ਨੌਕਰੀ ਦਿਵਾਉਣ ਦੇ ਨਾਂ ’ਤੇ 25 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਪਤੀ-ਪਤਨੀ ਵਿਰੁੱਧ ਕੇਸ ਦਰਜ
Saturday, Nov 24, 2018 - 05:01 AM (IST)

ਗੁਰਦਾਸਪੁਰ, (ਵਿਨੋਦ)- ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ’ਚ ਨੌਕਰੀ ਦਿਵਾਉਣÎ ਦੇ ਨਾਂ ’ਤੇ ਲਗਭਗ 25 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਪਤੀ-ਪਤਨੀ ਵਿਰੁੱਧ ਕਾਹਨੂੰਵਾਨ ਪੁਲਸ ਨੇ ਕੇਸ ਦਰਜ ਕੀਤਾ ਹੈ ਪਰ ਮੁਲਜ਼ਮਾਂ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।
ਕਾਹਨੂੰਵਾਨ ਪੁਲਸ ਸਟੇਸ਼ਨ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੀਡ਼ਤ ਪਰਮਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਨਿਵਾਸੀ ਪਿੰਡ ਲਾਧੂਪੁਰ ਨੇ ਜ਼ਿਲਾ ਪੁਲਸ ਮੁਖੀ ਨੂੰ 23 ਅਗਸਤ 2018 ਨੂੰ ਸ਼ਿਕਾਇਤ ਪੱਤਰ ਦੇ ਕੇ ਦੋਸ਼ ਲਾਇਆ ਸੀ ਕਿ ਦੋਸ਼ੀ ਗੁਰਮੀਤ ਸਿੰਘ ਪੁੱਤਰ ਅਜੀਤ ਸਿੰਘ ਅਤੇ ਉਸ ਦੀ ਪਤਨੀ ਰੁਪਿੰਦਰ ਕੌਰ ਨਿਵਾਸੀ ਫੈਰਡ ਕਾਲੋਨੀ ਅੰਮ੍ਰਿਤਸਰ ਨਾਲ ਮੇਰੇ ਸਮੇਤ ਮੇਰੇ ਭਰਾ ਸੁਖਜਿੰਦਰ ਸਿੰਘ, ਲਵਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਨਿਵਾਸੀ ਪਿੰਡ ਮਿਸਰਪੁਰਾ, ਸਤਬੀਰ ਸਿੰਘ ਪੁੱਤਰ ਸੁਰਜੀਤ ਸਿੰਘ ਨਿਵਾਸੀ ਅੰਮ੍ਰਿਤਸਰ ਅਤੇ ਅਮਨਦੀਪ ਸਿੰਘ ਪੁੱਤਰ ਅਜੀਤ ਸਿੰਘ ਨਿਵਾਸੀ ਪੁਰਾਣਾ ਸ਼ਾਲਾ ਦੇ ਕਿਸੇ ਵਿਅਕਤੀ ਜ਼ਰੀਏ ਮੁਲਾਕਾਤ ਹੋਈ ਸੀ। ਮੁਲਜ਼ਮਾਂ ਨੇ ਸਾਨੂੰ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਕਈ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ’ਚ ਨੌਕਰੀ ਦਿਵਾਈ ਹੈ, ਜਿਸ ਦੌਰਾਨ ਇਨ੍ਹਾਂ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ’ਚ ਨੌਕਰੀ ਦਿਵਾਉਣ ਦੇ ਨਾਂ ’ਤੇ 25 ਲੱਖ ਰੁਪਏ ਲਏ ਅਤੇ ਬਾਅਦ ’ਚ ਨੌਕਰੀ ਸਬੰਧੀ ਜਾਅਲੀ ਨਿਯੁਕਤੀ ਪੱਤਰ ਕਾਗਜ਼ ਤਿਆਰ ਕਰ ਕੇ ਸਾਨੂੰ ਦੇ ਦਿੱਤੇ। ਪੁਲਸ ਅਧਿਕਾਰੀ ਅਨੁਸਾਰ ਇਸ ਮਾਮਲੇ ਦੀ ਜਾਂਚ ਆਰਥਿਕ ਅਪਰਾਧ ਬ੍ਰਾਂਚ ਗੁਰਦਾਸਪੁਰ ਵੱਲੋਂ ਕੀਤੀ ਗਈ ਅਤੇ ਜਾਂਚ ਰਿਪੋਰਟ ਤੋਂ ਬਾਅਦ ਮੁਲਜ਼ਮ ਗੁਰਮੀਤ ਸਿੰਘ ਅਤੇ ਉਸ ਦੀ ਪਤਨੀ ਰੁਪਿੰਦਰ ਕੌਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।