ਆਬਕਾਰੀ ਵਿਭਾਗ ਨੇ ਭਾਰੀ ਮਾਤਰਾ ''ਚ ਕੱਚੀ ਲਾਹਣ ਤੇ ਸ਼ਰਾਬ ਕੀਤੀ ਬਰਾਮਦ

05/23/2020 3:07:02 PM

ਰਾਜਾਸਾਂਸੀ (ਰਾਜਵਿੰਦਰ ਹੁੰਦਲ) : ਆਬਕਾਰੀ ਵਿਭਾਗ ਨੇ ਅੱਜ ਹਲਕਾ ਰਾਜਾਸਾਂਸੀ ਦੇ ਚਾਰ ਪਿੰਡਾਂ 'ਚੋਂ ਛਾਪੇਮਾਰੀ ਦੌਰਾਨ ਭਾਰੀ ਮਾਤਰਾ 'ਚ ਕੱਚੀ ਲਾਹਣ ਅਤੇ ਦੇਸੀ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੀ ਇੰਸਪੈਕਟਰ ਰਜਵੰਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਲਕਾ ਰਾਜਾਸਾਂਸੀ 'ਚ ਵੱਡੇ ਪੱਧਰ 'ਤੇ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਹੈ। ਇਸੇ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਵਲੋਂ ਅੱਜ ਬਲਾਕ ਚੋਗਾਵਾਂ ਦੇ ਪਿੰਡ ਜੱਜੇ, ਮੰਦ ਅਤੇ ਸੌੜੀਆਂ 'ਚ ਛਾਪੇਮਾਰੀ ਕੀਤੀ ਗਈ, ਜਿਥੋਂ ਵੱਡੀ ਮਾਤਰਾ 'ਚ ਕੱਚੀ ਲਾਹਣ ਅਤੇ ਦੇਸੀ ਸ਼ਰਾਬ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਪਿੰਡ ਕੁੱਤੀਵਾਲ ਤੋਂ 1200 ਲੀਟਰ ਕੱਚੀ ਲਾਹਣ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੁੱਤੀਵਾਲ 'ਚ ਲੋਕਾਂ ਵਲੋਂ ਮਸ਼ੀਨ ਲਗਾ ਕੇ ਦੇਸੀ ਸ਼ਰਾਬ ਕੱਢੀ ਜਾ ਰਹੀ ਸੀ, ਜਿਸ ਨੂੰ ਦੇਖ ਕੇ ਸਭ ਹੈਰਾਨ ਰਹਿ ਗਏ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ :

ਇਹ ਵੀ ਪੜ੍ਹੋ : ਕਲਯੁੱਗੀ ਮਾਂ ਦੀ ਘਿਨੌਣੀ ਕਰਤੂਤ, 5 ਸਾਲਾ ਮਾਸੂਮ 'ਤੇ ਪਾਇਆ ਤੇਜ਼ਾਬ

 


Baljeet Kaur

Content Editor

Related News