ਅੱਗਜਨੀ ''ਚ ਪੀੜਤ ਦੁਕਾਨਦਾਰਾਂ ਨੂੰ ਲੈ ਕੇ DC ਕੋਲ ਪਹੁੰਚੇ ਰਮਨ ਬਹਿਲ, ਫਾਇਰ ਬ੍ਰਿਗੇਡ ਦੀ ਮੰਦੀ ਹਾਲਤ ''ਤੇ ਚੁੱਕੇ ਸਵਾਲ

Tuesday, Jun 11, 2024 - 04:57 PM (IST)

ਅੱਗਜਨੀ ''ਚ ਪੀੜਤ ਦੁਕਾਨਦਾਰਾਂ ਨੂੰ ਲੈ ਕੇ DC ਕੋਲ ਪਹੁੰਚੇ ਰਮਨ ਬਹਿਲ, ਫਾਇਰ ਬ੍ਰਿਗੇਡ ਦੀ ਮੰਦੀ ਹਾਲਤ ''ਤੇ ਚੁੱਕੇ ਸਵਾਲ

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਸ਼ਹਿਰ ਦੇ ਅਮਾਮਵਾੜਾ ਚੌਂਕ ਵਿੱਚ ਦੋ ਦਿਨ ਪਹਿਲਾਂ ਸ਼ਾਮ ਵੇਲੇ ਲੱਗੀ ਭਿਆਨਕ ਅੱਗ ਕਾਰਨ ਸੱਤ ਦੇ ਕਰੀਬ ਦੁਕਾਨਾਂ ਦਾ ਭਾਰੀ ਨੁਕਸਾਨ ਹੋ ਜਾਣ ਦੇ ਬਾਅਦ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਇਨ੍ਹਾਂ ਪੀੜਤ ਦੁਕਾਨਦਾਰਾਂ ਅਤੇ ਵਪਾਰ ਮੰਡਲ ਨਾਲ ਸੰਬੰਧਿਤ ਹੋਰ ਦੁਕਾਨਦਾਰਾਂ ਦੇ ਨਾਲ ਡਿਪਟੀ ਕਮਿਸ਼ਨਰ ਵਿਸ਼ੇਸ਼ ਸਰੰਗਲ ਨਾਲ ਅਹਿਮ ਮੁਲਾਕਾਤ ਕੀਤੀ।  ਇਸ ਮੁਲਾਕਾਤ ਦੌਰਾਨ ਰਮਨ ਪਹਿਲ ਨੇ ਡਿਪਟੀ ਕਮਿਸ਼ਨਰ ਦੇ ਸਾਹਮਣੇ ਦੁਕਾਨਾਂ ਦੀ ਸੁਰੱਖਿਆ ਅਤੇ ਪ੍ਰਭਾਵਿਤ ਦੁਕਾਨਦਾਰਾਂ ਦੇ ਮੁੜ ਵਸੇਬੇ ਲਈ ਅਹਿਮ ਮੁੱਦੇ ਉਠਾਏ ਹਨ, ਜਿਸ ਦੇ ਬਾਅਦ ਫੈਸਲਾ ਕੀਤਾ ਗਿਆ ਹੈ ਕਿ ਇਨ੍ਹਾਂ ਪੀੜਤ ਦੁਕਾਨਦਾਰਾਂ ਨੂੰ ਸੀ. ਐੱਮ. ਰਿਲੀਫ ਫੰਡ ਵਿੱਚੋਂ ਤੁਰੰਤ ਆਰਥਿਕ ਸਹਾਇਤਾ ਕਰਵਾਉਣ ਲਈ ਕੇਸ ਤਿਆਰ ਕਰਕੇ ਭੇਜਿਆ ਜਾਵੇ। ਦੁਕਾਨਦਾਰਾਂ ਦੇ ਮੁੜ ਵਸੇਬੇ ਅਤੇ ਸੁਰੱਖਿਆ ਨਾਲ ਜੁੜੇ ਅਹਿਮ ਮੁੱਦੇ ਉਠਾਉਂਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਜਦੋਂ ਵੀ ਕਿਸੇ ਦੁਕਾਨ ਨੂੰ ਅੱਗ ਲੱਗਦੀ ਹੈ ਤਾਂ ਦੁਕਾਨਦਾਰ 'ਤੇ ਦੁੱਖਾਂ ਦਾ ਪਹਾੜ ਟੁੱਟਦਾ ਹੈ। ਅਜਿਹੀ ਸਥਿਤੀ ਵਿੱਚ ਦੁਕਾਨਦਾਰਾਂ ਲਈ ਨਾ ਸਿਰਫ਼ ਆਪਣੇ ਮੁੜ ਵਸੇਬੇ ਦੀ ਵੱਡੀ ਜ਼ਿੰਮੇਵਾਰੀ ਨਿਭਾਉਣੀ ਔਖੀ ਹੋ ਜਾਂਦੀ ਹੈ ਸਗੋਂ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ SGPC ਨੇ ਜਾਰੀ ਕੀਤੇ ਨਵੇਂ ਆਦੇਸ਼ (ਵੀਡੀਓ)

ਉਹਨਾਂ ਕਿਹਾ ਕਿ ਦੁਕਾਨਦਾਰ ਸਰਕਾਰ ਨੂੰ ਟੈਕਸ ਦਿੰਦੇ ਹਨ, ਰਿਟਰਨਾਂ ਭਰਦੇ ਹਨ ਪਰ ਦੂਜੇ ਪਾਸੇ ਜਦੋਂ ਉਨ੍ਹਾਂ ਦਾ ਨੁਕਸਾਨ ਹੁੰਦਾ ਹੈ ਤਾਂ ਉਨ੍ਹਾਂ ਦੀ ਭਰਪਾਈ ਲਈ ਕੋਈ ਵੀ ਅੱਗੇ ਨਹੀਂ ਆਉਂਦਾ। ਇਸ ਲਈ ਹੁਣ ਉਹ ਸੀ. ਐੱਮ. ਭਗਵੰਤ ਸਿੰਘ ਮਾਨ ਨੂੰ ਅਪੀਲ ਕਰਨਗੇ ਕਿ ਜਿਸ ਤਰ੍ਹਾਂ ਬਾਕੀ ਹਾਦਸਿਆਂ ਵਿੱਚ ਪੀੜਤਾਂ ਨੂੰ ਵਨ ਟਾਈਮ ਸਹਾਇਤਾ ਦਿੱਤੀ ਜਾਂਦੀ ਹੈ। ਉਸੇ ਤਰ੍ਹਾਂ ਅੱਗਜਨੀ ਦੀਆਂ ਘਟਨਾਵਾਂ ਵਿੱਚ ਪੀੜਤ ਦੁਕਾਨਦਾਰਾਂ ਨੂੰ ਵੀ ਮਾਲੀ ਮਦਦ ਕਰਨ ਦੀ ਪਾਲਸੀ ਬਣਾਈ ਜਾਵੇ।  ਰਮਨ ਬਹਿਲ ਨੇ ਗੁਰਦਾਸਪੁਰ ਅੰਦਰ ਫਾਇਰ ਬ੍ਰਿਗੇਡ ਦੀ ਵਿਵਸਥਾ ਤੇ ਕਈ ਸਵਾਲ ਚੁੱਕੇ ਹਨ। ਜਿਸ ਤਹਿਤ ਵਪਾਰ ਮੰਡਲ ਵੱਲੋਂ ਡਿਪਟੀ ਕਮਿਸ਼ਨਰ ਨੂੰ ਇੱਕ ਵੱਖਰਾ ਮੈਮੋਰੈਂਡਮ ਵੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿੱਚ ਫਾਇਰ ਬ੍ਰਿਗੇਡ ਦੇ ਜੋ ਕਰਮਚਾਰੀ ਹਨ ਉਹਨਾਂ ਨੂੰ ਆਊਟ ਸੋਰਸ 'ਤੇ ਰੱਖਿਆ ਗਿਆ ਹੈ ਅਤੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਵਿੱਚੋਂ ਜ਼ਿਆਦਾ ਅਜਿਹੇ ਹਨ ਜਿਨ੍ਹਾਂ ਨੂੰ ਅੱਗ ਬੁਝਾਉਣ ਦਾ ਕੋਈ ਤਜ਼ਰਬਾ ਨਹੀਂ ਹੈ ਅਤੇ ਕਿਸੇ ਟ੍ਰੇਨਿੰਗ ਦਾ ਸਰਟੀਫਿਕੇਟ ਵੀ ਨਹੀਂ ਹੈ। 

ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ

ਇਸੇ ਤਰ੍ਹਾਂ ਉਨ੍ਹਾਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੀ ਮਾੜੀ ਹਾਲਤ ਅਤੇ ਹੋਰ ਕਮੀਆਂ ਵੀ ਉਜਾਗਰ ਕੀਤੀਆਂ ਅਤੇ ਨਾਲ ਹੀ ਕਿਹਾ ਕਿ ਜਦੋਂ ਗੱਡੀਆਂ ਅੱਗ ਬੁਝਾਉਣ ਲਈ ਪਹੁੰਚਦੀਆਂ ਹਨ ਤਾਂ ਉੱਥੇ ਕਈ ਸਿਆਸੀ ਆਗੂ ਅਤੇ ਆਮ ਲੋਕ ਵੀ ਗੱਡੀਆਂ ਉੱਪਰ ਖੁਦ ਚੜ ਕੇ ਖੁਦ ਪਾਣੀ ਵਾਲੇ ਪਾਈਪ ਫੜ ਲੈਂਦੇ ਹਨ। ਅਜਿਹੇ ਲੋਕਾਂ ਨੂੰ ਅਜਿਹੀ ਮੁਸ਼ਕਿਲ ਦੀ ਘੜੀ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਪਾਈਪਾਂ ਨਾਲ ਅੱਗ ਬੁਝਾਉਣ ਦਾ ਕੋਈ ਤਜਰਬਾ ਨਹੀਂ ਹੁੰਦਾ ਜਿਸ ਕਾਰਨ ਉਹ ਲੋਕ ਫੋਕੀ ਸ਼ੋਹਰਤ ਲੈਣ ਲਈ ਅੱਗ ਬੁਝਾਉਣ ਦੇ ਕੰਮ ਵਿੱਚ ਰੁਕਾਵਟ ਬਣਦੇ ਹਨ।   ਉਹਨਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਭਵਿੱਖ ਵਿੱਚ ਅਜਿਹਾ ਹੋਣ ਤੋਂ ਰੋਕਿਆ ਜਾਵੇ ਅਤੇ ਨਾਲ ਹੀ ਇਸ ਗੱਲ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਕਿ ਫਾਇਰ ਬ੍ਰਿਗੇਡ ਵਿੱਚ ਅਣਸਿੱਖਅਤ ਕਰਮਚਾਰੀਆਂ ਨੂੰ ਕਿਸ ਤਰ੍ਹਾਂ ਨਿਯੁਕਤ ਕੀਤਾ ਗਿਆ ਅਤੇ ਇਨ੍ਹਾਂ ਦੀ ਨਿਯੁਕਤੀ ਲਈ ਕੌਣ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਇਸ ਪੂਰੀ ਨਿਯੁਕਤੀ ਦੀ ਪ੍ਰਕਿਰਿਆ ਦੀ ਜਾਂਚ ਕਰਵਾਈ ਜਾਵੇ ਕਿਉਂਕਿ ਇਸ ਵਿੱਚ ਕਈ ਕਥਿਤ ਧਾਂਦਲੀਆਂ ਹੋਈਆਂ ਹਨ। ਇਸ ਲਈ ਜਾਂਚ ਕਰਵਾ ਕੇ ਪੂਰੀ ਸੱਚਾਈ ਲੋਕਾਂ ਦੇ ਸਾਹਮਣੇ ਲਿਆਂਦੀ ਜਾਵੇ ਅਤੇ ਬਾਅਦ ਵਿੱਚ ਪੂਰੇ ਪਾਰਦਰਸ਼ੀ ਢੰਗ ਨਾਲ ਸਿੱਖਿਅਤ ਕਰਮਚਾਰੀਆਂ ਨੂੰ ਫਾਇਰ ਬ੍ਰਿਗੇਡ ਵਿੱਚ ਨਿਯੁਕਤ ਕੀਤਾ ਜਾਵੇ ਤਾਂ ਜੋ ਮੁੜ ਕਦੀ ਅਜਿਹੀ ਲਾਪਰਵਾਹੀ ਕਾਰਨ ਕੋਈ ਅਣਹੋਣੀ ਨਾ ਵਾਪਰੇ। 

ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਬਹਿਲ ਨੇ ਡੀ. ਸੀ. ਨੂੰ ਕਿਹਾ ਕਿ ਇਸ ਅੱਗ ਦੌਰਾਨ ਹੋਏ ਨੁਕਸਾਨ ਲਈ ਵੀ ਸੰਬੰਧਿਤ ਅਣਸਿਅਤ ਕਰਮਚਾਰੀਆਂ ਅਤੇ ਉਨ੍ਹਾਂ ਨੂੰ ਨਿਯੁਕਤ ਕਰਨ ਵਾਲਿਆਂ ਦੀ ਜ਼ਿੰਮੇਵਾਰੀ ਨਿਰਧਾਰਿਤ ਕਰਨ ਲਈ ਉੱਚ ਪਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਮੁੜ ਕੋਈ ਵੀ ਵਿਅਕਤੀ ਲੋਕਾਂ ਦੀ ਜਾਨ ਮਾਲ ਦੀ ਦੀ ਸੁਰੱਖਿਆ ਨਾਲ ਜੁੜੇ ਅਹਿਮ ਕੰਮਾਂ ਵਿੱਚ ਕੋਈ ਧਾਂਦਲੀ ਅਤੇ ਲਾਪ੍ਰਵਾਹੀ ਨਾ ਕਰੇ। ਇਸੇ ਤਰ੍ਹਾਂ ਉਹਨਾਂ ਕਿਹਾ ਕਿ ਬਿਜਲੀ ਦੀਆਂ ਤਾਰਾਂ ਦਾ ਵੀ ਬੇਹੱਦ ਬੁਰਾ ਹਾਲ ਹੈ, ਇਹ ਤਾਰਾਂ ਵੀ ਕਈ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ ਇਸ ਕਰਕੇ ਤੁਰੰਤ ਬਿਜਲੀ ਦੀਆਂ ਤਾਰਾਂ ਬਦਲਣ ਲਈ ਵੀ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਜਲਦੀ ਹੀ ਇਸ ਸੰਦਰਭ ਵਿੱਚ ਕਾਰਵਾਈ ਸ਼ੁਰੂ ਕਰਨਗੇ ਅਤੇ ਪੀੜਤਾਂ ਨੂੰ ਰਾਹਤ ਦਵਾਉਣ ਲਈ ਵੀ ਕੇਸ ਤਿਆਰ ਕਰਕੇ ਸਰਕਾਰ ਨੂੰ ਭੇਜ ਦੇਣਗੇ। ਰਮਨ ਨੇ ਕਿਹਾ ਕਿ ਉਹ ਖੁਦ ਮੁੱਖ ਮੰਤਰੀ ਤੱਕ ਪਹੁੰਚ ਕਰਕੇ ਇਸ ਕੇਸ ਦੀ ਪੈਰਵਾਈ ਕਰਨਗੇ ਅਤੇ ਪੀੜਤਾਂ ਦੀ ਮਦਦ ਵਿੱਚ ਕੋਈ ਦੇਰੀ ਨਹੀਂ ਹੋਣ ਦੇਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Shivani Bassan

Content Editor

Related News