ਸੜਕ ਦੇ ਘੁੰਮਦੇ ਆਵਾਰਾ ਕੁੱਤਿਆਂ ਦੇ ਖ਼ੌਫ ਨੇ ਲੋਕਾਂ ਦਾ ਕੀਤਾ ਜੀਣਾ ਮੁਹਾਲ

02/26/2021 1:19:55 PM

ਤਰਨਤਾਰਨ (ਵਾਲੀਆ) - ਜਿਥੇ ਵੀ ਜਾਓ, ਉਸ ਥਾਂ ’ਤੇ ਹੀ ਆਵਾਰਾ ਕੁੱਤਿਆਂ ਦਾ ਕਹਿਰ ਅੱਜ ਵੀ ਜਾਰੀ ਹੈ। ਆਵਾਰਾ ਕੁੱਤਿਆਂ ਦੀ ਵਧੇਰੇ ਭਰਮਾਰ ਹੋਣ ਕਰਕੇ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ। ਕੁੱਤੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸਮੇਂ ਆਪਣਾ ਸ਼ਿਕਾਰ ਬਣਾ ਰਹੇ ਹਨ, ਜਿਸ ਕਾਰਨ ਲੋਕ ਆਪਣੇ ਹੀ ਘਰਾਂ ਤੋਂ ਬਾਹਰ ਨਿਕਲਣ ਤੋਂ ਡਰ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ -  ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼

ਇਸ ਸਬੰਧ ’ਚ ਸਮਾਜ ਸੇਵੀ ਮੁਨਵਰ ਅਲੀ (ਮੀਆਂ ਸੁਲੇਮਾਨ) ਨੇ ਜਗਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਿੱਤ ਆਏ ਦਿਨ ਕਿਸੇ ਨੇ ਕਿਸੇ ਸ਼ਹਿਰ/ਪਿੰਡ ’ਚ ਅਵਾਰਾ ਕੁੱਤਿਆਂ ਵਲੋਂ ਬੱਚਿਆਂ ਨੂੰ ਨੋਚ ਕੇ ਖਾ ਜਾਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਰਕੇ ਲੋਕਾਂ ਦੇ ਮਨਾਂ ਅੰਦਰ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਵਿਦੇਸ਼ ਜਾਣ ਦਾ ਸੁਫ਼ਨਾ ਪੂਰਾ ਨਾ ਹੋਣ ’ਤੇ ਦੋਸਤ ਨਾਲ ਮਿਲ ਕੀਤਾ ਸੀ ਬਜ਼ੁਰਗ ਦਾ ਕਤਲ

ਇਸ ਬਾਰੇ ਬਹੁਤ ਸਾਰੇ ਲੋਕਾਂ ਨੇ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਵੀ ਕੀਤੀਆਂ ਪਰ ਪ੍ਰਸ਼ਾਸਨ ਵਲੋਂ ਆਵਾਰਾ ਕੁੱਤਿਆਂ ਦੀ ਰੋਕਥਾਮ ਲਈ ਕੋਈ ਠੋਸ ਉਪਰਾਲੇ ਨਾ ਹੋਣ ਕਰਕੇ ਕੁੱਤਿਆਂ ਦੀਆਂ ਘਟਨਾਵਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਵਾਰਾ ਕੁੱਤਿਆਂ ਦੀ ਰੋਕਥਾਮ ਲਈ ਕੋਈ ਠੋਸ ਪ੍ਰਬੰਧ ਕੀਤਾ ਜਾਵੇ, ਜਿਸ ਨਾਲ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼


rajwinder kaur

Content Editor

Related News