ਡਾਕਾ ਮਾਰਨ ਦੀ ਕੋਸ਼ਿਸ਼ ਕਰਨ ਵਾਲੇ 4 ਵਿਅਕਤੀ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਗ੍ਰਿਫ਼ਤਾਰ

07/03/2022 5:30:28 PM

ਖੇਮਕਰਨ (ਸੋਨੀਆ) - ਐੱਸ.ਐੱਸ.ਪੀ. ਤਰਨ ਤਾਰਨ ਅਤੇ ਡੀ.ਐੱਸ.ਪੀ. ਭਿੱਖੀਵਿੰਡ ਤਰਸੇਮ ਮਸੀਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭੈੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਖੇਮਕਰਨ ਦੀ ਪੁਲਸ ਵਲੋਂ ਡਾਕਾ ਮਾਰਨ ਦੀ ਤਿਆਰੀ ਕਰਦੇ 4 ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਦੋਂਕਿ ਇਕ ਵਿਅਕਤੀ ਫਰਾਰ ਦੱਸਿਆ ਜਾ ਰਿਹਾ ਹੈ। ਥਾਣਾ ਮੁਖੀ ਖੇਮਕਰਨ ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਮੁਖਬਰ ਨੇ ਇਤਲਾਹ ਦਿੱਤੀ ਕਿ ਕੁਝ ਵਿਅਕਤੀ ਮਾਰੂ ਹਥਿਆਰਾਂ ਨਾਲ ਪਿੰਡ ਮੀਆਂਵਲ ਤੋਂ ਅੱਗੇ ਪੀਰ ਬਾਬਾ ਕਿੱਲੇ ਸ਼ਾਹ ਦੀ ਜਗ੍ਹਾ ਨੇੜੇ ਝਾੜੀਆਂ ਵਿਚ ਬੈਠੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਹਨ। 

ਪੁਲਸ ਪਾਰਟੀ ਖੇਮਕਰਨ ਵਲੋਂ ਹਰਕਤ 'ਚ ਆਉਂਦਿਆਂ ਮੌਕੇ 'ਤੇ ਪਹੁੰਚ ਕੇ 1 ਪਿਸਤੌਲ (32 ਬੋਰ), 2 ਬੰਦੂਕਾਂ (32 ਬੋਰ), ਵੱਡੇ ਦਾਤਰ, 2 ਕਿਰਪਾਨਾਂ ਨਾਲ ਚਾਰ ਵਿਅਕਤੀਆਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਵਿਰਸਾ ਸਿੰਘ, ਅਵਤਾਰ ਸਿੰਘ ਉਰਫ਼ ਦਿਲਵਰ ਪੁੱਤਰ ਮੇਜਰ ਸਿੰਘ, ਗੁਰਲਾਲ ਸਿੰਘ ਉਰਫ ਅਕਾਸ਼ ਪੁੱਤਰ ਹਰਜੀਤ ਸਿੰਘ, ਰੋਬਿਨ ਸਿੰਘ ਪੁੱਤਰ ਸਾਹਬ ਸਿੰਘ, ਮਨਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀਆਨ ਮਹਿੰਦੀਪੁਰ ਵਜੋਂ ਹੋਈ ਹੈ। ਥਾਣਾ ਖੇਮਕਰਨ 'ਚ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਥਾਣਾ ਮੁਖੀ ਨੇ ਦੱਸਿਆ ਕਿ ਉਕਤ ਵਿਅਕਤੀ ਪਹਿਲਾਂ ਵੀ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਇਸ ਸਬੰਧੀ ਵੀ ਪੁੱਛਗਿੱਛ ਜਾਰੀ ਹੈ, ਜਦੋਂਕਿ ਇਕ ਦੋਸ਼ੀ ਸੁਖਵਿੰਦਰ ਸਿੰਘ ਪੁੱਤਰ ਵਿਰਸਾ ਸਿੰਘ ਭੱਜਣ ਵਿਚ ਸਫਲ ਹੋ ਗਿਆ, ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ।


rajwinder kaur

Content Editor

Related News