ਰਾਤ ਦੇ ਹਨ੍ਹੇਰੇ ''ਚ ਦਿੰਦੇ ਸਨ ਵਾਰਦਾਤਾਂ ਨੂੰ ਅੰਜਾਮ, ਪੁਲਸ ਰਿਮਾਂਡ ਦੌਰਾਨ ਹੋ ਰਹੇ ਕਈ ਖੁਲਾਸੇ

09/16/2020 4:38:38 PM

ਅੰਮ੍ਰਿਤਸਰ (ਸੰਜੀਵ) : ਥਾਣਾ ਵੇਰਕਾ ਦੀ ਪੁਲਸ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਹਿਸਟਰੀਸ਼ੀਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ 'ਚੋਂ ਇਕ ਨੂੰ ਤਾਂ ਜੁਡੀਸ਼ੀਅਲ ਰਿਮਾਂਡ 'ਚ ਭੇਜ ਦਿੱਤਾ ਗਿਆ ਜਦੋਂ ਕਿ 4 ਦੋਸ਼ੀ ਪੁਲਸ ਰਿਮਾਂਡ 'ਤੇ ਹਨ। ਇਨ੍ਹਾਂ ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿਛ ਚਲ ਰਹੀ ਹੈ। ਇਨ੍ਹਾਂ ਦੋਸ਼ੀਆਂ 'ਚ ਗੁਰਪ੍ਰੀਤ ਸਿੰਘ ਗੋਪੀ, ਰਣਜੀਤ ਸਿੰਘ ਰਾਜਾ, ਜਸਵਿੰਦਰ ਸਿੰਘ ਜੱਸਾ, ਹਰਵਿੰਦਰ ਸਿੰਘ ਅਤੇ ਵਿੱਕੀ ਸ਼ਾਮਿਲ ਹਨ। ਇਹ ਖ਼ੁਲਾਸਾ ਅੱਜ ਥਾਣਾ ਵੇਰਕਾ ਦੇ ਇੰਚਾਰਜ ਐਸ. ਆਈ. ਨਿਸ਼ਾਨ ਸਿੰਘ ਨੇ ਕੀਤਾ ਹੈ।

ਇਹ ਵੀ ਪੜ੍ਹੋ : ਫੜੀ ਦੀ ਜਗ੍ਹਾ ਨੂੰ ਲੈ ਕੇ ਗ੍ਰੇਨ ਮਾਰਕੀਟ 'ਚ ਨੌਜਵਾਨ ਨੂੰ ਮਾਰਿਆ ਚਾਕੂ  

ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਕਤ ਦੋਸ਼ੀਆਂ 'ਚ ਗੁਰਪ੍ਰੀਤ ਸਿੰਘ ਗੋਪੀ , ਰਣਜੀਤ ਸਿੰਘ, ਰਾਜਾ ਬਾਈਪਾਸ 'ਤੇ ਲੁੱਟ-ਖਸੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ ਜਦੋਂ ਕਿ ਹਰਵਿੰਦਰ ਸਿੰਘ ਅਤੇ ਉਸਦਾ ਸਾਥੀ ਵਿੱਕੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਸਨ। ਪੁਲਸ ਇਸ ਤੋਂ ਡੂੰਘਾਈ ਨਾਲ ਪੁੱਛਗਿਛ ਕਰ ਰਹੀ ਹੈ ਅਤੇ ਇਨ੍ਹਾਂ ਵੱਲੋਂ ਅੰਜਾਮ ਦਿੱਤੀ ਗਈਆਂ ਕਈ ਹੋਰ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਸੰਭਾਵਨਾ ਹੈ।  

ਇਹ ਵੀ ਪੜ੍ਹੋ : ਨੈਸ਼ਨਲ ਹਾਈਵੇਅ ਤੋਂ ਪਿਸਤੌਲ ਦੀ ਨੋਕ 'ਤੇ ਵਰਨਾ ਕਾਰ ਖੋਹਣ ਵਾਲੇ ਤਿੰਨ ਗ੍ਰਿਫ਼ਤਾਰ ►  ਨੌਕਰੀ ਤੋਂ ਬਰਖ਼ਾਸਤ ਮਾਝੀ ਟੋਲ ਦੇ ਵਰਕਰਾਂ ਵੱਲੋਂ ਪ੍ਰਬੰਧਕਾਂ ਖਿਲਾਫ਼ ਪ੍ਰਦਰਸ਼ਨ


Anuradha

Content Editor

Related News