ਗਣਤੰਤਰ ਦਿਵਸ ਸਮਾਰੋਹ ਨੂੰ ਲੈ ਕੇ ਰੀਵਿਓ ਮੀਟਿੰਗ ਆਯੋਜਿਤ
Friday, Jan 09, 2026 - 10:49 PM (IST)
ਪਠਾਨਕੋਟ, (ਹਰਜਿੰਦਰ ਸਿੰਘ ਗੋਰਾਇਆ)- ਗਣਤੰਤਰ ਦਿਵਸ ਦੀਆਂ ਤਿਆਰੀਆਂ ਜਿਲ੍ਹਾ ਪੱਧਰੀ ਸਮਾਰੋਹ ਸਬੰਧੀ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਡਾ. ਪੱਲਵੀ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਇਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੰਜੀਵ ਸਰਮਾ ਵਧੀਕ ਡਿਪਟੀ ਕਮਿਸਨਰ (ਜ), ਸੰਜੀਵ ਪਠਾਨੀਆ ਜਿਲ੍ਹਾ ਮਾਲ ਅਫਸਰ, ਨਛੱਤਰ ਸਿੰਘ ਡੀ.ਐਸ.ਪੀ., ਕਮਲਦੀਪ ਕੌਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਜੀ/ਐਲੀਮੈਂਟਜਰੀ ਪਠਾਨਕੋਟ, ਡਾ. ਸੁਨੀਲ ਕੁਮਾਰ ਐਸ.ਐਮ.ਓ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੋਰਾਨ ਡਾ. ਪੱਲਵੀ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਜਿਲ੍ਹਾ ਪੱਧਰੀ ਸਮਾਰੋਹ ਮਨਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ 20 ਅਤੇ 22 ਜਨਵਰੀ ਨੂੰ ਰਿਹਰਸਲ ਕੀਤੀ ਜਾਵੇਗੀ ਅਤੇ 24 ਜਨਵਰੀ ਨੂੰ ਫੁੱਲ ਡ੍ਰੈਸ ਰਿਹਰਸਲ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੋਰਾਨ ਵੱਖ-ਵੱਖ ਸਕੂਲਾਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਜਾਵੇਗਾ ਅਤੇ ਪੰਜਾਬ ਪੁਲਸ, ਐਨ.ਸੀ.ਸੀ., ਮਹਿਲਾ ਪੁਲਿਸ ਅਤੇ ਹੋਮ ਗਾਰਡ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ।
