ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਕਾਇਮ ਰੱਖਣ ਲਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ

Wednesday, Aug 24, 2022 - 11:10 PM (IST)

ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਕਾਇਮ ਰੱਖਣ ਲਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ

ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਦੇਸ਼-ਵਿਦੇਸ਼ ਤੋਂ ਸੰਗਤ ਆ ਕੇ ਨਤਮਸਤਕ ਹੁੰਦੀ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ। ਉੱਥੇ ਹੀ ਪਿਛਲੇ ਕੁਝ ਸਮੇਂ ਤੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੋਟਲਾਂ 'ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਨੂੰ ਲੈ ਕੇ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਦੀ ਸਖ਼ਤ ਵਿਰੋਧਤਾ ਕਰਦਿਆਂ ਸਿੱਖ ਜਥੇਬੰਦੀਆਂ ਵੱਲੋਂ ਮੰਗ ਕੀਤੀ ਜਾ ਰਹੀ ਕਿ ਸ਼ਰਾਬ ਦੇ ਠੇਕੇ ਅਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਹੋਣੀਆਂ ਚਾਹੀਦੀਆਂ ਹਨ। ਇਸ ਦੇ ਚੱਲਦੇ ਅੱਜ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਰਦਾਸ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਂ ਮੰਗ ਪੱਤਰ ਦਿੱਤਾ ਗਿਆ।

ਇਹ ਵੀ ਪੜ੍ਹੋ : ਸਾਬਕਾ ਕੇਂਦਰੀ ਮੰਤਰੀ ਰਾਮੂਵਾਲੀਆ ਦਾ PA ਲੱਖਾਂ ਦਾ ਚੂਨਾ ਲਾ ਕੇ ਭੱਜਿਆ ਵਿਦੇਸ਼, ਮਾਮਲਾ ਦਰਜ

ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਸਥਾ ਦਾ ਕੇਂਦਰ ਹੈ ਅਤੇ ਦੂਰੋਂ-ਦੂਰੋਂ ਸੰਗਤਾਂ ਦਰਬਾਰ ਸਾਹਿਬ ਆ ਕੇ ਨਤਮਸਤਕ ਹੁੰਦੀਆਂ ਹਨ। ਪਿਛਲੇ ਕੁਝ ਸਮੇਂ ਤੋਂ ਦੇਖਿਆ ਜਾ ਰਿਹਾ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਵੀ ਕੁਝ ਸ਼ਰਾਰਤੀ ਲੋਕਾਂ ਵੱਲੋਂ ਬੇਅਦਬੀ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀਆਂ ਪਰਿਕਰਮਾ ਵਿੱਚ ਇਕ ਵਾਰ ਤੰਬਾਕੂ ਮਿਲਿਆ ਸੀ। ਇਸ ਲਈ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਅਪੀਲ ਕਰਦੇ ਹਾਂ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਸ਼ਰਾਬ ਦੇ ਠੇਕੇ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਸ਼ਰਧਾਲੂਆਂ ਦੇ ਠਹਿਰਾਅ ਲਈ ਬਣੇ ਹੋਟਲਾਂ 'ਚ ਵੀ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ, ਜਿਸ ਨੂੰ ਰੋਕਣ ਲਈ ਵੀ ਉਹ ਐੱਸ.ਜੀ.ਪੀ.ਸੀ. ਪ੍ਰਧਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਲਈ ਉਚਿਤ ਕਦਮ ਚੁੱਕਣ।

ਇਹ ਵੀ ਪੜ੍ਹੋ : ਲੁਟੇਰਿਆਂ ਨੇ ਪੁੱਤ ਨਾਲ ਮੋਟਰਸਾਈਕਲ 'ਤੇ ਜਾ ਰਹੀ ਮਾਂ ਦੀਆਂ ਝਪਟੀਆਂ ਵਾਲੀਆਂ, ਡਿੱਗਣ ਨਾਲ ਹੋਈ ਮੌਤ

ਇਸ ਸਬੰਧੀ ਐੱਸ.ਜੀ.ਪੀ.ਸੀ. ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਹੋਟਲਾਂ ਵਿੱਚ ਚੱਲ ਰਹੇ ਗਲਤ ਕੰਮਾਂ ਨੂੰ ਲੈ ਕੇ ਉਨ੍ਹਾਂ ਪਹਿਲਾਂ ਵੀ ਪ੍ਰਸ਼ਾਸਨ ਨੂੰ ਲਿਖਿਆ ਹੈ ਪਰ ਪ੍ਰਸ਼ਾਸਨ ਕੋਈ ਵੀ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਇਕ ਵਾਰ ਉਹ ਹੁਣ ਪ੍ਰਸ਼ਾਸਨ ਨੂੰ ਲਿਖਤੀ ਰੂਪ 'ਚ ਭੇਜਣਗੇ, ਜੇਕਰ ਪ੍ਰਸ਼ਾਸਨ ਨੇ ਹੋਟਲਾਂ 'ਚੋਂ ਦੇਹ ਵਪਾਰ ਦਾ ਧੰਦਾ ਬੰਦ ਨਾ ਕਰਵਾਇਆ ਤਾਂ ਮਜਬੂਰਨ ਐੱਸ.ਜੀ.ਪੀ.ਸੀ. ਦੇ ਮੁਲਾਜ਼ਮਾਂ ਨੂੰ ਹੋਟਲਾਂ ਵਿੱਚ ਛਾਪੇਮਾਰੀ ਕਰਨੀ ਪਵੇਗੀ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਪੀ.ਏ. ਨੇ ਸਿੱਖ ਜਥੇਬੰਦੀਆਂ ਕੋਲੋਂ ਮੰਗ ਪੱਤਰ ਲੈ ਕੇ ਕਿਹਾ ਕਿ ਉਹ ਇਹ ਮੰਗ ਪੱਤਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੱਕ ਪਹੁੰਚਾ ਦੇਣਗੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News