ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

03/28/2024 5:19:54 PM

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਜਪਾ ਦੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਮੱਥਾ ਟੇਕਣ ਲਈ ਪੁੱਜੇ । ਇਸ ਦੌਰਾਨ ਉਨ੍ਹਾਂ ਗੁਰੂ ਘਰ ਨਤਮਸਤਕ ਹੋ ਕੇ ਜਿੱਥੇ ਰਸ ਭਿੰਨੀ ਬਾਣੀ ਦਾ ਕੀਰਤਨ ਸੁਣਿਆ ਉੱਥੇ ਹੀ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰਬਾਰ ਵਿੱਚ ਮੱਥਾ ਟੇਕਣ ਦੇ ਲਈ ਆਏ ਹਾਂ ਗੁਰੂ ਮਹਾਰਾਜ ਦੀ ਅਪਾਰ ਕਿਰਪਾ ਹੋਈ ਹੈ। 

ਇਹ ਵੀ ਪੜ੍ਹੋ : MP ਗੁਰਜੀਤ ਔਜਲਾ ਨੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਅਫਵਾਹਾਂ ਦਾ ਕੀਤਾ ਖੰਡਨ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਡੇ 'ਤੇ ਭਰੋਸਾ ਕਰਦੇ ਹੋਏ ਜਿਹੜਾ ਮੈਨੂੰ ਮਾਨ ਬਖਸ਼ਦੇ ਹੋਏ ਮੈਂਬਰ ਪਾਰਲੀਮੈਂਟ ਦਾ ਅਹੁਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਸਿੱਖਿਆ ਦੇ ਖੇਤਰ ਜੋ ਮੇਰਾ ਫੀਲਡ ਹੈ ਉਸ ਦੇ ਬਾਰੇ ਗੱਲਬਾਤ ਕਰ ਸਕਾਂ ਜਿਹੜੀ ਸਾਡੀ ਵਿਚਾਰਧਾਰਾ ਹੈ ਅਤੇ ਸਰਬਤ ਦੇ ਭਲੇ ਬਾਰੇ ਗੱਲ ਕਰ ਸਕਾਂ। ਉਨ੍ਹਾਂ ਕਿਹਾ ਕਿ ਮੈਂ ਬਹੁਤ ਹੀ ਸਧਾਰਨ ਘਰ ਤੋਂ ਹਾਂ, ਦੇਸ਼ ਦੀ ਸਿੱਖਿਆ ਵਾਸਤੇ ਸੇਵਾ ਕਰਨ ਲਈ ਜੋ ਮੈਨੂੰ ਮੌਕਾ ਮਿਲਿਆ ਹੈ ਉਸ ਨੂੰ ਲੈ ਕੇ ਮੈਂ ਇੱਥੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਆਇਆ ਹਾਂ। 

ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ

ਉਨ੍ਹਾਂ ਅੱਗੇ ਕਿਹਾ ਕਿ ਮੈਂ ਕੋਈ ਰਾਜਨੀਤੀ ਗੱਲ ਨਹੀਂ ਕਰਨਾ ਚਾਹੁੰਦਾ ਕਿਉਂਕਿ ਮੈਂ ਅੱਜ ਗੁਰੂ ਘਰ ਵਿੱਚ ਮੱਥਾ ਟੇਕਣ ਲਈ ਆਇਆ ਹਾਂ ਕਿ ਮੇਰੇ 'ਤੇ ਕਿਰਪਾ ਕਰਨ ਮੈਂ ਦੇਸ਼ ਤੇ ਕੌਮ ਦੇ ਵਾਸਤੇ ਆਪਣਾ ਫਰਜ਼ ਪੂਰਾ ਕਰ ਸਕਾਂ। ਉਨ੍ਹਾਂ ਨਸ਼ੇ ਪ੍ਰਤੀ ਗੱਲ ਕਰਦਿਆਂ ਕਿਹਾ ਕਿ ਇਹ ਕੋੜ ਤਾਂ ਪੂਰੀ ਦੁਨੀਆਂ ਵਿੱਚ ਹੈ ਪਰ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸਾਡੇ ਪੰਜਾਬ ਦੇ ਨੌਜਵਾਨਾਂ ਤੇ ਮੱਥੇ 'ਤੇ ਬਹੁਤ ਵੱਡਾ ਦਾਗ ਲੱਗਾ ਹੈ। ਨਸ਼ਿਆਂ ਦਾ ਖਾਤਮਾ ਕਰਨ ਵਾਸਤੇ ਸਾਡਾ ਸਾਰਾ ਸਮਾਜ ਹੀ ਚਿੰਤਤ ਹੈ, ਉਨ੍ਹਾਂ ਕਿਹਾ ਕਿ ਇਸ ਨੂੰ ਅਸੀਂ ਸਮਾਜਿਕ ਸਮਸਿਆ ਦੇ ਤੌਰ 'ਤੇ ਵੇਖਦੇ ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕੇ ਬਹੁਤ ਚਿੰਤਤ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਆਦੇਸ਼ ਵੀ ਹੈ ਕਿ ਪੰਜਾਬ ਵਿੱਚ ਨਸ਼ਿਆਂ ਵਾਸਤੇ ਇੱਕ ਮੁਹਿੰਮ ਸ਼ੁਰੂ ਕੀਤੀ ਜਾਵੇ ਇੱਕ ਜਾਗਰੂਕਤਾ ਮੁਹਿੰਮ ਤੇ ਸਮਾਜ ਨੂੰ ਇੱਕਜੁੱਟਤਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਸਾਡੀ ਕੋਸ਼ਿਸ਼ ਹੋਵੇਗੀ ਕਿ ਸਾਰੀ ਰਾਜਨੀਤਿਕ ਪਾਰਟੀਆਂ ਇਕੱਠੀਆਂ ਇੱਕ ਪਲੇਟਫਾਰਮ 'ਤੇ ਨਸ਼ੇ ਦੇ ਖਿਲਾਫ ਇਹ ਮੁਹਿੰਮ ਸ਼ੁਰੂ ਕਰ ਸਕੀਏ। ਉਨਾਂ ਕਿਹਾ ਕਿ ਜਿਹੜੀ ਮੈਂ ਸਿਰ 'ਤੇ ਦਸਤਾਰ ਸਜਾਈ ਹੈ ਉਸ ਨੂੰ ਅਤੇ ਪੰਜਾਬ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨੇ ਮਾਨ ਬਖਸ਼ਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News