ਪੰਜਾਬ ਸਰਕਾਰ ਦੀਆਂ ਟਾਲ-ਮਟੋਲ ਵਾਲੀਆਂ ਨੀਤੀਆਂ ਤੋਂ ਖ਼ਫ਼ਾ ਸੇਵਾਮੁਕਤ ਮੁਲਾਜ਼ਮ; ਚੰਡੀਗੜ੍ਹ ’ਚ ਧਰਨੇ ਦਾ ਐਲਾਨ
Thursday, Feb 26, 2026 - 11:11 AM (IST)
ਗੁਰਦਾਸਪੁਰ (ਹਰਮਨ) : ਪੰਜਾਬ ਰਾਜ ਬਿਜਲੀ ਉਤਪਾਦਨ ਅਤੇ ਵੰਡ ਨਿਗਮ ਲਿਮਟਿਡ ਅਤੇ ਪੰਜਾਬ ਰਾਜ ਬਿਜਲੀ ਪ੍ਰਸਾਰਣ ਨਿਗਮ ਲਿਮਟਿਡ ਦੇ ਸੇਵਾ-ਮੁਕਤ ਮੁਲਾਜ਼ਮਾਂ (ਪੈਨਸ਼ਨਰਾਂ) ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਦੇ ਸਕੱਤਰ ਅਤੇ ਤਕਨੀਕੀ ਸੇਵਾਵਾਂ ਯੂਨੀਅਨ ਪੰਜਾਬ ਦੇ ਸਾਬਕਾ ਸਕੱਤਰ ਸੁਰਿੰਦਰ ਪੱਪੂ ਨੇ ਦੱਸਿਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਦੇਖਿਆ ਕਰ ਰਹੀ ਹੈ, ਜਿਸ ਕਾਰਨ ਸਮੂਹ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਇਹ ਸਪੈਸ਼ਲ ਟ੍ਰੇਨ, ਇਨ੍ਹਾਂ ਜਗ੍ਹਾ 'ਤੇ ਹੋਵੇਗੀ ਠਹਿਰਾਅ
ਸੁਰਿੰਦਰ ਪੱਪੂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵੱਲੋਂ ਸਿਰਫ਼ ਮੀਟਿੰਗਾਂ ਦਾ ਸਮਾਂ ਦਿੱਤਾ ਜਾਂਦਾ ਹੈ, ਪਰ ਇਨ੍ਹਾਂ ਮੀਟਿੰਗਾਂ ਵਿੱਚ ਕੋਈ ਸਾਰਥਕ ਨਤੀਜਾ ਨਿਕਲਣ ਦੀ ਬਜਾਏ ਸਿਰਫ਼ ਅਗਲੀਆਂ ਤਰੀਕਾਂ ਹੀ ਨਸੀਬ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪੈਨਸ਼ਨਰ ਸਾਂਝਾ ਮੋਰਚਾ ਦੀ ਅਗਵਾਈ ਹੇਠ ਹੋਈ ਅਹਿਮ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਹੁਣ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਜੇਕਰ ਸਰਕਾਰ ਨੇ ਤੁਰੰਤ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ ਅਪਡੇਟ
ਪੈਨਸ਼ਨਰਾਂ ਦੀ ਮੰਗ ਹੈ ਕਿ ਬਜਟ ਇਜਲਾਸ ਦੌਰਾਨ ਉਨ੍ਹਾਂ ਦਾ 16 ਫ਼ੀਸਦੀ ਮਹਿੰਗਾਈ ਭੱਤਾ ਅਤੇ ਉਸ ਦਾ ਬਣਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ। ਇਸ ਦੇ ਨਾਲ ਹੀ 1 ਜਨਵਰੀ 2016 ਤੋਂ ਪਹਿਲਾਂ ਸੇਵਾ-ਮੁਕਤ ਹੋਏ ਪੈਨਸ਼ਨਰਾਂ ਦੀ ਪੈਨਸ਼ਨ ਨੂੰ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ 2.59 ਗੁਣਾਕ ਨਾਲ ਸੋਧ ਕੇ ਬਕਾਇਆ ਦਿੱਤਾ ਜਾਵੇ। ਇਸ ਤੋਂ ਇਲਾਵਾ ਮੈਡੀਕਲ ਭੱਤਾ ਵਧਾ ਕੇ 2000 ਰੁਪਏ ਮਹੀਨਾਵਾਰ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀ ਦੇਣ ਧਿਆਨ, 4 ਦਿਨਾਂ ਲਈ ਬੰਦ ਰਹੇਗੀ ਮਸ਼ਹੂਰ ਮਾਰਕੀਟ
ਸੁਰਿੰਦਰ ਪੱਪੂ ਨੇ ਸਖ਼ਤ ਸ਼ਬਦਾਂ ’ਚ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਬਜਟ ਇਜਲਾਸ ਵਿਚ ਇਨ੍ਹਾਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਮੁਲਾਜ਼ਮ-ਪੈਨਸ਼ਨਰ ਸਾਂਝੇ ਮੋਰਚੇ ਵੱਲੋਂ ਚੰਡੀਗੜ੍ਹ ਵਿਖੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਲਗਾਤਾਰ ਚਾਰ ਦਿਨਾਂ ਤੱਕ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੰਘਰਸ਼ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
