ਲੁਟੇਰੇ ਪਿਸਤੌਲ ਦੀ ਨੋਕ ’ਤੇ ਦੁਕਾਨਦਾਰ ਤੋਂ ਲੁੱਟੇ 40 ਹਜ਼ਾਰ ਰੁਪਏ

Wednesday, Sep 04, 2024 - 07:08 PM (IST)

ਲੁਟੇਰੇ ਪਿਸਤੌਲ ਦੀ ਨੋਕ ’ਤੇ ਦੁਕਾਨਦਾਰ ਤੋਂ ਲੁੱਟੇ 40 ਹਜ਼ਾਰ ਰੁਪਏ

ਅੰਮ੍ਰਿਤਸਰ (ਸੰਜੀਵ)-ਲੁਟੇਰੇ ਪਿਸਤੌਲ ਦੀ ਨੋਕ ’ਤੇ ਦੁਕਾਨਦਾਰ ਤੋਂ ਹਜ਼ਾਰਾਂ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਜਾਣ ਦੇ ਮਾਮਲੇ ਵਿਚ ਥਾਣਾ ਗੇਟ ਹਕੀਮਾ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਦਾਣਾ ਮੰਡੀ ਭਗਤਾਂਵਾਲਾ ਵਿਖੇ ਸਥਿਤ ਦਸਮੇਸ਼ ਟੈਲੀਕਾਮ ਦੇ ਨਾਂ ’ਤੇ ਆਪਣੀ ਮੋਬਾਇਲ ਰਿਪੇਅਰ ਦੀ ਦੁਕਾਨ ’ਤੇ ਬੈਠਾ ਸੀ। ਦੁਪਹਿਰ 3 ਵਜੇ ਦੇ ਕਰੀਬ ਤਿੰਨ ਨਕਾਬਪੋਸ਼ ਨੌਜਵਾਨ ਦੁਕਾਨ ਵਿਚ ਜ਼ਬਦਰਤੀ ਦਾਖ਼ਲ ਹੋਏ ਅਤੇ ਪਿਸਤੌਲ ਦੀ ਨੋਕ ’ਤੇ 40 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ-  ਜਸਦੀਪ ਸਿੰਘ ਗਿੱਲ ਤੋਂ ਪਹਿਲਾਂ ਕੌਣ-ਕੌਣ ਰਹੇ ਨੇ ਡੇਰਾ ਬਿਆਸ ਦੇ ਮੁਖੀ, ਜਾਣੋ ਪੂਰੀ ਡਿਟੇਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News