ਕਾਰ ਤੇ ਟਰੈਕਟਰ-ਟਰਾਲੀ ਦੀ ਟੱਕਰ ''ਚ ਕਾਰ ਚਾਲਕ ਗੰਭੀਰ ਜ਼ਖ਼ਮੀ

Saturday, Dec 09, 2023 - 06:51 PM (IST)

ਕਾਰ ਤੇ ਟਰੈਕਟਰ-ਟਰਾਲੀ ਦੀ ਟੱਕਰ ''ਚ ਕਾਰ ਚਾਲਕ ਗੰਭੀਰ ਜ਼ਖ਼ਮੀ

ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਦੇ ਪਿੰਡ ਕੋਹਲੀਆਂ ਰੋਡ 'ਤੇ ਪਿੰਡ ਪੰਮਾ ਨੇੜੇ ਕਾਰ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਟੱਕਰ ਦੌਰਾਨ ਕਾਰ ਚਾਲਕ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਸ ਨੂੰ ਇਲਾਜ ਲਈ ਪਠਾਨਕੋਟ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀ ਡਰਾਈਵਰ ਦੀ ਪਛਾਣ ਸੁਭਾਸ਼ ਕੁਮਾਰ ਵਾਸੀ ਬਹਾਦਰਪੁਰ ਵਜੋਂ ਹੋਈ ਹੈ। ਹਾਦਸੇ 'ਚ ਟਰੈਕਟਰ 'ਤੇ ਸਵਾਰ 2 ਵਿਅਕਤੀ ਵੀ ਜ਼ਖ਼ਮੀ ਹੋ ਗਏ ਹਨ ਪਰ ਅਜੇ ਤੱਕ ਟਰੈਕਟਰ-ਟਰਾਲੀ 'ਤੇ ਸਵਾਰ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ। ਪੁਲਸ ਨੇ ਟਰੈਕਟਰ-ਟਰਾਲੀ ਅਤੇ ਕਾਰ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਦੋਸਤ ਦਾ ਜਨਮ ਦਿਨ ਮਨਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਹੋਇਆ ਉਹ ਜੋ ਸੋਚਿਆ ਨਹੀਂ ਸੀ

PunjabKesari

ਜਾਣਕਾਰੀ ਅਨੁਸਾਰ ਸੁਭਾਸ਼ ਕੁਮਾਰ ਵਾਸੀ ਬਹਾਦੁਰਪੁਰ ਆਪਣੀ ਕਾਰ 'ਚ ਪਿੰਡ ਕੋਹਲੀਆਂ ਵਿਖੇ ਸਾਮਾਨ ਲੈਣ ਗਿਆ ਸੀ, ਜਦੋਂ ਸ਼ੁੱਕਰਵਾਰ ਰਾਤ 9 ਵਜੇ ਕਰੀਬ ਘਰ ਵਾਪਸ ਆ ਰਿਹਾ ਸੀ ਤਾਂ ਪਿੰਡ ਪੰਮਾ ਨੇੜੇ ਸਾਹਮਣੇ ਤੋਂ ਆ ਰਹੀ ਟਰੈਕਟਰ-ਟਰਾਲੀ ਨਾਲ ਅਚਾਨਕ ਉਸ ਦੀ ਕਾਰ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਸਥਾਨਕ ਲੋਕਾਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਹਾਦਸੇ ਦੀ ਸੂਚਨਾ ਦਿੱਤੀ, ਜਿਸ 'ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਪਠਾਨਕੋਟ ਦੇ ਨਿੱਜੀ ਹਸਪਤਾਲ 'ਚ ਪਹੁੰਚਾਇਆ। ਪੁਲਸ ਵੱਲੋਂ ਦੋਵੇਂ ਵਾਹਨ ਕਬਜ਼ੇ ਵਿੱਚ ਲੈ ਲਏ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News