ਮੱਥਾ ਟੇਕ ਕੇ ਘਰ ਪਰਤ ਰਹੇ ਮੋਟਰਸਾਈਕਲ ਸਵਾਰਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ
Wednesday, Oct 02, 2024 - 02:23 PM (IST)
ਤਰਨਤਾਰਨ (ਰਮਨ) - ਗੁਰਦੁਆਰਾ ਟਾਹਲਾ ਸਾਹਿਬ ਤੋਂ ਮੱਥਾ ਟੇਕ ਕੇ ਮੋਟਰਸਾਈਕਲ ਉਪਰ ਸਵਾਰ ਹੋ ਕੇ ਘਰ ਪਰਤ ਰਹੇ ਜੀਜਾ-ਸਾਲੇ ਨੂੰ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਸਾਲੇ ਦੀ ਹਸਪਤਾਲ ਲਿਜਾਣ ਦੌਰਾਨ ਮੌਤ ਹੋ ਗਈ। ਜਦੋਂਕਿ ਜੀਜੇ ਨੂੰ ਗੰਭੀਰ ਹਾਲਤ ’ਚ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਅਣਪਛਾਤੇ ਚਾਲਕ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਸੱਪਾਂ ਦਾ ਘਰ ਬਣੀ ਪੰਜਾਬ ਦੀ ਇਹ ਤਹਿਸੀਲ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ
ਵਰਿਆਮ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਕੱਲਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਬੀਤੀ 29 ਸਤੰਬਰ ਦੀ ਦੁਪਹਿਰ ਕਰੀਬ 3.30 ਵਜੇ ਉਸ ਦਾ ਲਡ਼ਕਾ ਰਜਿੰਦਰ ਸਿੰਘ (32) ਅਤੇ ਧਰਮਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੱਲਾ, ਜੋ ਉਸ ਦਾ ਜਵਾਈ ਲੱਗਦਾ ਹੈ, ਮੋਟਰਸਾਈਕਲ ਉੱਪਰ ਸਵਾਰ ਹੋ ਕੇ ਗੁਰਦੁਆਰਾ ਟਾਹਲਾ ਸਾਹਿਬ ਚੱਬਾ ਵਿਖੇ ਚਲੇ ਗਏ। ਜਦੋਂ ਉਹ ਮੱਥਾ ਟੇਕ ਕੇ ਘਰ ਵਾਪਸ ਪਰਤ ਰਹੇ ਸਨ ਤਾਂ ਨਜ਼ਦੀਕ ਗੋਇੰਦਵਾਲ ਬਾਈਪਾਸ ਵਿਖੇ ਉਸ ਨੂੰ ਮਿਲ ਗਏ, ਜਿਸ ਤੋਂ ਬਾਅਦ ਉਹ ਦੋਵੇਂ ਆਪਣੇ-ਆਪਣੇ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਘਰ ਵੱਲ ਪਿੰਡ ਕੱਲਾ ਲਈ ਚੱਲ ਪਏ।
ਇਹ ਵੀ ਪੜ੍ਹੋ - ਵੱਡੀ ਖ਼ਬਰ! ਅਕਤੂਬਰ ਦੇ ਪਹਿਲੇ ਹਫ਼ਤੇ 3 ਦਿਨ ਛੁੱਟੀ ਦਾ ਐਲਾਨ
ਜਦੋਂ ਉਸ ਦੇ ਬੇਟੇ ਰਜਿੰਦਰ ਸਿੰਘ ਦਾ ਮੋਟਰਸਾਈਕਲ ਨਜ਼ਦੀਕ ਸ਼ੇਖ ਚੱਕ ਵਿਖੇ ਪੁੱਜਾ ਤਾਂ ਅਚਾਨਕ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਵੱਲੋਂ ਉਸ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਗਈ, ਜਿਸ ਨਾਲ ਉਹ ਦੋਵੇਂ ਜ਼ਮੀਨ ਉੱਪਰ ਡਿੱਗ ਪਏ। ਸ਼ਾਮ ਕਰੀਬ 7 ਵਜੇ ਹਨੇਰਾ ਹੋਣ ਕਰ ਕੇ ਉਹ ਫੇਟ ਮਾਰਨ ਵਾਲੇ ਵਾਹਨ ਦੀ ਪਛਾਣ ਨਹੀਂ ਕਰ ਸਕਿਆ। ਜ਼ਖ਼ਮੀ ਹਾਲਤ ’ਚ ਆਪਣੇ ਬੇਟੇ ਰਜਿੰਦਰ ਸਿੰਘ ਅਤੇ ਜਵਾਈ ਨੂੰ ਤਰਨਤਾਰਨ ਹਸਪਤਾਲ ਵਿਖੇ ਲੈ ਆਇਆ, ਜਿੱਥੇ ਡਾਕਟਰਾਂ ਨੇ ਉਸ ਦੇ ਬੇਟੇ ਰਜਿੰਦਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ, ਜਦੋਂਕਿ ਜਵਾਈ ਧਰਮਿੰਦਰ ਸਿੰਘ ਨੂੰ ਇਲਾਜ ਲਈ ਭਰਤੀ ਕਰ ਲਿਆ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਦਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਸਬੰਧੀ ਅਣਪਛਾਤੇ ਚਾਲਕ ਖਿਲਾਫ ਪਰਚਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਧਿਆਨ ਨਾਲ ਕਰੋ ਬਿਜਲੀ ਦੀ ਵਰਤੋਂ ! 300 ਤੋਂ ਵੱਧ ਯੂਨਿਟ ਹੋਣ 'ਤੇ ਨਹੀਂ ਮਿਲੇਗੀ ਸਬਸਿਡੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8