ਰੰਗੜ ਨੰਗਲ ਪੁਲਸ ਵਲੋਂ 2 ਭਗੌੜਿਆਂ ਸਮੇਤ 3 ਗ੍ਰਿਫ਼ਤਾਰ
Tuesday, Aug 06, 2024 - 04:41 PM (IST)
ਬਟਾਲਾ/ਅਚਲ ਸਾਹਿਬ (ਸਾਹਿਲ, ਗੋਰਾ ਚਾਹਲ)- ਵੱਖ-ਵੱਖ ਮੁਕੱਦਮਿਆਂ ਵਿਚੋਂ 2 ਭਗੌੜਿਆਂ ਸਮੇਤ 3 ਜਣਿਆਂ ਨੂੰ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਐੱਸ.ਐੱਚ.ਓ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਸ ਮੁਖੀ ਬਟਾਲਾ ਸੁਹੇਲ ਕਾਸਿਮ ਮੀਰ ਦੀਆਂ ਸਖ਼ਤ ਹਦਾਇਤਾਂ ’ਤੇ ਦਿੰਦਿਆਂ ਡੀ.ਐੱਸ.ਪੀ ਸਬ-ਡਿਵੀਜ਼ਨ ਸ੍ਰੀ ਹਰਗੋਬਿੰਦਪੁਰ ਰਾਜੇਸ਼ ਕੱਕੜ ਦੀ ਰਹਿਨੁਮਾਈ ਹੇਠ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਲੁੱਟਾਂ-ਖੋਹਾਂ ਕਰਨ ਵਾਲਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਥਾਣੇ ਵਿਚ ਦਰਜ ਮੁਕੱਦਮਾ ਨੰ.106/22 ਧਾਰਾ 379-ਬੀ, 342 ਆਈ.ਪੀ.ਸੀ ਤਹਿਤ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਕਥਿਤ ਦੋਸ਼ੀ ਲਖਬੀਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਕੋਟਲਾ ਬੱਝਾ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਇਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਦਕਿ ਜੋਬਨਪ੍ਰੀਤ ਸਿੰਘ ਉਰਫ ਜੋਬਨ ਪੁੱਤਰ ਬਲਕਾਰ ਸਿੰਘ ਵਾਸੀ ਚਾਹਲ ਖੁਰਦ ਨੂੰ ਗ੍ਰਿਫ਼ਤਾਰ ਕਰਕੇ ਇਸ ਕੋਲੋਂ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਕੇ ਇਸ ਵਿਰੁੱਧ ਮੁਕੱਦਮਾ ਨੰ.59 ਬਣਦੀਆਂ ਧਾਰਾਵਾਂ ਹੇਠ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ
ਐੱਸ.ਐੱਚ.ਓ ਸਿੱਧੂ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਰੰਗੜ ਨੰਗਲ ਵਿਚ ਦਰਜ ਮੁਕੱਦਮਾ ਨੰ.74 ਮਿਤੀ 19.7.22 ਧਾਰਾ 25-54-59 ਅਸਲਾ ਐਕਟ ਤਹਿਤ ਭਗੌੜੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਗੋਪਾਲ ਸਿੰਘ ਵਾਸੀ ਪਿੰਡ ਸੰਗਰਾਏ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਫੜੇ ਗਏ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਕੋਲੋਂ ਹੋਰ ਵੀ ਬਰਾਮਦਗੀਆਂ ਹੋਣ ਦੀ ਆਸ ਹੈ।
ਇਹ ਵੀ ਪੜ੍ਹੋ- SGPC ਦਫ਼ਤਰ 'ਚ ਹੋਏ ਕਤਲ ਦੇ ਮਾਮਲੇ 'ਚ ਪੁਲਸ ਨੇ ਲਿਆ ਵੱਡਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8