ਦੀਨਾਨਗਰ ਵਾਪਰਿਆ ਸੜਕ ਹਾਦਸਾ, 2 ਮੋਟਰਸਾਈਕਲਾਂ ਦੀ ਟਕੱਰ ''ਚ ਇਕ ਦੀ ਮੌਤ

03/21/2024 11:10:05 AM

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਅਧੀਨ ਆਉਂਦੇ ਪਿੰਡ ਜਗਤਪੁਰ ਕਲਾਂ ਨੇੜੇ ਦੋ ਮੋਟਰਸਾਇਕਲਾਂ ਦੀ ਆਪਸ 'ਚ ਟੱਕਰ ਹੋਣ ਕਾਰਨ ਇੱਕ ਮੋਟਰਸਾਇਕਲ ਚਾਲਕ ਦੀ ਮੌਕੇ ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸ਼ਲਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਬਿਆਨਕਰਤਾ ਨਿਰਮਲ ਸਿੰਘ ਪੁੱਤਰ ਕੁੰਨਣ ਸਿੰਘ ਸਹੂਰ ਕਲਾਂ ਥਾਣਾ ਕਲਾਨੋਰ ਦੱਸਿਆ ਕਿ ਮੇਰਾ ਭਰਾ ਕੁਲਦੀਪ ਸਿੰਘ ਜੋ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ, ਜਦ ਉਹ ਪਿੰਡ ਜਗਤਪੁਰ ਕਲਾਂ ਤੋਂ ਥੋੜਾ ਅੱਗੇ ਜ਼ਿੰਮੀਦਾਰਾ ਢਾਬੇ ਨੇੜੇ ਪੁੱਜਾ ਤਾਂ ਉੱਕਤ ਆਰੋਪੀ ਅਜੈ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪੁਰਾਣੀਆਂ ਬਾਗੜੀਆ ਥਾਣਾ ਭੈਣੀ ਮੀਆਂ ਖਾਂ  ਇੱਕ ਮੋਟਰਸਾਈਕਲ ਮਾਰਕਾ ਸਪਲੈਂਡਰ ਬਿੰਨਾ ਨੰਬਰੀ 'ਤੇ ਸਵਾਰ ਹੋ ਆਇਆ। ਇਸ ਦੌਰਾਨ ਉਸ ਨੇ ਆਪਣਾ ਮੋਟਰਸਾਇਕਲ ਗਲਤ ਸਾਇਡ ਤੋਂ ਬਿਨਾਂ ਹਾਰਨ ਦਿੱਤੇ ਲਾਪ੍ਰਵਾਹੀ ਨਾਲ ਚਲਾਉਂਦੇ ਹੋਏ ਨੇ ਮੇਰੇ ਭਰਾ ਕੁਲਦੀਪ ਸਿੰਘ ਦੇ ਮੋਟਰਸਾਇਕਲ ਵਿੱਚ ਮਾਰ ਦਿੱਤਾ, ਜਿਸ ਕਾਰਨ ਸੜਕ 'ਤੇ ਡਿੱਗਣ ਕਰਕੇ ਉਸਦੇ ਸਿਰ ਅਤੇ ਹੋਰ ਸਰੀਰ 'ਤੇ ਸੱਟਾਂ ਲੱਗਣ ਕਰਕੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।

 ਇਹ ਵੀ ਪੜ੍ਹੋ : ਚੋਣ ਜਿੱਤਣ ਵਾਲੇ ਨਾਲੋਂ ਜ਼ਿਆਦਾ ਹਾਰਨ ਵਾਲੇ ਲਈ ਫ਼ਾਇਦੇਮੰਦ ਰਹਿੰਦੀ ਹੈ ਅੰਮ੍ਰਿਤਸਰ ਸੀਟ, ਪੜ੍ਹੋ 25 ਸਾਲਾਂ ਦਾ ਇਤਿਹਾਸ

ਇਸ ਸਾਰੀ ਘਟਨਾ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲਿਸ ਨੇ ਮੌਕੇ ਤੇ ਪਹੁੰਚ ਮਿ੍ਤਕ ਵਿਅਕਤੀ ਦੇ ਭਰਾ ਦੇ ਬਿਆਨਾਂ ਦੇ ਆਧਾਰ ਤੇ  ਅਜੈ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪੁਰਾਣੀਆਂ ਬਾਗੜੀਆ ਥਾਣਾ ਭੈਣੀ ਮੀਆਂ ਖਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News