ਰਣਜੀਤ ਸਾਗਰ ਡੈਮ ਦਾ ਜਲ ਪੱਧਰ 506 ਮੀਟਰ ਤੋਂ ਪਾਰ, ਖਤਰੇ ਦੇ ਨਿਸ਼ਾਨ ਤੋਂ ਸਿਰਫ਼ 22 ਮੀਟਰ ਦੂਰ, ਪ੍ਰਸ਼ਾਸਨ ਅਲਰਟ
Sunday, Jul 26, 2026 - 03:30 PM (IST)
ਪਠਾਨਕੋਟ (ਧਰਮਿੰਦਰ): ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਨਾਲ ਪਹਾੜਾਂ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਥਾਵਾਂ ਤੋਂ ਤਬਾਹੀ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਇਸੇ ਦੌਰਾਨ ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦਾ ਜਲ ਪੱਧਰ ਵੀ ਤੇਜ਼ੀ ਨਾਲ ਵਧ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਸਮੇਂ ਡੈਮ ਦਾ ਜਲ ਪੱਧਰ 506 ਮੀਟਰ ਤੋਂ ਉੱਪਰ ਚੱਲ ਰਿਹਾ ਹੈ। ਜਦਕਿ ਡੈਮ ਦਾ ਖਤਰੇ ਦਾ ਨਿਸ਼ਾਨ ਲਗਭਗ 528 ਮੀਟਰ ਹੈ। ਇਸ ਤਰ੍ਹਾਂ ਡੈਮ ਅਜੇ ਖਤਰੇ ਦੇ ਨਿਸ਼ਾਨ ਤੋਂ 22 ਮੀਟਰ ਦੂਰ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ
ਪਹਾੜਾਂ 'ਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਡੈਮ ਦਾ ਪਾਣੀ ਦਾ ਪੱਧਰ ਕਾਫੀ ਤੇਜ਼ੀ ਨਾਲ ਵਧ ਰਿਹਾ ਹੈ। ਪਿਛਲੇ ਸਾਲ ਆਈ ਤਬਾਹੀ ਨੂੰ ਧਿਆਨ 'ਚ ਰੱਖਦੇ ਹੋਏ ਡੈਮ ਪ੍ਰਸ਼ਾਸਨ ਵੱਲੋਂ ਇਸ ਵਾਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਡੈਮ 'ਤੇ ਲਗਾਤਾਰ ਨਜ਼ਰ ਰੱਖਣ ਲਈ ਵੱਖ-ਵੱਖ ਟੀਮਾਂ ਦਾ ਗਠਨ ਵੀ ਕਰ ਦਿੱਤਾ ਗਿਆ ਹੈ। ਐਕਸੀਅਨ ਰਣਜੀਤ ਸਾਗਰ ਡੈਮ ਮੁਨੀਸ਼ ਕੁਮਾਰ ਨੇ ਕਿਹਾ ਕਿ ਡੈਮ ਦੇ ਜਲ ਪੱਧਰ 'ਤੇ ਪ੍ਰਸ਼ਾਸਨ ਦੀ ਲਗਾਤਾਰ ਨਜ਼ਰ ਹੈ। ਫਿਲਹਾਲ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ। ਸਥਿਤੀ ਪੂਰੀ ਤਰ੍ਹਾਂ ਕੰਟਰੋਲ 'ਚ ਹੈ ਅਤੇ ਪਿਛਲੇ ਸਾਲ ਵਰਗੀ ਸਥਿਤੀ ਨਾ ਬਣੇ, ਇਸ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਪ੍ਰਸ਼ਾਸਨ ਨੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਦੀ ਬਜਾਏ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।
ਇਹ ਵੀ ਪੜ੍ਹੋ- ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
