ਸਡ਼ਕ ਹਾਦਸੇ ’ਚ ਕਾਂਗਰਸ ਐੱਸ. ਸੀ. ਸੈੱਲ ਦੇ ਚੇਅਰਮੈਨ ਸਿਆਲਕਾ ਦੇ ਲਡ਼ਕੇ ਸਮੇਤ 2 ਦੀ ਮੌਤ

Saturday, Nov 10, 2018 - 06:10 AM (IST)

ਟਾਹਲੀ ਸਾਹਿਬ, (ਬਲਜੀਤ)- ਹਲਕਾ ਮਜੀਠਾ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦ ਇਕ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਕਾਂਗਰਸ ਐੱਸ. ਸੀ. ਸੈੱਲ ਦੇ ਚੇਅਰਮੈਨ ਤਰਸੇਮ ਸਿੰਘ ਸਿਆਲਕਾ ਦੇ ਲਡ਼ਕੇ ਸਮੇਤ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।
ਜਾਣਕਾਰੀ ਅਨੁਸਾਰ ਬੀਤੀ ਰਾਤ ਨੌਜਵਾਨ ਹਰਸੁਖਪ੍ਰੀਤ ਸਿੰਘ ਸਿਆਲਕਾ ਆਪਣੇ ਚਚੇਰੇ ਭਰਾ ਹਰਵਿੰਦਰ ਸਿੰਘ ਨਾਲ ਕਸਬਾ ਟਾਹਲੀ ਸਾਹਿਬ ਤੋਂ ਸਿਆਲਕਾ ਨੂੰ ਰਹੇ ਸੀ ਕਿ ਗੁੱਜ਼ਰਾ ਦੇ ਡੇਰਿਆਂ ਵਿੱਚੋਂ ਇਕ ਮੱਝ ਦੇ ਖੁੱਲ੍ਹ ਕੇ ਸੜਕ ਵਿਚ ਆ ਜਾਣ ਕਾਰਨ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਵਿਚ ਦੋਵਾਂ ਹਰਵਿੰਦਰ ਸਿੰਘ ਪੁੱਤਰ ਰੁਲਦਾ ਸਿੰਘ ਵਾਸੀ ਸਿਆਲਕਾ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਚੇਅਰਮੈਨ ਸਿਆਲਕਾ ਦੇ ਲਡ਼ਕੇ ਨੂੰ ਮੁੱਢਲੀ ਡਾਕਟਰੀ ਸਹਾਇਤਾ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਜੋ ਜ਼ਖਮਾਂ ਦੀ ਤਾਬ ਨਾ ਝਲਦਾ ਹੋਇਆ ਸਵਰਗਵਾਸ ਹੋ ਗਿਆ। ਇਸ ਸਬੰਧੀ ਏ. ਐੱਸ. ਆਈ. ਗੁਰਨਾਮ ਸਿੰਘ ਚੌਕੀ ਇੰਚਾਰਜ ਟਾਹਲੀ ਸਾਹਿਬ ਵੱਲੋਂ 174 ਦੀ ਕਾਰਵਾਈ ਕਰਕੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖਡ਼ ਅਤੇ ਮੌਕੇ ’ਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਹਲਕਾ ਹਰਬੋਗਿੰਦਪੁਰ, ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਸਾਬਕਾ ਵਿਧਾਂਇਕ ਸਵਿੰਦਰ ਸਿੰਘ ਕੱਥੂਨੰਗਲ, ਭਗਵੰਤਪਾਲ ਸਿੰਘ ਸੱਚਰ, ਸਤਿੰਦਰ ਸਿੰਘ ਸਾਹ, ਮੇਜਰ ਸਿੰਘ ਸਿਆਲਕਾ, ਕੁਲਵਿੰਦਰ ਸਿੰਘ ਰੀਟਾ, ਪਲਵਿੰਦਰ ਸਿੰਘ ਸਿਆਲਕਾ, ਸਰਪੰਚ ਬਲਵਿੰਦਰ ਸਿੰਘ ਮਰਡ਼ੀ, ਰਮੇਸ਼ ਕੁਮਾਰ, ਸੁਖਵਿੰਦਰ ਸਿੰਘ ਢਿੱਲੋਂ ,ਸੀਨੀਅਰ ਅਕਾਲੀ ਆਗੂ ਰਤਨ ਸਿੰਘ ਫੱਤੂਭੀਲਾ, ਸਾਬਕਾ ਸਰਪੰਚ ਮੰਗਲ ਸਿੰਘ ਬਾਬੋਵਾਲ ਆਦਿ ਵੱਲੋਂ ਚੇਅਰਮੈਨ ਤਰਸੇਮ ਸਿੰਘ ਸਿਆਲਕਾ ਨਾਲ ਦੁੱਖ ਦਾ ਇਜ਼ਹਾਰ ਕੀਤਾ।


Related News