ਲੁੱਟੇਰੇ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਖੋਹ ਕੇ ਹੋਏ ਫ਼ਰਾਰ, ਪੁਲਸ ਨੇ ਕੀਤਾ ਮਾਮਲਾ ਦਰਜ

Monday, Jul 24, 2023 - 05:13 PM (IST)

ਲੁੱਟੇਰੇ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਖੋਹ ਕੇ ਹੋਏ ਫ਼ਰਾਰ, ਪੁਲਸ ਨੇ ਕੀਤਾ ਮਾਮਲਾ ਦਰਜ

ਬਟਾਲਾ (ਸਾਹਿਲ, ਬਲਜੀਤ)- ਦੋ ਅਣਪਛਾਤੇ ਝਪਟਮਾਰਾਂ ਵਲੋਂ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਥਾਣਾ ਕਾਦੀਆਂ ਵਿਖੇ ਦਰਜ ਕਰਵਾਏ ਬਿਆਨ ਵਿਚ ਦਰਸ਼ਨ ਸਿੰਘ ਪੁੱਤਰ ਭਗਤ ਸਿੰਘ ਵਾਸੀ ਮੁਹੱਲਾ ਕਰਿਸ਼ਨਾ ਨਗਰ ਕਾਦੀਆਂ ਨੇ ਲਿਖਵਾਇਆ ਹੈ ਕਿ ਉਹ ਬੀਤੇ ਕੱਲ ਸ਼ਾਮ ਸਾਢੇ 4 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ’ਤੇ ਆਪਣੀ ਪਤਨੀ ਨਾਲ ਸਵਾਰ ਹੋ ਕੇ ਬਟਾਲਾ ਤੋਂ ਕਾਦੀਆਂ ਨੂੰ ਜਾ ਰਿਹਾ ਸੀ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਨੇ ਯੂਟਿਊਬ ਚੈਨਲ ਕੀਤਾ ਲਾਂਚ

ਜਦੋਂ ਉਹ ਦੋਵੇਂ ਪਿੰਡ ਮਨਸੂਰਕੇ ਟੀ-ਪੁਆਇੰਟ ਨੇੜੇ ਪਹੰੁਚੇ ਤਾਂ ਪਿੱਛੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਝਪਟਮਾਰਾਂ ਨੇ ਉਸਦੀ ਪਤਨੀ ਦੇ ਕੰਨਾਂ ਵਿਚ ਪਾਈਆਂ ਵਾਲੀਆਂ ਝਪਟ ਲਈ ਅਤੇ ਫ਼ਰਾਰ ਹੋ ਗਏ। ਹੋਰ ਜਾਣਕਾਰੀ ਦੇ ਮੁਤਾਬਕ ਉਕਤ ਮਾਮਲੇ ਸਬੰਧੀ ਏ.ਐੱਸ.ਆਈ ਕੁਲਵਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਫ਼ਰਾਰ ਅਣਪਛਾਤੇ ਝਪਟਮਾਰਾਂ ਖ਼ਿਲਾਫ਼ ਥਾਣਾ ਕਾਦੀਆਂ ਵਿਖੇ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਅਕਾਲੀ ਆਗੂ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News