8 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਕਾਬੂ

Thursday, Sep 14, 2023 - 05:31 PM (IST)

8 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਕਾਬੂ

ਤਰਨਤਾਰਨ (ਰਮਨ)- 8 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੇ ਜ਼ੁਰਮ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਇਕ ਪਿੰਡ ਦੀ 8 ਸਾਲਾ ਕੁੜੀ ਜਦੋਂ ਘਰ ਤੋਂ ਬਾਹਰ ਦੁੱਧ ਲੈਣ ਗਈ ਤਾਂ ਉਸ ਨਾਲ ਪਿੰਡ ਦੇ ਹੀ ਇਕ ਨੌਜਵਾਨ ਸਿਮਰਨਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਲੋਂ ਜਬਰ-ਜ਼ਿਨਾਹ ਕੀਤਾ ਗਿਆ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ-  ਬਾਕਸਿੰਗ ਖਿਡਾਰਨ ਨਾਲ ਸਰੀਰਕ ਸੰਬੰਧ ਬਣਾਉਣ ਮਗਰੋਂ ਕਰਵਾ 'ਤਾ ਗਰਭਪਾਤ, ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਪੀੜਤ ਕੁੜੀ ਨੇ ਇਹ ਸਾਰੀ ਘਟਨਾ ਆਪਣੀ ਮਾਂ ਨੂੰ ਘਰ ਆ ਕੇ ਦੱਸੀ ਜਿਸ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ।ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵਲੋਂ ਕਾਰਵਾਈ ਕਰਦੇ ਹੋਏ ਮੁਲਜ਼ਮ ਸਿਮਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਦੇ ਹੋਏ ਰਿਮਾਂਡ ਹਾਸਲ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਘਰੇਲੂ ਕਲੇਸ਼ ਨੇ ਉਜਾੜ 'ਤਾ ਪਰਿਵਾਰ, ਪਤਨੀ ਦੀਆਂ ਹਰਕਤਾਂ ਤੋਂ ਤੰਗ ਪਤੀ ਨੇ ਗਲ ਲਾਈ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News