ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਦਾਗ ਕੇ ਸਰਕਾਰ ਨੇ ਮੌਲਿਕ ਅਧਿਕਾਰਾਂ ਦਾ ਚਿੱਟੇ ਦਿਨ ਕੀਤਾ ਘਾਣ: ਰੰਧਾਵਾ
Thursday, Feb 22, 2024 - 05:18 PM (IST)
ਪਠਾਨਕੋਟ (ਅਦਿੱਤਿਆ):- ਹਰਿਆਣਾ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਅੱਤਿਆਚਾਰ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਅੱਜ ਪੰਜਾਬ ਦੇ ਕਿਸਾਨ ਅਤੇ ਨੌਜਵਾਨ ਹਰਿਆਣਾ ਨਾਲ ਲੱਗਦੇ ਪੰਜਾਬ ਦੇ ਖਨੌਰੀ ਬਾਰਡਰ 'ਤੇ ਆਪਣੀਆਂ ਖੇਤੀਬਾੜੀ ਨਾਲ ਸਬੰਧਤ ਮੰਗਾਂ ਮੰਨਵਾਉਣ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ, ਪਰ ਹਰਿਆਣਾ ਦੀ ਸਰਕਾਰ ਵੱਲੋਂ ਖਨੌਰੀ ਬਾਰਡਰ 'ਤੇ ਤਾਇਨਾਤ ਹਰਿਆਣਾ ਪੁਲਸ ਅਤੇ ਅਰਧਸੈਨਿਕ ਬਲਾਂ ਨੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਦਾਗ ਕਿ ਭਾਰਤ ਦੇ ਸੰਵਿਧਾਨ ਤਹਿਤ ਮਿਲੇ ਸ਼ਾਂਤੀਪੂਰਵਕ ਅੰਦੋਲਨ ਕਰਨ ਦੇ ਮੌਲਿਕ ਅਧਿਕਾਰਾਂ ਦਾ ਘਾਣ ਕੀਤਾ ਹੈ।
ਇਹ ਵੀ ਪੜ੍ਹੋ : ਫ਼ਾਜ਼ਿਲਕਾ 'ਚ 4 ਦੋਸਤਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ, ਸ਼ਰਾਬ ਪੀ ਕੇ ਆਪਣੇ ਹੀ ਦੋਸਤ ਦਾ ਕੀਤਾ ਸੀ ਕਤਲ
ਉਨ੍ਹਾਂ ਕਿਹਾ ਕਿ ਇਕ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਜੋ ਆਪਣੀ ਦੋ ਕਿਲੇ ਜ਼ਮੀਨ ਦੀ ਰਾਖੀ ਕਰਦਾ ਹੋਇਆ ਹਰਿਆਣਾ ਪੁਲਸ ਵੱਲੋਂ ਚਲਾਈ ਗਈ ਗੋਲੀ ਨਾਲ ਸ਼ਹੀਦੀ ਦਾ ਜਾਮ ਪੀ ਗਿਆ ।ਉਨ੍ਹਾਂ ਕਿਹਾ ਕਿ ਸੈਂਕੜੇ ਕਿਸਾਨਾਂ ਨੂੰ ਜ਼ਖ਼ਮੀ ਕਰਕੇ ਸ਼ਰੇਆਮ ਲੋਕਤੰਤਰ ਦੀਆਂ ਧੱਜੀਆਂ ਉਡਾ ਕਿ ਆਪਣੀ ਘਟੀਆ ਅਤੇ ਕਿਸਾਨਾਂ ਪ੍ਰਤੀ ਸੌੜੀ ਸੋਚ ਦਾ ਸਬੂਤ ਦਿੱਤਾ ਹੈ। ਇਸ ਸਾਰੇ ਘਟਨਾਕ੍ਰਮ ਦੀ ਪੁਰਜ਼ੋਰ ਨਿੰਦਿਆ ਕਰਦੇ ਹੋਏ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਰਾਜਸਥਾਨ ਕਾਂਗਰਸ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਘਟਨਾ ਕ੍ਰਮ ਭਾਰਤੀ ਜਨਤਾ ਪਾਰਟੀ ਦੇ ਸਿਆਸੀ ਕਿਲ ਸਾਬਿਤ ਹੋਵੇਗਾ। ਰੰਧਾਵਾ ਨੇ ਕਿਹਾ ਕਿ ਦੋਸ਼ੀ ਪੁਲਸ ਵਾਲਿਆਂ ਨੂੰ ਕਾਨੂੰਨ ਮੁਤਾਬਿਕ ਸਖ਼ਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ ਤਾਂ ਕਿ ਸ਼ਹੀਦ ਅਤੇ ਗੰਭੀਰ ਤੌਰ ਤੇ ਜ਼ਖ਼ਮੀ ਹੋਏ ਕਿਸਾਨਾਂ ਨੂੰ ਇਨਸਾਫ਼ ਮਿਲ ਸਕੇ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦੌਰਾਨ ਸ਼ੁਭਕਰਨ ਦੀ ਮੌਤ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਰੰਧਾਵਾ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਹਾ ਹੈ ਕਿ ਉਹ ਤੁਰੰਤ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਕੇ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਜ਼ਖਮੀਆਂ ਨੂੰ ਉਚਿਤ ਮੁਆਵਜ਼ਾ ਰਾਸ਼ੀ ਪ੍ਰਦਾਨ ਕਰੇ । ਉਹਨਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਉਨ੍ਹਾਂ ਨਾਲ ਹੈ ਤੇ ਮੋਦੀ ਸਰਕਾਰ ਦੀਆਂ ਅੰਦੋਲਨ ਕਾਰੀ ਕਿਸਾਨਾਂ ਵਿਰੁੱਧ ਅਪਨਾਈਆਂ ਜਾ ਰਹੀਆਂ ਦਮਨਕਾਰੀ ਨੀਤੀਆਂ ਦਾ ਡੱਟ ਕੇ ਵਿਰੋਧ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਪੰਜਾਬ ਨੂੰ ਆਰਥਿਕ ਪੱਖੋ ਕਮਜ਼ੋਰ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਲੋਕ ਸਭਾ ਚੋਣਾਂ 'ਚ ਉਤਾਰਨ ਦੀ ਤਿਆਰੀ ’ਚ ਭਾਜਪਾ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8