ਬੇਖੌਫ਼ ਹੋਏ ਲੁਟੇਰੇ, ਦਿਨ-ਦਿਹਾੜੇ ਔਰਤ ਤੋਂ ਪਰਸ ਤੇ ਮੋਬਾਇਲ ਲੁੱਟ ਕੇ ਹੋਏ ਫਰਾਰ, cctv ਤਸਵੀਰਾਂ ਆਈਆਂ ਸਾਹਮਣੇ

Monday, Jul 15, 2024 - 01:45 PM (IST)

ਬੇਖੌਫ਼ ਹੋਏ ਲੁਟੇਰੇ, ਦਿਨ-ਦਿਹਾੜੇ ਔਰਤ ਤੋਂ ਪਰਸ ਤੇ ਮੋਬਾਇਲ ਲੁੱਟ ਕੇ ਹੋਏ ਫਰਾਰ, cctv ਤਸਵੀਰਾਂ ਆਈਆਂ ਸਾਹਮਣੇ

ਗੁਰਦਾਸਪੁਰ(ਵਿਨੋਦ)- ਗੁਰਦਾਸਪੁਰ ਸ਼ਹਿਰ ਵਿੱਚ ਲੁੱਟਾਂ ਖੋਹਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਵੀ ਦਿਨ ਦਿਹਾੜੇ ਸਕੂਟਰੀ ਤੇ ਸਵਾਰ ਇਕ ਔਰਤ ਤੋਂ ਦੋ ਲੁਟੇਰੇ ਪਰਸ ਤੇ ਮੋਬਾਇਲ ਖੋਹ ਕੇ ਫਰਾਰ ਹੋ ਗਏ। ਜਿਸ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਪੀੜਤ ਔਰਤ ਨੇ ਸਿਟੀ ਪੁਲਸ ਨੂੰ ਸ਼ਿਕਾਇਤ ਦੇ ਕੇ ਇਨਸਾਫ ਦੀ ਮੰਗ ਕੀਤੀ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ- ਹੈਰੋਇਨ ਸਮੱਗਲਿੰਗ ਦਾ ਟੁੱਟਿਆ ਰਿਕਾਰਡ, 5 ਮਹੀਨਿਆਂ ’ਚ 126 ਡਰੋਨ ਤੇ 750 ਕਰੋੜ ਦੀ ਹੈਰੋਇਨ ਜ਼ਬਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪੀੜਤ ਮਹਿਲਾ ਸਾਵਲੀ ਸੈਣੀ ਪਤਨੀ ਰਮੇਸ਼ ਲਾਲ ਸੈਣੀ ਨਿਵਾਸੀ ਗ੍ਰੈਟਰ ਕੈਲਾਸ਼ ਕਲੋਨੀ ਬੈਕ ਸਾਈਡ ਫਤਿਹ ਹਲਵਾਈ ਨੇ ਦੱਸਿਆ ਕਿ ਉਹ ਸ਼ਹਿਰ ਵਿੱਚ ਹੀ ਆਪਣੇ ਬੇਟੇ ਨੂੰ ਰਿਸ਼ਤੇਦਾਰਾਂ ਦੇ ਘਰ ਛੱਡ ਕੇ ਵਾਪਸ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਜਦ ਘਰ ਆ ਰਹੀ ਸੀ ਤਾਂ ਮੇਰਾ ਪਿੱਛਾ ਕਰਦੇ ਆਏ 2 ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਨੌਜਵਾਨਾਂ ਨੇ ਕਿਹਾ ਕਿ ਤੁਹਾਡੀ ਸਕੂਟਰੀ ਦੀ ਨੰਬਰ ਪਲੇਟ ਡਿੱਗ ਗਈ ਹੈ,ਜਦ ਉਸ ਨੇ ਸਕੂਟਰੀ ਖੜ੍ਹੀ ਕਰਕੇ ਨੰਬਰ ਪਲੇਟ ਦੇਖਣੀ ਚਾਹੀ ਤਾਂ ਲੁਟੇਰਿਆਂ ਨੇ ਝਪਟਾ ਮਾਰ ਕੇ ਉਸ ਦਾ ਮੋਬਾਈਲ ਅਤੇ ਪਰਸ ਖੋਲ ਲਿਆ ਅਤੇ ਉਨ੍ਹਾਂ ਨਾਲ ਲੁੱਟ ਖੋਹ ਕਰਨੀ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ-ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਦੇ ਦੋ ਕਾਰਕੁੰਨ ਗ੍ਰਿਫ਼ਤਾਰ

ਜਦ ਉਸ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਮੋਟਰਸਾਈਕਲ ਸਵਾਰ ਦੋਵੇਂ ਲੁਟੇਰੇ ਨੌਜਵਾਨ ਬਾਈਪਾਸ ਵੱਲ ਨੂੰ ਭੱਜ ਗਏ। ਉੱਥੇ ਹੀ ਇੱਕ ਹੋਰ ਨੌਜਵਾਨ ਜੋ ਕੁਝ ਦਿਨ ਪਹਿਲਾਂ ਉਸੇ ਜਗ੍ਹਾ 'ਤੇ ਲੁੱਟਖੋਹ ਦਾ ਸ਼ਿਕਾਰ ਹੋਇਆ ਸੀ ,ਨੇ ਦੱਸਿਆ ਕਿ ਰਾਤ ਨੂੰ ਕੰਮ ਤੋਂ ਵਾਪਸ ਆਉਂਦਿਆਂ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਪਿਸਤੌਲ ਦੇ ਦਮ 'ਤੇ ਉਨ੍ਹਾਂ ਨਾਲ ਲੁੱਟ ਖੋਹ ਕੀਤੀ ਸੀ । ਜਿਸ ਸਬੰਧੀ ਉਨ੍ਹਾਂ ਨੇ ਪਹਿਲਾਂ ਹੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਹੋਈ ਹੈ । ਪੁਲਸ ਅਧਿਕਾਰੀਆਂ ਨੇ ਮਹਿਲਾਂ ਦੀ ਸ਼ਿਕਾਇਤ 'ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਜਾਇਬ ਘਰ 'ਚ ਗਜਿੰਦਰ ਸਿੰਘ, ਪੰਜਵੜ ਤੇ ਨਿੱਝਰ ਦੀਆਂ ਤਸਵੀਰਾਂ ਲਗਾਉਣ ਦੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News