ਨਾਬਾਲਿਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਕਾਬੂ

Saturday, Sep 07, 2024 - 02:07 PM (IST)

ਨਾਬਾਲਿਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਕਾਬੂ

ਮਜੀਠਾ/ਕੱਥੂਨੰਗਲ (ਸਰਬਜੀਤ)-ਥਾਣਾ ਮਜੀਠਾ ਦੀ ਪੁਲਸ ਨੇ ਨਾਬਾਲਿਗ ਲੜਕੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਮਜੀਠਾ ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਸ ਥਾਣਾ ਮਜੀਠਾ ਅਧੀਨ ਆਉਂਦੇ ਇਕ ਪਿੰਡ ਦੀ ਵਸਨੀਕ ਨਾਬਾਲਿਗ ਲੜਕੀ ਨੇ ਪੁਲਸ ਥਾਣਾ ਮਜੀਠਾ ’ਚ ਸ਼ਿਕਾਇਤ ਦਰਜ ਕਰਾਉਂਦਿਆਂ ਦੱਸਿਆ ਕਿ ਉਹ 29 ਅਗਸਤ ਨੂੰ ਸ਼ਾਮ ਨੂੰ ਕਰੀਬ 6 ਵਜੇ ਆਪਣੀ ਇਕ ਸਹੇਲੀ ਦੇ ਘਰ ਜਾ ਰਹੀ ਸੀ ਕਿ ਅਜੇ ਪੁੱਤਰ ਗੁਰਦਿਆਲ ਸਿੰਘ ਨੇ ਉਸ ਨੂੰ ਜ਼ਬਰਦਸਤੀ ਖਿੱਚ ਕੇ ਇਕ ਖਾਲੀ ਘਰ, ਜਿਸ ਵਿਚ ਕੋਈ ਨਹੀਂ ਰਹਿੰਦਾ ਸੀ, ਲੈ ਗਿਆ ਤੇ ਉਥੇ ਅਜੇ ਨੇ ਉਸ ਨਾਲ ਮਰਜ਼ੀ ਖਿਲਾਫ ਜ਼ਬਰਦਸਤੀ ਗਲਤ ਕੰਮ ਕੀਤਾ। ਪੁਲਸ ਨੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਅਜੇ ਖਿਲਾਫ ਮੁਕੱਦਮਾ ਦਰਜ ਕਰ ਕੇ ਅਜੇ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਇਹ ਵੀ ਪੜ੍ਹੋ- ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਵੱਖਰੇ ਤਰੀਕੇ ਲਿਆ ਜਾ ਰਿਹਾ ਐਕਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News