ਮਾਰਚ ਮਹੀਨੇ ’ਚ ਟਿਕਟ ਚੈਕਿੰਗ ਰਾਹੀਂ 2.76 ਕਰੋੜ ਦਾ ਇਕੱਠਾ ਕੀਤਾ ਮਾਲੀਆ
Thursday, Apr 03, 2025 - 04:04 PM (IST)

ਅੰਮ੍ਰਿਤਸਰ (ਜ.ਬ.)- ਫਿਰੋਜ਼ਪੁਰ ਡਵੀਜ਼ਨ ਦੀ ਟਿਕਟ ਚੈਕਿੰਗ ਟੀਮ ਨੇ ਯਾਤਰੀਆਂ ਨੂੰ ਰੇਲ ਗੱਡੀਆਂ ਵਿਚ ਬਿਨ੍ਹਾਂ ਟਿਕਟ ਤੋਂ ਯਾਤਰਾ ਕਰਨ ਤੋਂ ਰੋਕਣ ਲਈ ਰੇਲ ਗੱਡੀਆਂ ਵਿਚ ਸਖ਼ਤ ਟਿਕਟ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਹੈ। ਮਾਰਚ ਮਹੀਨੇ ਦੌਰਾਨ ਫਿਰੋਜ਼ਪੁਰ ਡਵੀਜ਼ਨ ਦੇ ਟਿਕਟ ਚੈਕਿੰਗ ਸਟਾਫ ਵਲੋਂ ਰੇਲਗੱਡੀਆਂ ਵਿਚ ਟਿਕਟਾਂ ਦੀ ਜਾਂਚ ਦੌਰਾਨ ਕੁੱਲ 29,436 ਯਾਤਰੀ ਬਿਨਾਂ ਟਿਕਟ ਅਤੇ ਅਨਿਯਮਿਤ ਯਾਤਰਾ ਕਰਦੇ ਪਾਏ ਗਏ। ਉਨ੍ਹਾਂ ਤੋਂ ਜੁਰਮਾਨੇ ਵਜੋਂ 2.76 ਕਰੋੜ ਰੁਪਏ ਦਾ ਮਾਲੀਆ ਵਸੂਲਿਆ ਗਿਆ। ਇਹ ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਡਵੀਜ਼ਨ ਨੇ ਚਾਲੂ ਵਿੱਤੀ ਸਾਲ ਵਿਚ ਟਿਕਟ ਚੈਕਿੰਗ ਰਾਹੀਂ ਲਗਭਗ 34.14 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ
ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰੇਲਵੇ ਸਟੇਸ਼ਨਾਂ ਨੂੰ ਸਾਫ਼-ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਡਵੀਜ਼ਨ ਦੇ ਸਟੇਸ਼ਨਾਂ ’ਤੇ ਨਿਯਮਤ ਨਿਰੀਖਣ ਕੀਤਾ ਜਾਂਦਾ ਹੈ। ਇਸ ਤਹਿਤ ਮਾਰਚ ਮਹੀਨੇ ਵਿਚ ਸਟੇਸ਼ਨ ਕੰਪਲੈਕਸ ਵਿਚ ਗੰਦਗੀ ਫੈਲਾਉਣ ਵਾਲੇ 449 ਯਾਤਰੀਆਂ ਤੋਂ 78000 ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਗਈ।
ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ
ਫਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਡੀ. ਆਰ. ਐੱਮ. (ਡਵੀਜ਼ਨਲ ਰੇਲਵੇ ਮੈਨੇਜਰ) ਸੰਜੇ ਸਾਹੂ ਨੇ ਕਿਹਾ ਕਿ ਫਿਰੋਜ਼ਪੁਰ ਡਵੀਜ਼ਨ ਵਿਚ ਟਿਕਟ ਜਾਂਚ ਮੁਹਿੰਮਾਂ ਜਾਰੀ ਰਹਿਣਗੀਆਂ। ਟਿਕਟ ਜਾਂਚ ਦਾ ਮੁੱਖ ਉਦੇਸ਼ ਰੇਲਵੇ ਟਿਕਟਾਂ ਦੀ ਵਿਕਰੀ ਨੂੰ ਬਿਹਤਰ ਬਣਾਉਣਾ ਅਤੇ ਬਿਨਾਂ ਟਿਕਟ ਯਾਤਰਾ ਕਰਨ ਵਾਲੇ ਯਾਤਰੀਆਂ ਤੋਂ ਜੁਰਮਾਨਾ ਵਸੂਲਣਾ ਹੈ ਤਾਂ ਜੋ ਉਹ ਭਵਿੱਖ ਵਿਚ ਟਿਕਟ ਨਾਲ ਯਾਤਰਾ ਕਰ ਸਕਣ। ਸੀਨੀਅਰ ਡੀ. ਸੀ. ਐੱਮ. ਪਰਮਦੀਪ ਸਿੰਘ ਸੈਣੀ ਨੇ ਕਿਹਾ ਕਿ ਰੇਲਵੇ ਦੇ ਮਾਲੀਏ ਨੂੰ ਵਧਾਉਣ ਤੋਂ ਇਲਾਵਾ ਫਿਰੋਜ਼ਪੁਰ ਡਵੀਜ਼ਨ ਦਾ ਟਿਕਟ ਚੈਕਿੰਗ ਸਟਾਫ ਗੁੰਮ ਹੋਏ ਸਮਾਨ ਨੂੰ ਪ੍ਰਾਪਤ ਕਰਨ ਅਤੇ ਰੇਲ ਯਾਤਰਾ ਦੌਰਾਨ ਗੁਆਚੇ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਉਣ ਦੀ ਆਪਣੀ ਸਮਾਜਿਕ ਜ਼ਿੰਮੇਵਾਰੀ ਵੀ ਨਿਭਾਉਂਦਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ ਦੀ ਪੰਚਾਇਤ ਦੇ ਸਖ਼ਤ ਫਰਮਾਨ ਜਾਰੀ, ਲਵ ਮੈਰਿਜ ਕਰਵਾਉਣ ਵਾਲਿਆਂ ਲਈ ਮਤਾ ਪਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8