ਚੇਅਰਮੈਨ ਬਹਿਲ ਵੱਲੋਂ ਸਿਹਤ ਸੰਸਥਾਵਾਂ ’ਚ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਰੀਵਿਊ

Wednesday, Jul 17, 2024 - 06:29 PM (IST)

ਗੁਰਦਾਸਪੁਰ (ਵਿਨੋਦ, ਹਰਮਨ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਪੀ. ਐੱਚ. ਐੱਸ. ਸੀ. ਮੁੱਖ ਦਫ਼ਤਰ ਮੋਹਾਲੀ ਵਿਖੇ ਸਿਵਲ ਹਸਪਤਾਲ, ਗੁਰਦਾਸਪੁਰ, ਸਿਵਲ ਹਸਪਤਾਲ ਬਟਾਲਾ ਅਤੇ ਸੀ. ਐੱਚ. ਸੀ. ਸਿੰਘੋਵਾਲ ਸਿਹਤ ਸੰਸਥਾਵਾਂ ਦੇ ਕੰਮਕਾਜ ਅਤੇ ਵਿਕਾਸ ਦੇ ਸਬੰਧ ’ਚ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਾਇਰੈਕਟਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਡਾ. ਅਨਿਲ ਕੁਮਾਰ, ਇੰਜੀਨੀਅਰ ਸੁਖਚੈਨ ਸਿੰਘ, ਸਿਵਲ ਸਰਜਨ ਗੁਰਦਾਸਪੁਰ ਡਾ. ਵਿਮੀ ਮਹਾਜਨ, ਡਿਪਟੀ ਮੈਡੀਕਲ ਸੁਪਰਡੈਂਟ ਗੁਰਦਾਸਪੁਰ ਡਾ. ਰੋਮੀ ਰਾਜਾ ਮਹਾਜਨ, ਐੱਸ. ਐੱਮ. ਓ. ਸਿਵਲ ਹਸਪਤਾਲ ਗੁਰਦਾਸਪੁਰ ਡਾ. ਅਰਵਿੰਦ ਮਹਾਜਨ, ਐੱਸ. ਐੱਮ. ਓ. ਸਿਵਲ ਹਸਪਤਾਲ ਬਟਾਲਾ ਡਾ. ਰਵਿੰਦਰ ਸਿੰਘ, ਸੀ. ਐੱਚ. ਸੀ. ਸਿੰਘੋਵਾਲ ਦੀ ਐੱਸ. ਐੱਮ. ਓ. ਡਾ. ਪ੍ਰਭਜੋਤ ਕੌਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ-  ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਮੌਕੇ 'ਤੇ ਮਾਰਿਆ ਛਾਪਾ, 10 ਗ੍ਰਿਫ਼ਤਾਰ

ਇਸ ਸਬੰਧੀ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਮੀਟਿੰਗ ਸਿਵਲ ਹਸਪਤਾਲ ਗੁਰਦਾਸਪੁਰ, ਸਿਵਲ ਹਸਪਤਾਲ ਬਟਾਲਾ ਅਤੇ ਸੀ. ਐੱਚ. ਸੀ. ਸਿੰਘੋਵਾਲ ਸਿਹਤ ਸੰਸਥਾਵਾਂ ’ਚ ਪੇਸ਼ ਆ ਰਹੀਆਂ ਔਕੜਾਂ ਦਾ ਹੱਲ ਕਰਨ ਲਈ ਬੁਲਾਈ ਸੀ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਇਨ੍ਹਾਂ ਸਿਹਤ ਸੰਸਥਾਵਾਂ ’ਚ ਆ ਰਹੀਆਂ ਔਕੜਾਂ ਬਾਰੇ ਵਿਸਥਾਰ ’ਚ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਮੁਸ਼ਕਲਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨ ਦੀ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਵਿਅਕਤੀ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਕਾਬੂ

ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣਾ ਮਾਨ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਇਸ ’ਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਲੋੜੀਂਦਾ ਸਾਮਾਨ ਅਤੇ ਦਵਾਈਆਂ ਆਦਿ ਲੋੜੀਂਦੀ ਮਾਤਰਾ ’ਚ ਮੁਹੱਈਆ ਕਰਵਾਉਣ ਸਬੰਧੀ ਭਰੋਸਾ ਦਿੱਤਾ ਗਿਆ ਹੈ ਤਾਂ ਜੋ ਇਨ੍ਹਾਂ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ।

ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News