ਦਰਿਆ ਬਿਆਸ ਨੇੜੇ 40 ਪੇਟੀਆਂ ਚੰਡੀਗੜ੍ਹ 999 ਮਾਰਕਾ ਸ਼ਰਾਬ ਬਰਾਮਦ, ਇੱਕ ਗ੍ਰਿਫ਼ਤਾਰ
Tuesday, Apr 12, 2022 - 02:11 PM (IST)
ਅੰਮ੍ਰਿਤਸਰ (ਸੁਮਿਤ) - ਥਾਣਾ ਬਿਆਸ ਦੀ ਪੁਲਸ ਵਲੋਂ ਨਾਕੇਬੰਦੀ ਦੌਰਾਨ 40 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਸਣੇ ਇੱਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਬਾਬਾ ਬਕਾਲਾ ਸਾਹਿਬ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਐੱਸ.ਐੱਚ.ਓ. ਬਿਆਸ ਇੰਸਪੈਕਟਰ ਬਲਕਾਰ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਸੁਭਾਸ਼ ਚੰਦਰ ਵਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਦਰਿਆ ਬਿਆਸ ਨੇੜੇ ਨਾਕੇਬੰਦੀ ਕੀਤੀ ਗਈ ਸੀ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: ਸੜਕ ’ਤੇ ਕੇਕ ਕੱਟ ਰਹੇ ਸਨ ਨੌਜਵਾਨ, ਲੋਕਾਂ ਨੇ ਮਨ੍ਹਾ ਕੀਤਾ ਤਾਂ ਚਲਾਈਆਂ ਤਾਬੜਤੋੜ ਗੋਲੀਆਂ
ਨਾਕੇਬੰਦੀ ਦੌਰਾਨ ਉਨ੍ਹਾਂ ਨੇ ਇੱਕ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਚਾਲਕ ਵਲੋਂ ਕਥਿਤ ਤੌਰ ’ਤੇ ਕਾਰ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਪੁਲਸ ਪਾਰਟੀ ਦੀ ਮਦਦ ਨਾਲ ਕਾਬੂ ਕਰ ਲਿਆ। ਕਾਰ ਦੀ ਚਕਿੰਗ ਕਰਨ ’ਤੇ ਉਸ ਵਿੱਚੋਂ 40 ਪੇਟੀਆਂ 999 ਮਾਰਕਾ ਚੰਡੀਗੜ੍ਹ ਦੀ ਸ਼ਰਾਬ ਬਰਾਮਦ ਹੋਈ। ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਮਨਜੀਤ ਸਿੰਘ ਵਾਸੀ ਬੋਜੇ (ਥਾਣਾ ਘੁਮਾਣ) ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਬਿਆਸ ਵਿੱਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ