ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ ਕਰਨ ਵਾਲਾ ਦੋਸ਼ੀ ਗ੍ਰਿਫਤਾਰ

09/03/2019 2:52:13 PM

ਗੁਰਦਾਸਪੁਰ (ਵਿਨੋਦ) - ਗੁਰਦਾਸਪੁਰ ਦੀ ਸਦਰ ਪੁਲਸ ਨੇ ਨਾਬਾਲਗ ਕੁੜਾ ਨਾਲ ਜ਼ਬਰਦਸਤੀ ਜਬਰ-ਜ਼ਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ। ਗੁਰਦਾਸਪੁਰ ਸਦਰ ਪੁਲਸ ਸਟੇਸ਼ਨ 'ਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਦੀਪਿਕਾ ਨੇ ਦੱਸਿਆ ਕਿ 20 ਜੂਨ 2019 ਨੂੰ ਪਿੰਡ 'ਚ ਰਹਿਣ ਵਾਲੀ ਇਕ ਔਰਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਦੋਸ਼ੀ ਰਣਜੀਤ ਕੁਮਾਰ ਪੁੱਤਰ ਬਾਵਾ ਰਾਮ ਬੀਤੀ ਰਾਤ 2 ਵਜੇ ਕੰਧ ਟੱਪ ਕੇ ਉਨ੍ਹਾਂ ਦੇ ਘਰ ਆ ਗਿਆ ਅਤੇ ਉਸ ਦੀ ਕੁੜੀ ਦੇ ਮੂੰਹ 'ਤੇ ਕੱਪੜਾ ਬੰਨ੍ਹ ਕੇ ਉਸ ਨੂੰ ਆਪਣੇ ਨਾਲ ਲੈ ਗਿਆ। ਕਿਸੇ ਖਾਲੀ ਥਾਂ 'ਤੇ ਲਿਜਾ ਕੇ ਧਮਕੀਆਂ ਦੇ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਭੱਜ ਗਿਆ। ਮਾਮਲਾ ਦਰਜ ਕਰਨ ਤੋਂ ਬਾਅਦ ਪੁਲਸ ਨੇ ਉਸੇ ਸਮੇਂ ਦੋਸ਼ੀ ਦੀ ਬਾਲ ਕਰਨੀ ਸ਼ੁਰੂ ਕਰ ਦਿੱਤੀ ਸੀ। ਪੁਲਸ ਨੂੰ ਅੱਜ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਦੋਸ਼ੀ ਇਲਾਕੇ 'ਚ ਘੁੰਮ ਰਿਹਾ ਹੈ, ਜਿਸ ਦੇ ਆਧਾਰ 'ਤੇ ਪੁਲਸ ਨੇ ਛਾਪਾਮਾਰੀ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰ ਲਿਆ।


rajwinder kaur

Content Editor

Related News