ਹੀ ਅੱਗੇ ਵਧਾਉਣਾ ਚਾਹੁੰਦੀ ਹੈ। ਲੋਕ ਰੋਹ ਨੂੰ ਦੇਖਦਿਆਂ ਭਾਵੇਂ ਕੁਝ ਸਿਆਸੀ ਪਾਰਟੀਆਂ ਇਨ੍ਹਾਂ ਆਰਡੀਨੈਂਸਾਂ ਦਾ ਵਕਤੀ ਵਿਰੋਧ ਕਰ ਰਹੀਆਂ ਹਨ ਪਰ ਨਿੱਜੀਕਰਨ ਦੀ ਨੀਤੀ ਨੂੰ ਅੱਗੇ ਵਧਾਉਣ ਲਈ ਸਮੁੱਚੀਆਂ ਵੋਟ ਬਟੋਰੂ ਪਾਰਟੀਆਂ ਇੱਕ ਮੱਤ ਹਨ। ਸਰਕਾਰ ਇਹ ਆਰਡੀਨੈਂਸ ਪਾਸ ਕਰਕੇ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਹੀ ਕਿਸਾਨੀ ਨੂੰ ਖੇਤੀ ਖੇਤਰ 'ਚੋਂ ਬਾਹਰ ਕੱਢ ਕੇ ਜ਼ਮੀਨਾਂ ਉੱਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਾਉਣਾ ਚਾਹੁੰਦੀ ਹੈ। ਸਰਕਾਰੀ ਮੰਡੀਆਂ ਬੰਦ ਕਰਕੇ ਮੰਡੀਆਂ ਦਾ ਨਿੱਜੀਕਰਨ ਕਰਨਾ ਚਾਹੁੰਦੀ ਹੈ। 

ਇਹ ਵੀ ਪੜ੍ਹੋ : ਵਿਆਹ ਤੋਂ 17 ਦਿਨ ਬਾਅਦ ਦਿੱਤਾ ਬੱਚੇ ਨੂੰ ਜਨਮ ਤਾਂ ਪਿਤਾ ਤੇ ਭਰਾ 'ਤੇ ਲਾਇਆ ਰੇਪ ਦਾ ਦੋਸ਼, ਇੰਝ ਖੁੱਲ੍ਹਿਆ ਭੇਤ

ਆਗੂਆਂ ਨੇ ਕਿਹਾ ਕਿ ਇਸ ਦੇ ਨਾਲ ਹੀ ਬਿਜਲੀ ਸੋਧ ਬਿੱਲ ਪਾਸ ਕਰਕੇ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਨਾ ਚਾਹੁੰਦੀ ਹੈ, ਇਸ ਬਿੱਲ ਦੇ ਪਾਸ ਹੋਣ ਨਾਲ ਕਿਸਾਨਾਂ-ਮਜਦੂਰਾਂ ਨੂੰ ਮਿਲਦੀ ਸਬਸਿਡੀ ਨੇ ਖ਼ਤਮ ਹੋਣਾ ਹੈ, ਆਮ ਲੋਕਾਂ ਨੂੰ ਮਿਲਦੀ ਕਰੌਸ ਸਬਸਿਡੀ ਨੇ ਖ਼ਤਮ ਹੋਣਾ ਹੈ। ਪੰਜਾਬ 'ਚ ਪਹਿਲਾਂ ਹੀ ਸਰਕਾਰੀ ਥਰਮਲ ਬੰਦ ਕਰਨ ਦਾ ਅਮਲ ਚਲਾਇਆ ਜਾ ਰਿਹਾ ਹੈ, ਬਠਿੰਡਾ ਥਰਮਲ ਬੰਦ ਕਰਕੇ ਉਸਦੀ ਜ਼ਮੀਨ ਵੇਚਣ ਲਈ ਬੋਲੀ ਵੀ ਹੋ ਚੁੱਕੀ ਹੈ ਜਦਕਿ ਰੋਪੜ-ਲਹਿਰਾ ਮੁਹੱਬਤ ਥਰਮਲ ਪਲਾਂਟ ਬੰਦ ਕਰਨ ਦੀ ਤਿਆਰੀ ਹੈ। ਪ੍ਰਾਈਵੇਟ ਥਰਮਲਾਂ ਤੋਂ ਮਹਿੰਗੇ ਭਾਅ ਬਿਜਲੀ ਖਰੀਦ ਕੇ ਉਸਦਾ ਭਾਰ ਪੰਜਾਬ ਦੇ ਲੋਕਾਂ ਸਿਰ ਪਾਇਆ ਜਾ ਰਿਹਾ ਹੈ। ਬਿਨ੍ਹਾਂ ਬਿਜਲੀ ਖਰੀਦਿਆਂ ਕਰੋੜਾਂ ਰੁਪਏ ਸਰਕਾਰ ਵਲੋਂ ਬਿਜਲੀ ਕੰਪਨੀਆਂ ਨੂੰ ਲੁਟਾਏ ਜਾ ਰਹੇ ਹਨ। ਇਸਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਿੱਖਿਆ ਨੀਤੀ 'ਚ ਬਦਲਾਅ ਕਰਕੇ ਸਿੱਖਿਆ ਦਾ ਭੰਗਵਾਂਕਰਨ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਮਿਤੀ 18 ਸਤੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨੇ 'ਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।


Baljeet Kaur

Content Editor

Related News