ਰਮਦਾਸ ਪੁਲਸ ਵਲੋਂ ਵੱਖ-ਵੱਖ ਜਗ੍ਹਾ ਛਾਪੇਮਾਰੀ, 400 ਕਿਲੋ ਲਾਹਣ ਤੇ ਨਾਜਾਇਜ਼ ਸ਼ਰਾਬ ਫੜੀ

Tuesday, Jun 18, 2024 - 04:27 PM (IST)

ਰਮਦਾਸ (ਸਾਰੰਗਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਚਲਦਿਆਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੇ ਗਏ ਕੈਸੋ ਆਪ੍ਰੇਸ਼ਨ ਦੌਰਾਨ ਥਾਣਾ ਰਮਦਾਸ ਦੀ ਪੁਲਸ ਵਲੋਂ ਭਾਰੀ ਮਾਤਰਾ ਵਿਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਰਮਦਾਸ ਦੇ ਐੱਸ.ਐੱਚ.ਓ ਮਨਜੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ’ਤੇ ਚਲਦਿਆਂ ਡੀ.ਐੱਸ.ਪੀ ਅਜਨਾਲਾ ਦੀ ਅਗਵਾਈ ਹੇਠ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਆਰੰਭ ਕੈਸੋ ਆਪ੍ਰੇਸ਼ਨ ਤਹਿਤ ਗੋਲਡੀ ਮਸੀਹ ਪੁੱਤਰ ਗਿਆਨ ਮਸੀਹ ਵਾਸੀ ਪਿੰਡ ਮਹਿਮਦ ਮੰਦਰਾਂ ਕੋਲੋਂ ਛਾਪੇਮਾਰੀ ਕਰਦਿਆਂ 400 ਕਿਲੋ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਸਦੇ ਬਾਅਦ ਪੁਲਸ ਮੁਲਾਜ਼ਮਾਂ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਥਾਣਾ ਰਮਦਾਸ ਵਿਖੇ ਲੈ ਆਂਦਾ, ਜਿਥੇ ਇਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਿਓ-ਪੁੱਤ ਦੀ ਹੋਈ ਮੌਤ

ਐੱਸ.ਐੱਚ.ਓ ਮਨਜੀਤ ਸਿੰਘ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ ’ਤੇ ਸਰਵਣ ਸਿੰਘ ਉਰਫ ਸ਼ਰਮਾ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਦਰਿਆ ਮੂਸਾ ਦੇ ਘਰੋਂ ਛਾਪੇਮਾਰੀ ਦੌਰਾਨ 35 ਬੋਤਲਾਂ ਜੋ ਕਿ 26250 ਮਿ.ਲੀ. ਨਾਜਾਇਜ਼ ਸ਼ਰਾਬ ਬਣਦੀ ਹੈ, ਬਰਾਮਦ ਕਰਕੇ ਇਸ ਵਿਅਕਤੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਖਿਲਾਫ ਥਾਣਾ ਰਮਦਾਸ ਵਿਖੇ ਇਕ ਵੱਖਰਾ ਮੁਕੱਦਮਾ ਐਕਸਾਈਜ਼ ਐਕਟ ਤਹਿਤ ਦਰਜ ਕੀਤਾ ਗਿਆ ਹੈ।  

ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News