ਪੰਜਾਬ 'ਚ ਲੁਟੇਰਿਆਂ ਦੀ ਦਹਿਸ਼ਤ, ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ
Monday, Mar 24, 2025 - 02:27 PM (IST)

ਚਵਿੰਡਾ ਦੇਵੀ/ਕੱਥੂਨੰਗਲ (ਰਾਜਬੀਰ)- ਦਿਨ-ਦਿਹਾੜੇ ਹੁੰਦੀਆਂ ਲੁੱਟਾਂ-ਖੋਹਾਂ ਅਤੇ ਨਸ਼ੇ ਦਾ ਧੰਦਾ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ, ਜਿਸ ’ਤੇ ਲੋਕ ਆਏ ਦਿਨ ਇਨ੍ਹਾਂ ਲੁੱਟਾਂ-ਖੋਹਾਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਕਈ ਆਪਣੀਆਂ ਜਾਨਾਂ ਵੀ ਗੁਆ ਬੈਠੇ ਹਨ। ਇਸੇ ਤਰ੍ਹਾਂ ਇਕ ਮਾਮਲਾ ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਹਦਾਇਤਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਵਿਅਕਤੀ ਭੁਪਿੰਦਰ ਸਿੰਘ ਦੀ ਸੜਕ ਹਾਦਸੇ ਵਿਚ ਨਹੀਂ ਸਗੋਂ ਲੁਟੇਰਿਆ ਵਲੋਂ ਤੇਜ਼ ਹਥਿਆਰਾਂ ਨਾਲ ਵਾਰ ਕਰ ਕੇ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ
ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ,ਕਿ ਪਿੰਡ ਹਦਾਇਤਪੁਰ ਦਾ ਰਾਜ ਮਿਸ਼ਤਰੀ ਠੇਕੇਦਾਰ ਭੁਪਿੰਦਰ ਸਿੰਘ ਭਿੰਦਾ ਪੁੱਤਰ ਮੇਵਾ ਸਿੰਘ ਕੌਮ (ਤਰਖਾਣ) ਜੋ ਬੀਤੇ ਕੱਲ੍ਹ ਦੀ ਸ਼ਾਮ ਨੂੰ ਆਪਣੇ ਕੰਮ ਤੋਂ ਘਰ ਨੂੰ ਵਾਪਸ ਆਉਂਦਿਆਂ ਪਿੰਡ ਢੱਡੇ ਵਿਖੇ ਵਾਟਰ ਸਪਲਾਈ ਦੀ ਟੈਂਕੀ ਨੇੜੇ ਸ਼ੱਕੀ ਹਾਲਤ ਵਿਚ ਸੜਕ ਦੇ ਕਿਨਾਰੇ ਗੰਭੀਰ ਰੂਪ ’ਚ ਜਖ਼ਮੀ ਮਿਲਿਆ ਜਿਸ ਨੂੰ ਹਸਪਤਾਲ ਵਿਖੇ ਲਿਜਾਇਆ ਗਿਆ ਜਿਥੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਪਰਿਵਾਰ ਵਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਭੁਪਿੰਦਰ ਸਿੰਘ ਦੀ ਸੜਕ ਹਾਦਸੇ ਵਿਚ ਨਹੀਂ ਸਗੋਂ ਲੁਟੇਰਿਆ ਵਲੋਂ ਤੇਜ਼ ਹਥਿਆਰਾਂ ਨਾਲ ਭੁਪਿੰਦਰ ਸਿੰਘ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ। ਮ੍ਰਿਤਕ ਵਿਅਕਤੀ ਦਾ ਅੱਜ ਪਿੰਡ ਹਦਾਇਤਪੁਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ ।
ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8