ਰਣਦੀਪ ਸਿੰਘ ਵੜੈਚ ਨੇ ਨਗਰ ਕੌਂਸਲ ਤਰਨਤਾਰਨ ਦੇ ਈ. ਓ. ਦਾ ਚਾਰਜ ਸੰਭਾਲਿਆ

Monday, May 11, 2026 - 02:09 PM (IST)

ਰਣਦੀਪ ਸਿੰਘ ਵੜੈਚ ਨੇ ਨਗਰ ਕੌਂਸਲ ਤਰਨਤਾਰਨ ਦੇ ਈ. ਓ. ਦਾ ਚਾਰਜ ਸੰਭਾਲਿਆ

ਤਰਨਤਾਰਨ (ਵਾਲੀਆ)- ਨਗਰ ਕੌਂਸਲ ਤਰਨਤਾਰਨ ਦੇ ਈ. ਓ. ਕਵਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਜਿਨਾਂ ਦੀ ਜਗ੍ਹਾ ਨਗਰ ਪੰਚਾਇਤ ਭਲੱਥ ਤੋਂ ਈ. ਓ. ਰਣਦੀਪ ਸਿੰਘ ਵੜੈਚ ਨੂੰ ਤਰਨਤਾਰਨ ਨਗਰ ਕੌਂਸਲ ਦਾ ਚਾਰਜ ਦਿੱਤਾ ਗਿਆ ਹੈ। ਨਵ-ਨਿਯੁਕਤ ਈ. ਓ ਰਣਦੀਪ ਸਿੰਘ ਵੜੈਚ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਨਗਰ ਕੌਂਸਲ ਦੇ ਸਮੂਹ ਸਟਾਫ ਵੱਲੋਂ ਨਵੇਂ ਆਏ ਈ.ਓ ਰਣਦੀਪ ਸਿੰਘ ਵੜੈਚ ਦਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ ਗਿਆ। 

ਇਹ ਵੀ ਪੜ੍ਹੋ- ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ

ਗੱਲਬਾਤ ਦੌਰਾਨ ਈ. ਓ. ਰਣਦੀਪ ਸਿੰਘ ਵੜੈਚ ਨੇ ਕਿਹਾ ਕਿ ਉਹ ਪਹਿਲਾਂ ਵੀ ਨਗਰ ਕੌਂਸਲ ਤਰਨਤਾਰਨ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਦੁਬਾਰਾ ਉਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਵਿੱਤਰ ਨਗਰੀ ’ਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਤਰਨਤਾਰਨ ’ਚ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਸਮੇਂ ਸਿਰ ਆਪਣੀ ਡਿਊਟੀ ’ਤੇ ਆਉਣ ਅਤੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48 ਘੰਟੇ ਬੇਹੱਦ ਅਹਿਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News