ਸੁਖਜਿੰਦਰ ਰੰਧਾਵਾ ਨੇ ਸ੍ਰੀ ਆਕਾਲ ਤਖ਼ਤ ਸਾਹਿਬ ਜੀ ਦੇ ਹੈਡ ਗ੍ਰੰਥੀ ਸਿੰਘ ਗਿਆਨੀ ਮਲਕੀਤ ਸਿੰਘ ਨਾਲ ਕੀਤਾ ਦੁਖ ਸਾਂਝਾ

06/22/2024 11:33:22 AM

ਪਠਾਨਕੋਟ(ਅਦਿਤਿਆ,ਸਰਬਜੀਤ): ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਨੇ ਸ੍ਰੀ ਆਕਾਲ ਤਖ਼ਤ ਸਾਹਿਬ ਜੀ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਜੀ ਦੇ ਹੋਣਹਾਰ ਸਪੁੱਤਰ ਹਰਚਰਨਪ੍ਰੀਤ ਸਿੰਘ ਦੇ ਦੇਹਾਂਤ ਤੇ ਉਹਨਾਂ ਦੇ ਗ੍ਰਹਿ ਵਿਖੇ ਜਾਕੇ ਅਫ਼ਸੋਸ ਪ੍ਰਗਟ ਕੀਤਾ ।

ਇਹ ਵੀ ਪੜ੍ਹੋ- ਨਹਿਰ ’ਚ ਰੁੜ੍ਹੇ ਬੱਚਿਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਆਰਥਿਕ ਮਦਦ : ਮੰਤਰੀ ਧਾਲੀਵਾਲ

ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦੁਖ ਦੀ ਘੜੀ ਵਿੱਚ ਸਿੰਘ ਸਾਹਿਬ ਜੀ ਅਤੇ ਉਹਨਾਂ ਦੇ ਪਰਿਵਾਰ ਨਾਲ ਦੁਖ ਵੰਡਾਉਂਦੇ ਹੋਏ ਉਹਨਾਂ ਦੇ ਸਮੂਹ ਪਰਿਵਾਰ ਨੂੰ  ਹੌਂਸਲਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਵਾਹਿਗੁਰੂ ਜੀ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ 'ਤੇ ਪਰਿਵਾਰ ਨੂੰ ਅਸਿਹ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਉਹਨਾਂ ਦੇ ਵੱਡੇ ਭਰਾਤਾ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਅਤੇ ਹਲਕਾ ਮਜੀਠਾ ਕਾਂਗਰਸ ਪਾਰਟੀ ਦੇ ਇੰਚਾਰਜ ਭਗਵੰਤ ਪਾਲ ਸੱਚਰ ਮੌਜੂਦ ਸਨ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਲਈ ਖ਼ਾਸ ਖ਼ਬਰ, ਕਮਰਾ ਬੁੱਕ ਕਰਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News