ਸਕੂਲ ਪ੍ਰਿੰਸੀਪਲ ਤੋਂ ਮੰਗੀ 1 ਕਰੋੜ ਦੀ ਫਿਰੌਤੀ

Sunday, Feb 09, 2025 - 12:50 PM (IST)

ਸਕੂਲ ਪ੍ਰਿੰਸੀਪਲ ਤੋਂ ਮੰਗੀ 1 ਕਰੋੜ ਦੀ ਫਿਰੌਤੀ

ਅੰਮ੍ਰਿਤਸਰ (ਸੰਜੀਵ)-ਸਕੂਲ ਦੇ ਪ੍ਰਿੰਸੀਪਲ ਤੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਥਾਣਾ ਜੰਡਿਆਲਾ ਗੁਰੂ ਦੀ ਪੁਲਸ ਨੇ ਡੋਨੀ ਬੱਲ ਵਾਸੀ ਪਟਿਆਲਾ ਖਿਲਾਫ ਕੇਸ ਦਰਜ ਕੀਤਾ ਹੈ। ਡਾ. ਪਲਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਹ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਚ 11 ਸਾਲ ਤੋਂ ਬਤੌਰ ਪ੍ਰਿੰਸੀਪਲ ਸੇਵਾਵਾਂ ਨਿਭਾ ਰਿਹਾ ਹੈ। ਬੀਤੇ ਦਿਨ ਉਸ ਨੂੰ ਵੱਖ-ਵੱਖ ਨੰਬਰਾਂ ਤੋਂ ਫੋਨ ਕਰ ਕੇ ਖੁਦ ਨੂੰ ਡੋਨੀ ਬਲ ਦੱਸਣ ਵਾਲੇ ਨੇ ਇਕ ਕਰੋੜ ਰੁਪਏ ਦੀ ਫਿਰੋਤੀ ਮੰਗੀ ਹੈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਪੁਲਸ ਨੇ ਮਾਮਲੇ ਜਾਂਚ ਸ਼ੁਰੂ ਕਰ ਦਿੱਤੀ ਹੈ।
 


author

Shivani Bassan

Content Editor

Related News