ਰਾਜਸਥਾਨ ਦੀਆਂ ਸੰਗਤਾਂ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ SGPC ਨੂੰ ਦਿੱਤੀ ਨਕਦ ਰਾਸ਼ੀ

Saturday, Sep 20, 2025 - 05:50 PM (IST)

ਰਾਜਸਥਾਨ ਦੀਆਂ ਸੰਗਤਾਂ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ SGPC ਨੂੰ ਦਿੱਤੀ ਨਕਦ ਰਾਸ਼ੀ

ਅੰਮ੍ਰਿਤਸਰ (ਸਰਬਜੀਤ)- ਹੜ੍ਹ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗ ਲਈ ਬੀਤੇ ਕੱਲ੍ਹ ਅਲਵਰ ਰਾਜਸਥਾਨ ਦੀਆਂ ਸੰਗਤਾਂ ਵੱਲੋਂ ਨਕਦ ਰਾਸ਼ੀ, ਕਣਕ, ਆਟਾ, ਬਰਤਨ, ਕੱਪੜੇ ਅਤੇ ਹੋਰ ਲੋੜੀਂਦਾ ਸਮਾਨ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਗਿਆ।

ਇਹ ਵੀ ਪੜ੍ਹੋ- ਖੇਤਾਂ 'ਚ ਸਪ੍ਰੇਅ ਕਰਦਿਆਂ ਵਾਪਰਿਆ ਵੱਡਾ ਭਾਣਾ, ਪਿੰਡ ਦੇ 2 ਵਿਅਕਤੀਆਂ ਦੀ ਮੌਤ

ਇਸ ਮੌਕੇ ਮੀਤ ਸਕੱਤਰ ਸੁਖਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਸੇਵਾਵਾਂ ਕਰ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰੀ ਲੋੜਾਂ ਨੂੰ ਪੂਰੀਆਂ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਕਾਰਜ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੀ ਵੱਡਾ ਸਹਿਯੋਗ ਕਰ ਰਹੀਆਂ ਹਨ। ਇਸੇ ਤਹਿਤ ਹੀ ਅਲਵਰ ਦੀਆਂ ਸੰਗਤਾਂ ਨੇ ਨਕਦ ਰਾਸ਼ੀ ਦੇ ਨਾਲ-ਨਾਲ ਹੋਰ ਰਸਦਾਂ ਵੀ ਭੇਟ ਕੀਤੀਆਂ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।

ਇਹ ਵੀ ਪੜ੍ਹੋ- ਮਾਧੋਪੁਰ ਹੈੱਡ ਵਰਕਸ ਦੇ ਗੇਟ ਟੁੱਟਣ ਮਾਮਲੇ 'ਚ ਸਰਕਾਰ ਦੀ ਵੱਡੀ ਕਾਰਵਾਈ: 3 ਅਧਿਕਾਰੀ ਮੁਅੱਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News