ਰਾਘਵ ਚੱਢਾ ਨੂੰ ਬਰਖਾਸਤ ਕਰਨ ਦਾ ਮੰਤਵ ਬੁਲੰਦ ਆਵਾਜ਼ ਨੂੰ ਦਬਾਉਣਾ : ਰਮਨ ਬਹਿਲ

08/13/2023 5:03:15 PM

ਗੁਰਦਾਸਪੁਰ (ਵਿਨੋਦ)- ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੂੰ ਰਾਜ ਸਭਾ ਵਿਚੋਂ ਮੁਅੱਤਲ ਕਰ ਦਿੱਤੇ ਜਾਣ ਦੀ ਕਾਰਵਾਈ ਨੂੰ ਜਮਹੂਰੀਅਤ ਦਾ ਕਤਲ ਕਰਾਰ ਦਿੰਦਿਆਂ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਕੇਂਦਰ ਸਰਕਾਰ ਸੱਤਾ ਦਾ ਦੁਰਉਪਯੋਗ ਕਰ ਰਹੀ ਹੈ। ਰਮਨ ਬਹਿਲ ਨੇ ਕਿਹਾ ਕਿ ਰਾਘਵ ਚੱਡਾ ਨੂੰ ਮੁਅੱਤਲ ਕਰਨ ਦੀ ਕਾਰਵਾਈ ਉਨ੍ਹਾਂ ਦੀ ਬੁਲੰਦ ਆਵਾਜ਼ ਨੂੰ ਰੋਕਣ ਦੀ ਕੋਸ਼ਿਸ਼ ਹੈ ਪਰ ਭਾਜਪਾ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਰਾਘਵ ਚੱਡਾ ਅਤੇ ਆਮ ਆਦਮੀ ਪਾਰਟੀ ਦੇ ਹਰੇਕ ਆਗੂ ਦੀ ਆਵਾਜ਼ ਨਾ ਤਾਂ ਝੁਕੇਗੀ ਅਤੇ ਨਾ ਹੀ ਇਹ ਆਵਾਜ਼ ਰੁਕੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਜਜ਼ਬਾਤਾਂ ਅਤੇ ਹੱਕਾਂ ਦੀ ਤਰਜਮਾਨੀ ਹਰ ਹਾਲ ਵਿੱਚ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਬੀ.ਜੇ.ਪੀ. ਹੌਲੀ-ਹੌਲੀ ਵਿਰੋਧੀ ਪਾਰਟੀਆਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਅਤੇ ਇਸ ਪਾਰਟੀ ਦੀ ਕੇਂਦਰ ਸਰਕਾਰ ਵਲੋਂ ਦੇਸ਼ ਦੀਆਂ ਜਾਂਚ ਏਜੰਸੀਆਂ ਅਤੇ ਹੋਰ ਵੱਡੇ ਅਦਾਰਿਆਂ ਦੀ ਵਰਤੋਂ ਵਿਰੋਧੀਆਂ ਨੂੰ ਡਰਾਉਣ ਅਤੇ ਧਮਕਾਉਣ ਲਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪਤੀ ਦੀਆਂ ਮੰਗਾਂ ਤੋਂ ਪ੍ਰੇਸ਼ਾਨ ਰਹਿੰਦੀ ਸੀ ਔਰਤ, ਜ਼ਹਿਰੀਲੀ ਦਵਾਈ ਖਾ ਕੇ ਕੀਤੀ ਜੀਵਨਲੀਲਾ ਸਮਾਪਤ

ਉਨ੍ਹਾਂ ਕਿਹਾ ਕਿ ਰਾਘਵ ਚੱਢਾ ਸ਼ੁਰੂ ਤੋਂ ਹੀ ਲੋਕਾਂ ਦੇ ਹੱਕ ਵਿੱਚ ਆਵਾਜ਼ ਉਠਾਉਂਦੇ ਰਹੇ ਹਨ ਅਤੇ ਇਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਕੁਰੀਤੀਆਂ ਖ਼ਿਲਾਫ਼ ਵੀ ਬੋਲਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲੋਕਤੰਤਰ ਦੇ ਕੀਤੇ ਜਾ ਰਹੇ ਘਾਣ ਖ਼ਿਲਾਫ਼ ਜੋ ਵੀ ਵਿਅਕਤੀ ਬੋਲਦਾ ਹੈ। ਉਸ ਨੂੰ ਚੁੱਪ ਕਰਵਾਉਣ ਲਈ ਕੇਂਦਰ ਸਰਕਾਰ ਕੋਝੇ ਹੱਥਕੰਡੇ ਆਪਣਾ ਰਹੀ ਹੈ ਪਰ ਕੇਂਦਰ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਸੱਤਾ ਚਲਾਉਣ ਦੇ ਨਾਲ-ਨਾਲ ਜਮਹੂਰੀਅਤ ਨੂੰ ਮਜਬੂਤ ਕਰਨਾ ਵੀ ਸਰਕਾਰ ਦੀ ਫ਼ਰਜ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਖੋਲ੍ਹੇ ਜਾਣਗੇ 15 ਹੋਰ ਨਵੇਂ ਸਕੂਲ

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਸਰਗਰਮ ਭੂਮਿਕਾ ਹੋਣੀ ਜ਼ਰੂਰੀ ਹੈ ਅਤੇ ਲੋਕਤੰਤਰ ਵਿੱਚ ਹਰੇਕ ਵਿਅਕਤੀ ਨੂੰ ਅਧਿਕਾਰ ਹੈ ਕਿ ਉਹ ਆਪਣੀ ਅਤੇ ਲੋਕਾਂ ਦੇ ਭਲੇ ਦੀ ਗੱਲ ਰੱਖ ਸਕੇ ਪਰ ਕੇਂਦਰ ਸਰਕਾਰ ਲੋਕਤੰਤਰਿਕ ਢੰਗ ਨਾਲ ਕੀਤੇ ਵਿਰੋਧ ਨੂੰ ਵੀ ਬਰਦਾਸ਼ਤ ਨਹੀਂ ਕਰ ਰਹੀ ਅਤੇ ਆਪਣੀਆਂ ਗਲਤ ਕਾਰਵਾਈਆਂ ਵਿਰੁੱਧ ਉਠਣ ਵਾਲੀ ਹਰੇਕ ਅਵਾਜ ਨੂੰ ਦਬਾ ਰਹੀ ਹੈ ਪਰ ਸਰਕਾਰ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਉਹ ਇਨ੍ਹਾਂ ਅਵਾਜਾਂ ਨੂੰ ਜਿਨ੍ਹਾਂ ਦਬਾਏਗੀ ਇਹ ਅਵਾਜਾਂ ਉਨ੍ਹਾਂ ਜਿਆਦਾ ਬੁਲੰਦ ਹੋਣਗੀਆਂ। ਉਨ੍ਹਾਂ ਰਾਘਵ ਚੱਢਾ ਨੂੰ ਮੁਅੱਤਲ ਕਰਨ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਅੱਜ ਸਮੁੱਚਾ ਦੇਸ਼ ਅਤੇ ਆਮ ਆਦਮੀ ਪਾਰਟੀ ਰਾਘਵ ਚੱਢਾ ਦੀ ਪਿੱਠ ‘ਤੇ ਚਟਾਨ ਵਾਂਗ ਖੜੀ ਹੈ।

ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵਧਦਾ ਜਾ ਰਿਹੈ ਇਹ ਖ਼ਤਰਾ, ਫ਼ੇਲ੍ਹ ਸਾਬਿਤ ਹੋ ਰਹੇ ਵਿਭਾਗ ਦੇ ਦਾਅਵੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan