ਰੈੱਡ ਕਰਾਸ ਸੋਸਾਇਟੀ ਤਰਨਤਾਰਨ ਵੱਲੋਂ ਗਰੀਬ ਔਰਤਾਂ ਨੂੰ ਵੰਡੀਆਂ ਗਈਆਂ 50 ਸਿਲਾਈ ਮਸ਼ੀਨਾਂ

03/07/2024 5:28:53 PM

ਤਰਨਤਾਰਨ (ਰਮਨ)- ਡਿਪਟੀ ਕਮਿਸ਼ਨਰ ਤਰਨਤਾਰਨ ਸੰਦੀਪ ਕੁਮਾਰ ਦੀ ਪਹਿਲਕਦਮੀਂ ਸਦਕਾ ਰੈੱਡ ਕਰਾਸ ਸੋਸਾਇਟੀ ਤਰਨਤਾਰਨ ਵੱਲੋਂ ਸਵੈ ਸਹਾਇਤਾ ਸਮੂਹਾਂ ਨਾਲ ਸਬੰਧਿਤ ਗਰੀਬ ਔਰਤਾਂ ਨੂੰ ਐੱਸ. ਡੀ. ਐੱਮ. ਤਰਨਤਾਰਨ ਸਿਮਰਨਦੀਪ ਸਿੰਘ ਅਤੇ ਕਾਰਜਕਾਰੀ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ 50 ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਬੋਲਦਿਆਂ ਐੱਸ. ਡੀ. ਐੱਮ. ਤਰਨਤਾਰਨ ਸਿਮਰਨਦੀਪ ਸਿੰਘ ਨੇ ਕਿਹਾ ਕਿ ਇਹ ਸਿਲਾਈ ਮਸ਼ੀਨਾਂ ਮਿਲਣ ਉਪਰੰਤ ਇਹ ਔਰਤਾਂ ਸਿਲਾਈ ਦਾ ਕੰਮ ਕਰਕੇ ਆਪਣੀ ਰੋਜ਼ੀ ਰੋਟੀ ਕਮਾ ਸਕਣਗੀਆਂ ਅਤੇ ਇਸ ਨਾਲ 50 ਪਰਿਵਾਰਾਂ ਦੀ ਆਮਦਨ ਵਿਚ ਵਾਧਾ ਹੋਵੇਗਾ ਅਤੇ ਉਨ੍ਹਾਂ ਦੇ ਜੀਵਨ ਪੱਧਰ ’ਚ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਦਾ ਲਾਭ ਉਨ੍ਹਾਂ ਔਰਤਾਂ ਦੇ ਹੋਰ ਪਰਿਵਾਰਕ ਔਰਤਾਂ ਨੂੰ ਵੀ ਮਿਲੇਗਾ ਅਤੇ ਉਹ ਵੀ ਸਿਲਾਈ ਦਾ ਕੰਮ ਸਿੱਖ ਸਕਣਗੀਆਂ।

ਇਹ ਵੀ ਪੜ੍ਹੋ : ਵਿਧਾਨਸਭਾ 'ਚ ਵਿਧਾਇਕਾਂ ਨੇ ਚੁੱਕੀ ਅਫੀਮ ਦੀ ਖੇਤੀ ਦੀ ਮੰਗ, ਜਾਣੋ ਕੀ ਬੋਲੇ ਖੇਤੀਬਾੜੀ ਮੰਤਰੀ

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਜ਼ਿਲ੍ਹਾ ਤਰਨਤਾਰਨ ਵਿਚ ‘‘ਪਹਿਲ’’ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਅਧੀਨ ਜ਼ਿਲਾ ਤਰਨਤਾਰਨ ਵਿਖੇ ਪੀ. ਐੱਸ. ਆਰ. ਐੱਲ. ਐੱਮ ਅਧੀਨ ਚੱਲ ਰਹੇ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਵੱਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀਆਂ ਵਰਦੀਆਂ ਦੀ ਸਿਲਾਈ ਦਾ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਵਿਧਾਨਸਭਾ 'ਚ ਵਿਧਾਇਕਾਂ ਨੇ ਚੁੱਕੀ ਅਫੀਮ ਦੀ ਖੇਤੀ ਦੀ ਮੰਗ, ਜਾਣੋ ਕੀ ਬੋਲੇ ਖੇਤੀਬਾੜੀ ਮੰਤਰੀ

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਹਿਲੇ ਪੜ੍ਹਾਅ ਦੌਰਾਨ ਜ਼ਿਲਾ ਤਰਨਤਾਰਨ ਵੱਲੋਂ ਮਾਰਚ 2024 ਤੱਕ 10,000 ਵਰਦੀਆਂ ਦੀ ਸਿਲਾਈ ਕਰਕੇ ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਦਿੱਤੀਆਂ ਜਾਣੀਆਂ ਹਨ। ਇਸ ਪ੍ਰੋਜੈਕਟ ਅਧੀਨ ਬਲਾਕ ਵਲਟੋਹਾ ਦੀ ਏਕਤਾ ਮਹਿਲਾ ਵਿਕਾਸ ਸੋਸਾਇਟੀ ਦੀ ਚੋਣ ਕਰਕੇ ਇਕ ਹੌਜ਼ਰੀ ਸੈਂਟਰ ਸਥਾਪਿਤ ਕੀਤਾ ਗਿਆ ਹੈ। ਇਸ ਸੈਂਟਰ ਵਿਚ ਬਲਾਕ ਵਲਟੋਹਾ ਵਿਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਚੱਲ ਰਹੇ ਸਵੈ ਸਹਾਇਤਾ ਸਮੂਹਾਂ ਦੇ 50 ਮੈਂਬਰਾਂ ਨੂੰ ਮੱਲ੍ਹੀਆ ਅੰਮ੍ਰਿਤਸਰ ਵਿਖੇ ਸੈਂਟਰ ਵੱਲੋਂ ਵਰਦੀਆਂ ਦੀ ਸਿਲਾਈ ਲਈ ਟ੍ਰੇਨਿੰਗ ਦਿੱਤੀ ਗਈ ਹੈ।

ਇਹ ਵੀ ਪੜ੍ਹੋ : Punjab Budget 2024 : ਸਿਹਤ ਸੇਵਾਵਾਂ ਅਤੇ ਸਿਹਤ ਬੀਮਾ ਯੋਜਨਾ ਲਈ ਬਜਟ 'ਚ ਹੋਏ ਇਹ ਵੱਡੇ ਐਲਾਨ

ਟ੍ਰੇਨਿੰਗ ਲੈਣ ਉਪਰੰਤ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਦੁਆਰਾ ਸਕੂਲੀ ਵਰਦੀਆਂ ਦੀ ਸਿਲਾਈ ਦਾ ਕੰਮ ਕੀਤਾ ਜਾ ਰਿਹਾ ਹੈ। ਸਵੈ ਸਹਾਇਤਾ ਸਮੂਹਾਂ ਦੀਆਂ ਜਿਹਡ਼ੀਆਂ ਔਰਤ ਮੈਂਬਰਾਂ ਕੋਲ ਸਿਲਾਈ ਮਸ਼ੀਨਾਂ ਨਾ ਹੋਣ ਕਾਰਨ ਇਸ ਪ੍ਰੋਜੈਕਟ ਦਾ ਲਾਭ ਨਹੀ ਲੈ ਸਕਦੀਆਂ ਸਨ, ਹੁਣ ਉਹ ਆਪਣੀ ਰੋਜ਼ੀ ਰੋਟੀ ਕਮਾ ਸਕਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News