ਧਰਮ ਅਧਿਐਨ ਦੀ MA ਕਰਨ ਵਾਲੇ ਵਿਦਿਆਰਥੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੇ ਵਜ਼ੀਫ਼ਾ ਰਾਸ਼ੀ ਦੇ ਚੈੱਕ

Friday, Jun 11, 2021 - 03:28 PM (IST)

ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਧਰਮ ਅਧਿਐਨ ਵਿੱਚ ਐੱਮ.ਏ. ਕਰਨ ਵਾਲੇ ਵਿਦਿਆਰਥੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਾਲਾਨਾ ਵਜ਼ੀਫ਼ਾ ਰਾਸ਼ੀ ਦੇ ਚੈੱਕ ਦਿੱਤੇ ਗਏ। ਇਹ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਦਾਨ ਕੀਤੇ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਬੀਬੀ ਕਿਰਨਜੋਤ ਕੌਰ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਐੱਮ.ਏ. ਧਰਮ ਅਧਿਐਨ ਦੇ ਵਿਦਿਆਰਥੀਆਂ ਨੂੰ ਪ੍ਰਤੀ ਸਾਲਾਨਾ 24 ਹਜ਼ਾਰ ਰੁਪਏ ਵਜ਼ੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 10 ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦਿੱਤੀ ਗਈ। 

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਧਰਮ ਦੇ ਖੇਤਰ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਮਦਦਗਾਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਧਰਮ ਅਧਿਐਨ ਦੀ ਐੱਮ.ਏ. ਕਰਨ ਵਾਲੇ ਵਿਦਿਆਰਥੀਆਂ ਨੂੰ ਸਾਲਾਨਾ 24 ਹਜ਼ਾਰ ਰੁਪਏ ਦਾ ਵਜ਼ੀਫ਼ਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਧਾਰਮਿਕ ਪ੍ਰੀਖਿਆ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਨੂੰ ਹਰ ਸਾਲ ਵਜ਼ੀਫ਼ੇ ਅਤੇ ਸਨਮਾਨ ਪੱਤਰ ਦਿੱਤੇ ਜਾਂਦੇ ਹਨ। 

ਪੜ੍ਹੋ ਇਹ ਵੀ ਖ਼ਬਰ - ਸੱਚਖੰਡ ਸ੍ਰੀ ਦਰਬਾਰ ਸਾਹਿਬ ਸੇਵਾ ਕਰਨ ਆਏ ਨੌਜਵਾਨ ਦੀ ਹੋਟਲ ਦੇ ਕਮਰੇ ’ਚੋਂ ਮਿਲੀ ਲਾਸ਼ (ਵੀਡੀਓ) 

ਇਸ ਮੌਕੇ ਬੀਬੀ ਜਗੀਰ ਕੌਰ ਨੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਧਰਮ ਦੇ ਖੇਤਰ ਵਿੱਚ ਉੱਚ ਵਿਦਿਆ ਪ੍ਰਾਪਤ ਕਰਨ ਲਈ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ। ਇਸ ਮੌਕੇ ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ, ਇੰਚਾਰਜ ਡਾ. ਅਮਰਜੀਤ ਕੌਰ ਤੇ ਹੋਰ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ 1927 ਤੋਂ ਬਣ ਰਹੀ 'ਸਪੈਸ਼ਲ ਲੱਸੀ', ਪੀਣ ਲਈ ਆਉਂਦੀਆਂ ਨੇ ਦੂਰ ਤੋਂ ਵੱਡੀਆਂ ਹਸਤੀਆਂ (ਵੀਡੀਓ) 


rajwinder kaur

Content Editor

Related News