ਰਾਵੀ ਦਰਿਆ ’ਚ ਨਾਜਾਇਜ਼ ਮਾਈਨਿੰਗ ਦਾ ਸਿਲਸਿਲਾ ਧੜੱਲੇ ਨਾਲ ਜਾਰੀ, ਪ੍ਰਸ਼ਾਸਨ ਸੁੱਤਾ ਕੁੰਭਕਰਨੀ ਨੀਂਦ

Wednesday, Aug 04, 2021 - 11:41 AM (IST)

ਰਾਵੀ ਦਰਿਆ ’ਚ ਨਾਜਾਇਜ਼ ਮਾਈਨਿੰਗ ਦਾ ਸਿਲਸਿਲਾ ਧੜੱਲੇ ਨਾਲ ਜਾਰੀ, ਪ੍ਰਸ਼ਾਸਨ ਸੁੱਤਾ ਕੁੰਭਕਰਨੀ ਨੀਂਦ

ਸੁਜਾਨਪੁਰ (ਜੋਤੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਨਾਜਾਇਜ਼ ਮਾਈਨਿੰਗ ’ਤੇ ਰੋਕ ਲਾਈ ਜਾਵੇਗੀ ਤੇ ਲੋਕਾਂ ਨੂੰ ਰੇਤ ਤੇ ਬੱਜਰੀ ਸਸਤੀ ਦਿੱਤੀ ਜਾਵੇਗੀ ਪਰ ਇਸ ’ਚ ਕੋਈ ਸ਼ੱਕ ਨਹੀਂ ਕਿ ਸਰਕਾਰ ਦੇ ਸਾਰੇ ਵਾਅਦੇ ਖੋਖਲੇ ਸਾਬਤ ਹੋ ਰਹੇ ਹਨ। ਇਸ ਦੀ ਉਦਾਹਰਣ ਪੰਜਾਬ ਦੇ ਗੁਆਂਢੀ ਰਾਜ ਵਲੋਂ ਸਸਤੀ ਰੇਤ-ਬੱਜਰੀ ਦੇਣ ਤੋਂ ਮਿਲ ਰਹੀ ਹੈ।ਦੂਜੇ ਪਾਸੇ ਕਿਹਾ ਜਾਵੇ ਤਾਂ ਰਾਵੀ ਦਰਿਆ ’ਚ ਧੜੱਲੇ ਨਾਲ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ।ਮਾਈਨਿੰਗ ਵਿਭਾਗ ਵਲੋਂ ਨਾਜਾਇਜ਼ ਮਾਈਨਿੰਗ ਨੂੰ ਨਾ ਰੋਕਣ ਕਾਰਨ ਵੀ ਵਿਭਾਗ ਦੇ ਅਧਿਕਾਰੀਆਂ ’ਤੇ ਪ੍ਰਸ਼ਨ ਚਿੰਨ੍ਹ ਲਗ ਰਿਹਾ ਹੈ। ਜ਼ਿਕਰਯੋਗ ਹੈ ਕਿ ਆਖਿਰ ਵਿਭਾਗ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਿਉਂ ਨਹੀ ਕੀਤੀ ਜਾ ਰਹੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਸ਼ਰਾਬੀ ਨੌਜਵਾਨਾਂ ਵੱਲੋਂ ਪੁਲਸ ਮੁਲਾਜ਼ਮਾਂ ’ਤੇ ਹਮਲਾ, ਗੱਡੀ ਦੇ ਸ਼ੀਸ਼ੇ ਤੋੜੇ

ਠੇਕੇਦਾਰਾਂ ਦੇ ਦਬਾਅ ’ਚ ਅਫ਼ਸਰ
ਰਾਵੀ ਦਰਿਆ ’ਤੇ ਚੱਲ ਰਹੀ ਮਾਈਨਿੰਗ ਕਾਰਨ ਮਾਈਨਿੰਗ ਵਿਭਾਗ ਦੇ ਅਫਸਰ ਦਬਾਅ ’ਚ ਕੰਮ ਕਰ ਰਹੇ ਹਨ। ਦਬਾਅ ਕਿਸ ਗੱਲ ਦਾ ਹੈ, ਇਹ ਤਾਂ ਪਤਾ ਨਹੀਂ ਪਰ ਜਿਸ ਤਰ੍ਹਾਂ ਮਾਈਨਿੰਗ ਵਿਭਾਗ ਤੇ ਪ੍ਰਸ਼ਾਸਨ ਖਾਮੋਸ਼ ਹੈ, ਉਸ ਤੋਂ ਲੱਗਦਾ ਹੈ ਕਿ ਦਾਲ ’ਚ ਕੁਝ ਕਾਲਾ ਹੈ। ਹੁਣ ਦੇਖਣਾ ਇਹ ਹੈ ਕਿ ਪ੍ਰਸ਼ਾਸਨ ਰਾਵੀ ਦਰਿਆ ’ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ’ਚ ਕਾਮਯਾਬ ਹੁੰਦਾ ਹੈ ਜਾਂ ਨਹੀਂ।

ਇਹ ਵੀ ਪੜ੍ਹੋ : ਖੇਤਾਂ ’ਚ ਕੰਮ ਕਰਦੇ ਕਿਸਾਨ ਦੀ ਸੱਪ ਦੇ ਡੰਗਣ ਨਾਲ ਮੌਤ, 5 ਧੀਆਂ ਦੇ ਸਿਰ 'ਤੋਂ ਉੱਠਿਆ ਪਿਓ ਦਾ ਸਾਇਆ

ਸੁੱਕਣ ਲੱਗਾ ਆਸ-ਪਾਸ ਦੇ ਪਿੰਡਾਂ ਦੇ ਖੂਹਾਂ ਦਾ ਪਾਣੀ
ਨਾਜਾਇਜ਼ ਮਾਈਨਿੰਗ ਕਰਨ ਦੇ ਨਾਲ-ਨਾਲ ਕ੍ਰੈਸ਼ਰ ਮਾਲਕਾਂ ਵਲੋਂ 50 ਤੋਂ ਲੈ ਕੇ 70 ਫੁੱਟ ਤਕ ਡੂੰਘੀ ਮਾਈਨਿੰਗ ਕਰ ਦਿੱਤੀ ਗਈ ਹੈ, ਜਿਸ ਕਾਰਨ ਰਾਵੀ ਦਰਿਆਂ ਦੇ ਆਸ-ਪਾਸ ਦੇ ਪਿੰਡਾਂ ਦੇ ਖੂਹਾਂ ਦਾ ਪਾਣੀ ਸੁੱਕਣ ਦੀ ਕਗਾਰ ’ਤੇ ਪਹੁੰਚ ਗਿਆ ਹੈ, ਜਿਸ ਕਾਰਨ ਉਥੋਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


author

Shyna

Content Editor

Related News