ਲੁਟੇਰਾ ਗਿਰੋਹ ਬੇਪਰਦ, 5 ਮੋਟਰਸਾਈਕਲ ਤੇ 3 ਮੋਬਾਇਲ ਚੋਰੀ ਕਰਨ ਵਾਲੇ 4 ਮੈਂਬਰ ਕਾਬੂ
Tuesday, Jan 03, 2023 - 04:01 PM (IST)

ਅੰਮ੍ਰਿਤਸਰ (ਅਰੁਣ)- ਕੰਟੋਨਮੈਂਟ ਥਾਣੇ ਦੀ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ੀ ਸਬੰਧੀ ਕੀਤੀ ਵੱਖ-ਵੱਖ ਛਾਪੇਮਾਰੀ ਦੌਰਾਨ ਚੋਰ ਅਤੇ ਲੁਟੇਰਾ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰ ਲਿਆ। ਪ੍ਰੈਸ ਮਿਲਣੀ ਦੌਰਾਨ ਖੁਲਾਸਾ ਕਰਦਿਆਂ ਥਾਣਾ ਮੁਖੀ ਐੱਸ. ਆਈ. ਖੁਸ਼ਬੂ ਸ਼ਰਮਾ ਨੇ ਦੱਸਿਆ ਕਿ ਗਵਾਲ ਮੰਡੀ ਚੌਕੀ ਇੰਚਾਰਜ ਐੱਸ. ਆਈ. ਸੁਸ਼ੀਲ ਕੁਮਾਰ ਦੀ ਟੀਮ ਵੱਲੋਂ ਇਤਲਾਹ ਦੇ ਆਧਾਰ ’ਤੇ ਨਾਕਾਬੰਦੀ ਕਰਦਿਆਂ ਹਥਿਆਰਾਂ ਦੀ ਨੋਕ ’ਤੇ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਪਾਰਟੀ ਵੱਲੋਂ ਗ੍ਰਿਫ਼ਤਾਰ ਲੁਟੇਰਾ ਗਿਰੋਹ ਦੇ ਮੈਂਬਰ ਅਕਾਸ ਚੌਹਾਨ ਪੁੱਤਰ ਹੁਸ਼ਿਆਰ ਸਿੰਘ, ਸਾਲੂ ਗਿੱਲ ਪੁੱਤਰ ਪਿਆਰਾ ਸਿੰਘ ਅਤੇ ਮੋਹਿਤ ਕੁਮਾਰ ਪੁੱਤਰ ਰਾਮ ਰਾਜ ਸਾਰੇ ਵਾਸੀ ਨਿਊ ਕਾਲੋਨੀ ਰਾਮ ਤੀਰਥ ਰੋਡ ਕੋਲੋਂ ਇਕ ਦਾਤਰ ਅਤੇ ਖੋਹ ਕੀਤੇ ਗਏ ਤਿੰਨ ਮੋਬਾਇਲ ਫੋਨ ਬਰਾਮਦ ਕਰ ਕੇ ਪੁਲਸ ਨੇ ਮਾਮਲਾ ਦਰਜ ਕਰ ਲਿਆ।
ਇਹ ਵੀ ਪੜ੍ਹੋ- ਵਿਸਾਖ਼ੀ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, SGPC ਨੇ ਪਾਸਪੋਰਟ ਜਮ੍ਹਾ ਕਰਵਾਉਣ ਦੀ ਵਧਾਈ ਮਿਆਦ
ਇਸੇ ਤਰ੍ਹਾਂ ਇਕ ਹੋਰ ਵੱਖਰੀ ਛਾਪੇਮਾਰੀ ਦੌਰਾਨ ਏ. ਐੱਸ. ਆਈ. ਸਤਨਾਮ ਸਿੰਘ ਦੀ ਟੀਮ ਵਲੋਂ ਗ੍ਰਿਫ਼ਤਾਰ ਇਕ ਮੋਟਰਸਾਈਕਲ ਚੋਰ ਦਾ ਹਵਾਲਾ ਦਿੰਦਿਆਂ ਥਾਣਾ ਮੁਖੀ ਖੁਸਬੂ ਸ਼ਰਮਾ ਨੇ ਦੱਸਿਆ ਕਿ ਚੋਰੀ ਦਾ ਮੋਟਰਸਾਈਕਲ ਲੈ ਕੇ ਆ ਰਹੇ ਮੁਲਜ਼ਮ ਪ੍ਰਗਟ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਹੁਸ਼ਿਆਰ ਨਗਰ ਨੂੰ ਗ੍ਰਿਫ਼ਤਾਰ ਕਰਕੇ ਪੁਲਸ ਵੱਲੋਂ ਕੀਤੀ ਮੁਢਲੀ ਪੁੱਛਗਿੱਛ ਦੌਰਾਨ ਉਸ ਦੀ ਨਿਸਾਨਦੇਹੀ ਤੇ ਚੋਰੀ ਕੀਤੇ ਚਾਰ ਹੋਰ ਮੋਟਰਸਾਈਕਲ ਪੁਲਸ ਨੇ ਬਰਾਮਦ ਕਰ ਲਏ। ਥਾਣਾ ਮੁਖੀ ਖੁਸਬੂ ਸਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿਖੇ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਪੁਲਸ ਵੱਲੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੇ ਪੁੱਤ ਨੇ ਨਵੇਂ ਸਾਲ ਦੀ ਪਾਰਟੀ 'ਚ ਚਲਾਈ ਗੋਲ਼ੀ, ਮਚੀ ਹਫ਼ੜਾ-ਦਫ਼ੜੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।