ਨਕਾਬਪੋਸ਼ਾਂ ਨੇ ਪਿਸਟਲ ਵਿਖਾ ਕੇ ਖੋਹਿਆ ਨੌਜਵਾਨ ਦਾ ਮੋਬਾਇਲ ਅਤੇ ਮੋਟਰ ਸਾਈਕਲ ਖੋਹਿਆ

Monday, Aug 23, 2021 - 04:43 PM (IST)

ਨਕਾਬਪੋਸ਼ਾਂ ਨੇ ਪਿਸਟਲ ਵਿਖਾ ਕੇ ਖੋਹਿਆ ਨੌਜਵਾਨ ਦਾ ਮੋਬਾਇਲ ਅਤੇ ਮੋਟਰ ਸਾਈਕਲ ਖੋਹਿਆ

ਤਰਨਤਾਰਨ (ਜ.ਬ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੱਟੀ ਦੀ ਗਰਾਊਂਡ ਵਿੱਚ ਸਥਿਤ ਸਟੇਡੀਅਮ ਵਿਖੇ ਪ੍ਰੈਕਟਿਸ ਕਰਨ ਗਏ ਨੌਜਵਾਨ ਨੂੰ ਪਿਸਟਲ ਵਿਖਾ ਕੇ ਦੋ ਨਕਾਬਪੋਸ਼ਾਂ ਵਲੋਂ ਮੋਟਰ ਸਾਈਕਲ ਅਤੇ ਮੋਬਾਇਲ ਖੋਹ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਪੱਟੀ ਪੁਲਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਬਲਬੀਰ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਠੱਕਰਪੁਰਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਮੁੰਡਾ ਗਗਨਦੀਪ ਸਿੰਘ ਆਪਣੇ ਮੋਟਰ ਸਾਈਕਲ ਨੰਬਰ ਪੀ.ਬੀ.38.ਡੀ.7477 ’ਤੇ ਸਵਾਰ ਹੋ ਕੇ ਖੇਡ ਸਟੇਡੀਅਮ ਪੱਟੀ ਵਿੱਚ ਪ੍ਰੈਕਟਿਸ ਕਰਨ ਲਈ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ

ਉਨ੍ਹਾਂ ਨੇ ਦੱਸਿਆ ਕਿ ਉਥੇ ਦੋ ਨਕਾਬਪੋਸ਼ ਨੌਜਵਾਨ ਆਏ, ਜਿਨ੍ਹਾਂ ਨੇ ਪਿਸਟਲ ਦੇ ਜ਼ੋਰ ’ਤੇ ਉਸ ਦੇ ਮੁੰਡੇ ਦਾ ਮੋਟਰ ਸਾਈਕਲ ਅਤੇ ਮੋਬਾਇਲ ਫ਼ੋਨ ਖੋਹ ਲਿਆ ਅਤੇ ਫਰਾਰ ਹੋ ਗਏ। ਇਸ ਘਟਨਾ ਦੀ ਸ਼ਿਕਾਇਤ ਉਨ੍ਹਾਂ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਮੋਟਰ ਸਾਈਕਲ ਅਤੇ ਮੋਬਾਇਲ ਖੋਹਣ ਦੇ ਮਾਮਲੇ ’ਚ ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਅਤੇ ਕੁਲਦੀਪ ਸਿੰਘ ਉਰਫ ਲਾਡਾ ਪੁੱਤਰ ਜਗਜੀਤ ਸਿੰਘ ਵਾਸੀਆਨ ਕਾਜੀਕੋਟ ਖੁਰਦ ਖ਼ਿਲਾਫ਼ ਮੁਕੱਦਮਾ ਨੰਬਰ 138 ਜ਼ੇਰ ਧਾਰਾ 379ਬੀ/34 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਭਰਾਵਾਂ ਨੇ ਗੋਲੀਆਂ ਮਾਰ ਕੀਤਾ ਭੈਣ ਤੇ ਜੀਜੇ ਦਾ ਕਤਲ, 1 ਮਹੀਨਾ ਪਹਿਲਾਂ ਕੀਤਾ ਸੀ ਪ੍ਰੇਮ ਵਿਆਹ


author

rajwinder kaur

Content Editor

Related News