ਰਜਿਸਟ੍ਰੇਸ਼ਨ ਦੇ ਨਿਯਮਾਂ ਨੇ ਮੁਸੀਬਤ ’ਚ ਪਾਏ ਈ-ਰਿਕਸ਼ਿਆਂ ਦੇ ਚਾਲਕ, ਟਰਾਂਸਪੋਰਟ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

12/04/2022 4:47:58 PM

ਗੁਰਦਾਸਪੁਰ (ਜੀਤ ਮਠਾਰੂ)- ਪਿਛਲੇ ਕੁਝ ਸਮੇਂ ਦੌਰਾਨ ਤੇਜ਼ੀ ਨਾਲ ਵਧੇ ਈ-ਰਿਕਸ਼ਿਆਂ ਦੇ ਸਬੰਧ ਵਿਚ ਟਰਾਂਸਪੋਰਟ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਸ ਤਹਿਤ ਟਰਾਂਸਪੋਰਟ ਵਿਭਾਗ ਵੱਲੋਂ ਈ-ਰਿਕਸ਼ਿਆਂ ਦੀ ਰਜਿਸਟ੍ਰੇਸ਼ਨ, ਇਸੋਰੈਂਸ ਅਤੇ ਚਾਲਕਾਂ ਲਈ ਲਾਇਸੈਂਸ ਰੱਖਣਾ ਜ਼ਰੂਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੁਲਸ ’ਤੇ ਫਾਇਰਿੰਗ ਕਰ ਕੇ ਭੱਜੇ ਗੈਂਗਸਟਰ ਗ੍ਰਿਫ਼ਤਾਰ, ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਕੀਤੀ ਜਾ ਰਹੀ ਜਾਂਚ

ਜ਼ਿਕਰਯੋਗ ਹੈ ਕਿ ਪਹਿਲਾਂ ਈ-ਰਿਕਸ਼ਾ ਬਣਾਉਣ ਵਾਲੀਆਂ ਕੰਪਨੀਆਂ ਦਾਅਵਾ ਕਰਦੀਆਂ ਸਨ ਕਿ ਇਨ੍ਹਾਂ ਰਿਕਸ਼ਿਆਂ ਲਈ ਕਿਸੇ ਤਰ੍ਹਾਂ ਦੀ ਰਜਿਸਟ੍ਰੇਸ਼ਨ, ਇੰਸੋਰੈਂਸ ਅਤੇ ਲਾਇਸੈਂਸ ਦੀ ਜ਼ਰੂਰਤ ਨਹੀਂ ਹੈ ਪਰ ਹੁਣ ਰਜਿਸਟ੍ਰੇਸ਼ਨ ਅਤੇ ਇੰਸੋਰੈਂਸ ਕਰਵਾਉਣ ਲਈ ਰਿਕਸ਼ਾ ਚਾਲਕਾਂ ਨੂੰ ਵਾਧੂ ਖ਼ਰਚਾ ਭਰਨਾ ਪਵੇਗਾ। ਰਿਕਸ਼ਾ ਚਾਲਕ ਪ੍ਰੇਸ਼ਾਨ ਹੋ ਰਹੇ ਹਨ ਕਿ ਜਿਨ੍ਹਾਂ ਨੇ ਤਿੰਨ-ਚਾਰ ਸਾਲ ਪਹਿਲਾਂ ਈ-ਰਿਕਸ਼ਾ ਖ਼ਰੀਦ ਕੇ ਚਲਾਉਣਾ ਸ਼ੁਰੂ ਕੀਤਾ ਸੀ, ਉਨ੍ਹਾਂ ਨੂੰ ਰਿਕਸ਼ਾ ਖ਼ਰੀਦਣ ਵਾਲੇ ਦਿਨ ਤੋਂ ਹੀ ਰਜਿਸਟ੍ਰੇਸ਼ਨ ਫ਼ੀਸ ਭਰਨੀ ਪਵੇਗੀ ਅਤੇ ਪਿਛਲੇ 3 ਸਾਲ ਦੀ ਇੰਸੋਰੈਂਸ ਵੀ ਕਰਵਾਉਣੀ ਪਵੇਗੀ। 3 ਸਾਲ ਪਹਿਲਾਂ ਰਿਕਸ਼ਾ ਖ਼ਰੀਦਣ ਵਾਲੇ ਨੂੰ ਤਿੰਨ ਸਾਲ ਦੀ ਫ਼ੀਸ 13 ਹਜ਼ਾਰ ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਅਤੇ ਇੰਸੋਰੰਸ ਦੇ ਪੈਸੇ ਜੁਰਮਾਨੇ ਸਮੇਤ ਭਰਨੇ ਪੈਣਗੇ।

ਇਹ ਵੀ ਪੜ੍ਹੋ- BSF ਨੂੰ ਮਿਲੀ ਵੱਡੀ ਸਫ਼ਲਤਾ, ਤਲਾਸ਼ੀ ਮੁਹਿੰਮ ਦੌਰਾਨ ਡਰੋਨ ਸਣੇ ਹੈਰੋਇਨ ਬਰਾਮਦ

ਈ-ਰਿਕਸਾ ਯੂਨੀਅਨ ਦੇ ਚੇਅਰਮੈਨ ਓਮ ਪ੍ਰਕਾਸ਼ ਸ਼ਰਮਾ ਨੇ ਕਿਹਾ ਕਿ ਅੱਜ ਮੀਟਿੰਗ ਕਰ ਕੇ ਉਨ੍ਹਾਂ ਨੇ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਯੂਨੀਅਨ ਦੇ ਪ੍ਰਧਾਨ ਦਿਨੇਸ਼ ਠਾਕੁਰ ਮੁੰਨ੍ਹਾਂ ਨੇ ਮੰਗ ਕੀਤੀ ਕਿ ਈ-ਰਿਕਸ਼ਾ ਵਾਲਿਆਂ ਲਈ ਰਜਿਸਟ੍ਰੇਸ਼ਨ ਦੇ ਲਾਗੂ ਕੀਤੇ ਗਏ ਨਿਯਮਾਂ ਵਿਚ ਕੁਝ ਰਿਆਇਤ ਦਿੱਤੀ ਜਾਵੇ। ਇਸ ਮੌਕੇ ਰਾਹੁਲ ਕੁਮਾਰ, ਸੰਦੀਪ ਕੁਮਾਰ, ਸੋਨੂੰ, ਅਮਰ ਮਹਿੰਦਰ ਅਤੇ ਲੱਖਾ ਆਦਿ ਵੀ ਹਾਜ਼ਰ ਸਨ।

Shivani Bassan

This news is Content Editor Shivani Bassan