ਕੱਚੇ ਅਧਿਆਪਕ ਪੱਕੇ ਹੋਣ ਲਈ 30 ਅਪ੍ਰੈਲ ਨੂੰ ਮੋਹਾਲੀ ’ਚ ਇਕ ਵਾਰ ਫਿਰ ਗਰਜਣਗੇ

04/25/2022 1:36:51 PM

ਅੰਮ੍ਰਿਤਸਰ (ਦਲਜੀਤ) - ਪਿਛਲੇ 18 ਸਾਲਾਂ ਤੋਂ ਸਰਕਾਰੀ ਸਕੂਲਾਂ ’ਚ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੇ ਇਕ ਵਾਰ ਫਿਰ 30 ਅਪ੍ਰੈਲ ਤੋਂ ਮੋਹਾਲੀ ਵਿਖੇ ਸਰਕਾਰ ਵਿਰੁੱਧ ਅੰਦੋਲਨ ਕਰਨ ਦੀ ਚਿਤਾਵਨੀ ਦਿੱਤੀ ਹੈ। ‘ਵਾਅਦ ਯਾਦ ਕਰਵਾਓ ਮਹਾਂ ਰੈਲੀ’ ਦੇ ਬੈਨਰ ਹੇਠ ਕੱਚੇ ਅਧਿਆਪਕਾਂ ਨੇ ਦਿੱਲੀ ਦੇ ਸੀ. ਐੱਮ. ਅਰਵਿੰਦ ਕੇਜਰੀਵਾਲ, ਸੀ. ਐੱਮ. ਭਗਵੰਤ ਮਾਨ ਸਮੇਤ ਮੌਜੂਦਾ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ 27 ਨਵੰਬਰ 2021 ਨੂੰ ਮੋਹਾਲੀ ਦੇ ਸਿੱਖਿਆ ਭਵਨ ਸਾਹਮਣੇ ਧਰਨੇ ਦੌਰਾਨ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਮਹਾ ਰੈਲੀ ਕਰਕੇ ਕੀਤੇ ਵਾਅਦੇ ਨੂੰ ਯਾਦ ਕੀਤਾ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ

ਸਰਕਾਰ ਨੇ 30 ਅਪ੍ਰੈਲ ਨੂੰ ਪੰਜਾਬ ਦੇ 13 ਹਜ਼ਾਰ ਕੱਚੇ ਅਧਿਆਪਕ ਆਰਥਿਕ ਸ਼ੋਸ਼ਣ ਤੋਂ ਪ੍ਰੇਸ਼ਾਨ ਹੋ ਰਹੇ ਹਨ। ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਅਤੇ ਰੁਪਿੰਦਰ ਗਿੱਲ ਨੇ ਦੱਸਿਆ ਕਿ ਰੈਲੀ ਦੀ ਸਫ਼ਲਤਾ ਲਈ ਕੱਚੇ ਅਧਿਆਪਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੱਚੇ ਅਧਿਆਪਕਾਂ ਨੂੰ ਦਰਪੇਸ਼ ਕਈ ਸਮੱਸਿਆਵਾਂ ਖ਼ਿਲਾਫ਼ ਆਪਣੀ ਆਵਾਜ਼ ਮੁੱਖ ਮੰਤਰੀ, ਸਿੱਖਿਆ ਮੰਤਰੀ ਤੱਕ ਪਹੁੰਚਾਉਣ ਲਈ ਸਾਰੇ ਸਾਥੀ ਮੋਹਾਲੀ ਪਹੁੰਚਣਗੇ। ਇਸ ਮੌਕੇ ਰਣਜੀਤ, ਅਵਤਾਰ, ਸੰਦੀਪ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ


rajwinder kaur

Content Editor

Related News