ਪ੍ਰਧਾਨ ਗੁਰਵਿੰਦਰ ਸਿੰਘ ਡਿੱਬੀਪੁਰ ਦੀ ਅਗਵਾਈ ''ਚ ਵਰਕਰ ਰੈਲੀ ''ਚ ਹੋਏ ਸ਼ਾਮਲ
Thursday, Aug 16, 2018 - 03:38 PM (IST)
ਅਮਰਕੋਟ (ਸਨਦੀਪ ਕੁਮਾਰ)—ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ 'ਚ ਕੱਢੇ ਗਏ ਮੋਟਰ ਸਾਈਕਲ ਰੋਡ ਸ਼ੋਅ 'ਚ ਸ਼ਾਮਲ ਹੋਣ ਲਈ ਪਿੰਡ ਡਿੱਬੀਪੁਰ ਤੋਂ ਕਾਂਗਰਸੀ ਆਗੂ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਵਰਕਰ ਵੱਡੀ ਤਾਦਾਦ 'ਚ ਰੈਲੀ 'ਚ ਸ਼ਾਮਲ ਹੋਏ। ਇਸ ਮੌਕੇ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੈਪਟਨ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਭੁੱਲਰ ਵਲੋਂ ਆਯੋਜਿਤ ਨਸ਼ਾ ਵਿਰੋਧੀ ਰੈਲੀ ਨਾਲ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਨਸ਼ਿਆਂ ਨਾਲ ਬਰਬਾਦ ਹੋ ਰਹੇ ਘਰਾਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।