ਵੱਡੀ ਗਿਣਤੀ ਵਿਚ ਸੰਸਦਾਂ ਨੂੰ ਮੁਅਤਲ ਕਰਕੇ ਮੋਦੀ ਸਰਕਾਰ ਨੇ ਲੋਕਤੰਤਰ ਦਾ ਕਤਲ ਕੀਤਾ: ਰੰਧਾਵਾ

12/23/2023 11:36:27 AM

ਪਠਾਨਕੋਟ (ਅਦਿਤਿਆ): ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ  ਇੰਚਾਰਜ ਰਾਜਸਥਾਨ ਕਾਂਗਰਸ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਦੇਖਿਆ ਗਿਆ ਹੈ ਕਿ 140 ਤੋਂ ਵੱਧ ਮੈਂਬਰ ਪਾਰਲੀਮੈਂਟ ਨੂੰ ਭਾਜਪਾ ਦੇ ਇਸ਼ਾਰੇ 'ਤੇ ਸੰਸਦ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਇਹ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ।  ਵਿਰੋਧੀ ਧਿਰ ਨੂੰ ਲੋਕਾਂ ਦੇ ਮੁੱਦੇ ਚੁੱਕਣ ਤੋਂ ਵਾਂਝਾ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ਨੂੰ ਮੋਦੀ ਸਰਕਾਰ ਵੱਲੋਂ 'ਵੰਦੇ ਭਾਰਤ' ਰੇਲ ਦਾ ਤੋਹਫ਼ਾ

ਰੰਧਾਵਾ ਨੇ ਇਸ ਨੂੰ ਭਾਜਪਾ ਦੀ ਕੋਝੀ ਚਾਲ ਦੱਸਦਿਆਂ ਕਿਹਾ ਕਿ ਇਹ ਲੋਕਤੰਤਰ ਦਾ ਸ਼ਰੇਆਮ ਕਤਲ ਹੈ। ਸਰਕਾਰ ਦੀ ਇਸ ਘਿਨਾਉਣੀ ਕਾਰਵਾਈ ਵਿਰੁੱਧ ਕਾਂਗਰਸ ਪਾਰਟੀ ਜਨਤਾ 'ਚ ਜਾ ਕੇ ਸਰਕਾਰ ਦੀ ਇਸ ਹਰਕਤ ਨੂੰ ਲੋਕਾਂ ਵਿਚ ਉਜਾਗਰ ਕਰੇਗੀ।

ਇਹ ਵੀ ਪੜ੍ਹੋ- ਮਹਿੰਦੀ ਦਾ ਰੰਗ ਅਜੇ ਫਿੱਕਾ ਵੀ ਨਹੀਂ ਹੋਇਆ ਨਵ-ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ, ਭਰਾ ਨੇ ਦੱਸੀ ਇਹ ਗੱਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News