ਅੰਮ੍ਰਿਤਸਰ ਦੀਆਂ ਸਥਾਨਕ ਸਮੱਸਿਆਵਾਂ ਤੇ ਕੇਂਦਰੀ ਬਜਟ 'ਤੇ ਰਵਨੀਤ ਬਿੱਟੂ ਨੇ ਬੁੱਧੀਜੀਵੀਆਂ ਨਾਲ ਕੀਤੀ ਮੁਲਾਕਾਤ
Saturday, Feb 07, 2026 - 02:44 PM (IST)
ਅੰਮ੍ਰਿਤਸਰ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਾਰਤੀ ਜਨਤਾ ਪਾਰਟੀ ਦੇ ਹਾਈਕਮਾਂਡ ਦੇ ਹੁਕਮਾਂ ਅਨੁਸਾਰ ਪਵਿੱਤਰ ਨਗਰੀ ਅੰਮ੍ਰਿਤਸਰ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਸ਼ਹਿਰ ਦੇ ਬੁੱਧੀਜੀਵੀਆਂ, ਉਦਯੋਗਪਤੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੁਲਾਕਾਤ ਦਾ ਮੁੱਖ ਉਦੇਸ਼ ਕੇਂਦਰੀ ਬਜਟ 2026-27 ਬਾਰੇ ਚਰਚਾ ਕਰਨਾ ਅਤੇ ਸਥਾਨਕ ਲੋਕਾਂ ਦੇ ਸੁਝਾਅ ਤੇ ਸਮੱਸਿਆਵਾਂ ਸੁਣਨਾ ਸੀ। ਬਿੱਟੂ ਨੇ ਇਸ ਬਜਟ ਨੂੰ "ਵਿਕਸਿਤ ਭਾਰਤ 2047" ਦੇ ਸੰਕਲਪ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਮਜ਼ਬੂਤ ਕਦਮ ਦੱਸਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ
ਬਿੱਟੂ ਨੇ ਬੁੱਧੀਜੀਵੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਬਜਟ ਕੇਵਲ ਵਰਤਮਾਨ ਦੀਆਂ ਲੋੜਾਂ ਪੂਰੀਆਂ ਕਰਨ ਵਾਲਾ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਮੌਕੇ ਪੈਦਾ ਕਰਨ ਵਾਲਾ ਹੈ। ਬਿੱਟੂ ਨੇ ਕਿਹਾ ਕਿ ਜਿੱਥੇ ਪਿਛਲੇ ਸਾਲਾਂ ਦੌਰਾਨ ਵਿਸ਼ਵ ਪੱਧਰ 'ਤੇ ਆਰਥਿਕ ਅਸਥਿਰਤਾ ਦੇਖਣ ਨੂੰ ਮਿਲੀ, ਉੱਥੇ ਹੀ ਭਾਰਤ ਨੇ ਆਪਣੀ ਆਰਥਿਕ ਮਜ਼ਬੂਤੀ ਨੂੰ ਬਰਕਰਾਰ ਰੱਖਿਆ ਅਤੇ ਤੇਜ਼ੀ ਨਾਲ ਅੱਗੇ ਵਧਦੇ ਹੋਏ ਦੁਨੀਆ ਵਿੱਚ ਆਪਣਾ ਵਿਸ਼ਵਾਸ ਕਾਇਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਬਜਟ ਵਿੱਚ ਨਾਰੀ ਸ਼ਕਤੀ, ਬੱਚਿਆਂ, ਗਰੀਬਾਂ, ਨੌਜਵਾਨਾਂ ਅਤੇ ਬਜ਼ੁਰਗਾਂ ਸਮੇਤ ਸਮਾਜ ਦੇ ਹਰ ਵਰਗ ਨੂੰ ਬਰਾਬਰ ਦੇ ਮੌਕੇ ਦਿੱਤੇ ਗਏ ਹਨ, ਜੋ ਆਉਣ ਵਾਲੇ ਸਮੇਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਾਲਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 12 ਫਰਵਰੀ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ, ਪੜ੍ਹੋ ਮੀਂਹ ਨੂੰ ਲੈ ਕੇ ਤਾਜ਼ਾ ਜਾਣਕਾਰੀ
ਕਿਸਾਨੀ ਮੁੱਦਿਆਂ 'ਤੇ ਗੱਲ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੀ ਫ਼ਸਲ ਦਾ ਇੱਕ-ਇੱਕ ਦਾਣਾ ਕੇਂਦਰ ਸਰਕਾਰ ਵੱਲੋਂ ਐਮ.ਐਸ.ਪੀ. (MSP) 'ਤੇ ਖਰੀਦਿਆ ਜਾਵੇਗਾ ਅਤੇ ਖਰੀਦ ਵੀ ਰਹੀ ਹੈ। ਉਨ੍ਹਾਂ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੋ ਲੋਕ ਕਿਸਾਨਾਂ ਨੂੰ ਗਲਤਫਹਿਮੀ ਵਿੱਚ ਪਾ ਰਹੇ ਹਨ, ਉਹ ਅਸਲ ਵਿੱਚ ਕਿਸਾਨਾਂ ਦੇ ਦੁਸ਼ਮਣ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਚੋਣਾਂ ਨੇੜੇ ਹੋਣ ਕਾਰਨ ਕੁਝ ਸਰਕਾਰਾਂ ਲੋਕਾਂ ਨੂੰ ਭੜਕਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ।
ਇਹ ਵੀ ਪੜ੍ਹੋ- ਪਾਕਿ ਤੋਂ ਗੁਬਾਰਿਆਂ ਸਣੇ ਉੱਡ ਕੇ ਬੈਨਰ ਨੇ ਅੰਮ੍ਰਿਤਸਰ 'ਚ ਮਚਾ'ਤੀ ਹਲਚਲ
ਰਵਨੀਤ ਬਿੱਟੂ ਨੇ ਕਿਹਾ ਕਿ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਲਈ 400 ਤੋਂ 500 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਲੰਬੇ ਸਮੇਂ ਤੋਂ ਲਟਕ ਰਹੇ ਫਿਰੋਜ਼ਪੁਰ-ਪੱਟੀ ਰੇਲ ਲਿੰਕ ਪ੍ਰੋਜੈਕਟ ਲਈ ਵੀ ਤੇਜ਼ੀ ਨਾਲ ਕੰਮ ਸ਼ੁਰੂ ਹੋ ਗਿਆ ਹੈ। ਇਸ ਪ੍ਰੋਜੈਕਟ ਲਈ ਰੇਲਵੇ ਵੱਲੋਂ 241 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਵਿੱਚੋਂ 138 ਕਰੋੜ ਰੁਪਏ ਡੀਸੀ ਤਰਨ ਤਾਰਨ ਨੂੰ ਅਤੇ ਬਾਕੀ ਰਾਸ਼ੀ ਫਿਰੋਜ਼ਪੁਰ ਪ੍ਰਸ਼ਾਸਨ ਨੂੰ ਕਿਸਾਨਾਂ ਨੂੰ ਜ਼ਮੀਨ ਦਾ ਮੁਆਵਜ਼ਾ ਦੇਣ ਲਈ ਭੇਜੀ ਜਾ ਚੁੱਕੀ ਹੈ। ਹਰੀਕੇ ਦੇ ਕੋਲ ਬਣਨ ਵਾਲੇ ਵੱਡੇ ਪੁਲ ਦਾ ਨਕਸ਼ਾ ਵੀ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਸੈਰ-ਸਪਾਟੇ ਦੇ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ, 10,000 ਟੂਰਿਸਟ ਗਾਈਡ ਤਿਆਰ ਕਰਨ ਦੀ ਯੋਜਨਾ ਬਾਰੇ ਦੱਸਿਆ, ਜੋ ਜਲਿਆਂਵਾਲਾ ਬਾਗ ਵਰਗੇ ਇਤਿਹਾਸਕ ਸਥਾਨਾਂ ਦੀ ਜਾਣਕਾਰੀ ਸੈਲਾਨੀਆਂ ਨੂੰ ਦੇਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
