ਪਟਵਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ ਨਾਅਰੇਬਾਜ਼ੀ

09/05/2020 4:44:18 PM

ਰਾਜਾਸਾਂਸੀ (ਰਾਜਵਿੰਦਰ ਹੁੰਦਲ) : ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਤਹਿਸੀਲ ਪ੍ਰਧਾਨ ਗੁਰਜੰਟ ਸਿੰਘ ਸੋਹੀ ਅਤੇ ਐਸੋਸ਼ੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਚੈਨ ਸਿੰਘ ਚਮਿਆਰੀ ਦੀ ਅਗਵਾਈ 'ਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ 1 ਜਨਵਰੀ 2004 ਦੇ ਪੈਨਸ਼ਨ ਲਾਗੂ ਸਕੀਮ ਦੀਆਂ ਕਾਪੀਆਂ ਸਾੜ ਕਿ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। 

ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਨੇ ਉਜਾੜਿਆ ਇਕ ਹੋਰ ਹੱਸਦਾ-ਖੇਡਦਾ ਪਰਿਵਾਰ, 4 ਧੀਆਂ ਦੇ ਪਿਓ ਦੀ ਮੌਤ

ਇਸ ਮੌਕੇ ਉਕਤ ਆਗੂਆਂ ਨੇ ਦੱਸਿਆ ਕਿ ਸਾਰੀਆਂ ਸਿਆਸੀ ਪਾਰਟੀਆਂ ਵੋਟਾ ਲੈਣ ਸਮੇਂ ਮੁਲਾਜ਼ਮ ਵਰਗ ਨਾਲ ਕਈ ਤਰ੍ਹਾਂ ਦੀਆਂ ਸਹੂਲਤਾਂ ਅਤੇ ਛੋਟਾ ਦੇਣ ਦੇ ਝੂਠੇ ਵਾਅਦੇ ਕਰਕੇ ਸਰਕਾਰ ਤਾਂ ਬਣਾ ਲੈਂਦੇ ਹਨ। ਪਰ ਸਰਕਾਰ ਬਣਨ ਤੋਂ ਕਦੇ ਵੀ ਇਨ੍ਹਾਂ ਵਲੋਂ ਸਾਡਾ ਹਾਲ ਨਹੀਂ ਜਾਣਿਆ ਜਾਂਦਾ। ਪਟਵਾਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮ ਵਰਗ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਅਤੇ ਬੇਇਨਸਾਫ਼ੀ ਨੂੰ ਰੋਕਣ ਲਈ ਸਰਕਾਰ ਨੇ ਕੋਈ ਸਖ਼ਤ ਫ਼ੈਸਲਾ ਨਾ ਲਿਆ ਤਾਂ ਯੂਨੀਅਨ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ।

ਇਹ ਵੀ ਪੜ੍ਹੋ :ਵੱਡੀ ਵਾਰਦਾਤ : ਲੁਟੇਰਿਆ ਨੇ ਦਿਨ-ਦਿਹਾੜੇ ਦੁਕਾਨ 'ਚ ਦਾਖ਼ਲ ਹੋ ਵਪਾਰੀ ਨੂੰ ਗੋਲੀਆਂ ਨਾਲ ਭੁੰਨ੍ਹਿਆ

Baljeet Kaur

This news is Content Editor Baljeet Kaur