ਸੜਕ ਹਾਦਸੇ ਨੇ ਵਿਛਾਏ ਸੱਥਰ, ਇਕ ਨੌਜਵਾਨ ਦੀ ਮੌਤ, 1 ਜ਼ਖਮੀ

Friday, Oct 10, 2025 - 01:49 PM (IST)

ਸੜਕ ਹਾਦਸੇ ਨੇ ਵਿਛਾਏ ਸੱਥਰ, ਇਕ ਨੌਜਵਾਨ ਦੀ ਮੌਤ, 1 ਜ਼ਖਮੀ

ਜੇਠੂਵਾਲ (ਤੱਗੜ)-ਅੰਮ੍ਰਿਤਸਰ ਬਟਾਲਾ ਜੀ. ਟੀ. ਰੋਡ ’ਤੇ ਸਥਿਤ ਅੱਡਾ ਜੇਠੂਵਾਲ ਦੇ ਨਜ਼ਦੀਕ ਆਨੰਦ ਕਾਲਜ ਨੇੜੇ ਦੇ ਕਿਸੇ ਅਣਪਛਾਤੇ ਵਾਹਨ ਵੱਲੋਂ ਐਕਟਿਵ ਨੂੰ ਸਾਈਡ ਮਾਰਨ ਨਾਲ ਇਕ ਵਿਅਕਤੀ ਦੀ ਮੌਤ ਤੇ ਇਕ ਵਿਅਕਤੀ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।

ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਵੱਡੇ ਹੁਕਮ, ਤਿਉਹਾਰਾਂ ਦੇ ਮੱਦੇਨਜ਼ਰ ਲੱਗੀਆਂ ਪਾਬੰਦੀਆਂ

ਪ੍ਰਾਪਤ ਜਾਣਕਾਰੀ ਅਨੁਸਾਰ ਜਗਮੀਤ ਸਿੰਘ ਉਮਰ 25 ਸਾਲ ਪੁੱਤਰ ਨਰਿੰਦਰ ਸਿੰਘ ਉਮਰਪੁਰਾ ਬਟਾਲਾ ਤੇ ਰਜਤ ਕੁਮਾਰ ਪੁੱਤਰ ਧਰਮਪਾਲ ਸਿੰਘ ਵਾਸੀ ਬਟਾਲਾ ਜੋ ਕੀ ਆਪਣੀ ਐਕਟਿਵ ’ਤੇ ਸਵਾਰ ਸਨ ਅਤੇ ਬਟਾਲਾ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਜਾ ਰਹੇ ਸਨ। ਜਦੋਂ ਉਹ ਰਾਤ 9 ਵਜੇ ਦੇ ਕਰੀਬ ਜੇਠੂਵਾਲ ਕੋਲ ਪੁੱਜੇ ਤਾਂ ਪਿੱਛੇ ਆ ਰਹੇ ਵਾਹਨ ਵੱਲੋਂ ਸਾਈਡ ਮਾਰਨ ਨਾਲ ਦੋਵੇ ਐਕਟਿਵ ਸਵਾਰ ਗਭੀਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ-ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ

ਇਸ ਹਾਦਸੇ ਦੀ ਸੂਚਨਾ ਮਿਲਣ ’ਤੇ ਸੋਹੀਆਂ ਖੁਰਦ ਚੌਕੀ ਇੰਚਾਰਜ ਏ. ਐੱਸ. ਆਈ. ਤਰਸੇਮ ਸਿੰਘ, ਏ. ਐੱਸ. ਆਈ. ਲੱਖਾ ਸਿੰਘ ਪੁਲਸ ਮੁਲਾਜ਼ਮਾਂ ਨਾਲ ਘਟਨਾ ਸਥਾਨ ’ਤੇ ਪੁੱਜ ਕੇ ਜ਼ਖ਼ਮੀਆਂ ਨੂੰ ਦਾਖਲ ਕਰਵਾਇਆ ਗਿਆ। ਹਸਪਤਾਲ ਜੇਰੇ ਇਲਾਜ ਲਈ ਜਗਮੀਤ ਸਿੰਘ ਦੀ ਮੌਤ ਹੋ ਗਈ ਅਤੇ ਜ਼ਖਮੀ ਦਾ ਇਲਾਜ ਚੱਲ ਰਿਹਾ ਮ੍ਰਿਤਕ ਜਗਮੀਤ ਸਿੰਘ ਸ਼੍ਰੋਮਣੀ ਕਮੇਟੀ ਮੁਲਾਜ਼ਮ ਹੈ ਅਤੇ ਗਗੀ ਸਿੰਘ ਅਤੇ ਗੁਰਦੁਆਰਾ ਕੰਧ ਸਾਹਿਬ ਵਿਖੇ ਕੀਰਤਨ ਕਰਨ ਦੀ ਡਿਊਟੀ ਕਰਦਾ ਸੀ। ਪੁਲਸ ਵੱਲੋਂ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News