ਪੈਟਰੋਲ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕਰਨਾ ਆਮ ਜਨਤਾ ਦੀ ਜੇਬ ’ਤੇ ਡਾਕਾ: ਚੀਮਾ

06/22/2020 2:06:54 AM

ਪੱਟੀ, (ਸੌਰਭ)- ਆਮ ਆਦਮੀ ਪਾਰਟੀ ਹਲਕਾ ਪੱਟੀ ਦੇ ਇੰਚਾਰਜ ਰਣਜੀਤ ਸਿੰਘ ਚੀਮਾ ਮੀਤ ਪ੍ਰਧਾਨ ਪੰਜਾਬ ਨੇ ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ ਵਿਚ ਪਿਛਲੇ 12 ਦਿਨਾਂ ਵਿਚ ਲਗਾਤਾਰ 7 ਵਾਰ ਵਾਧਾ ਕਰਨ ਦੀ ਨਿੰਦਾ ਕਰਦਿਆਂ ਕਿਹਾ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਏਨੀ ਵੱਡੀ ਮਾਤਰਾ ਵਿਚ ਵਾਧਾ ਕਰਨਾ ਪਹਿਲਾਂ ਤੋਂ ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਦੀ ਜ਼ੇਬ ’ਤੇ ਬਹੁਤ ਵੱਡਾ ਆਰਥਿਕ ਡਾਕਾ ਹੈ। ਚੀਮਾ ਨੇ ਕਿਹਾ ਕਿ ਵਿਚ ਅੱਜ ਕੱਲ੍ਹ ਪੰਜਾਬ ’ਚ ਝੋਨੇ ਦੀ ਬਿਜਾਈ ਹੋ ਰਹੀ ਹੈ ਅਤੇ ਬਹੁਤ ਜਗਾ ’ਤੇ ਕਿਸਾਨਾਂ ਨੂੰ ਬਿਜਲੀ ਦੀ ਗੈਰ ਮੌਜੂਦਗੀ ਵਿਚ ਤੇਲ ਬਾਲ ਕੇ ਝੋਨੇ ਦੀ ਬਿਜਾਈ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਕਿਸਾਨਾਂ ਨਾਲ ਅਤੇ ਦੇਸ਼ ਦੇ ਹੋਰ ਵਰਗਾਂ ਲਈ ਤੇਲ ਦੀਆਂ ਕੀਮਤਾਂ ’ਚ ਵਾਧਾ ਬਹੁਤ ਵੱਡਾ ਧੋਖਾ ਹੈ। ਚੀਮਾ ਨੇ ਹੈਰਾਨੀ ਭਰੇ ਲਹਿਜੇ ਵਿਚ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਤੇਲ ਦੀਆਂ ਕੀਮਤਾਂ ਘੱਟ ਰਹੀਆਂ ਹਨ ਅਤੇ ਸਾਡੇ ਦੇਸ਼ ਦੀ ਸਰਕਾਰ ਲਗਾਤਾਰ ਤੇਲ ਦੀਆਂ ਕੀਮਤਾਂ ਵਧਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੇਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਦੇਸ਼ ਵਾਸੀਆਂ ਨਾਲ ਮਿਲ ਕੇ ਸੰਘਰਸ਼ ਦਾ ਰਾਹ ਅਖਤਿਆਰ ਕਰੇਗੀ।

Bharat Thapa

This news is Content Editor Bharat Thapa