ਪਠਾਨਕੋਟ ’ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਕਾਰ ਸਵਾਰ ਬਦਮਾਸ਼ਾਂ ਨੇ ਕਿਸਾਨ ਨੂੰ ਬਣਾਇਆ ਨਿਸ਼ਾਨਾ

Thursday, Nov 05, 2026 - 04:30 PM (IST)

ਪਠਾਨਕੋਟ ’ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਕਾਰ ਸਵਾਰ ਬਦਮਾਸ਼ਾਂ ਨੇ ਕਿਸਾਨ ਨੂੰ ਬਣਾਇਆ ਨਿਸ਼ਾਨਾ

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ): ਪਠਾਨਕੋਟ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਦੇ ਹੌਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਪਹਿਲਾਂ ਜਿੱਥੇ ਲੁਟੇਰੇ ਮੋਟਰਸਾਈਕਲਾਂ ਅਤੇ ਸਕੂਟਰਾਂ ’ਤੇ ਸਵਾਰ ਹੋ ਕੇ ਵਾਰਦਾਤਾਂ ਕਰਦੇ ਸਨ, ਉੱਥੇ ਹੁਣ ਕਾਰਾਂ ਵਿੱਚ ਸਵਾਰ ਹੋ ਕੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਜਿਹੀ ਹੀ ਇੱਕ ਘਟਨਾ ਸਦਰ ਪੁਲਸ ਥਾਣੇ ਅਧੀਨ ਬਹਿਲੋਲਪੁਰ ਮੋੜ ’ਤੇ ਵਾਪਰੀ, ਜਿੱਥੇ ਕਾਰ ਸਵਾਰ ਅਣਪਛਾਤੇ ਲੁਟੇਰਿਆਂ ਨੇ ਮਦਦ ਕਰਨ ਦਾ ਬਹਾਨਾ ਬਣਾ ਕੇ ਇੱਕ ਕਿਸਾਨ ਦਾ ਮੋਬਾਈਲ ਫੋਨ ਅਤੇ ਸੋਨੇ ਦੀ ਚੇਨ ਖੋਹ ਲਈ।

ਇਹ ਵੀ ਪੜ੍ਹੋ-ਅੰਮ੍ਰਿਤਸਰ ਪੁਲਸ ਨੇ ਸੁਲਝਾਈਆਂ 3 ਗੋਲੀਬਾਰੀ ਦੀਆਂ ਵਾਰਦਾਤਾਂ, ਵੱਡੇ ਹਥਿਆਰਾਂ ਨਾਲ 16 ਮੁਲਜ਼ਮ ਗ੍ਰਿਫਤਾਰ

ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਭੋਆ ਦੇ ਵਸਨੀਕ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਹ ਸਵੇਰੇ ਕਰੀਬ 2:30 ਵਜੇ ਆਪਣੀ ਮੂਲੀ ਦੀ ਫ਼ਸਲ ਆਟੋ ਰਿਕਸ਼ਾ ਵਿੱਚ ਲੱਦ ਕੇ ਪਠਾਨਕੋਟ ਸਬਜ਼ੀ ਮੰਡੀ ਜਾ ਰਿਹਾ ਸੀ। ਉਹ ਖੁਦ ਮੋਟਰਸਾਈਕਲ ’ਤੇ ਸਵਾਰ ਸੀ। ਜਦੋਂ ਉਹ ਬਹਿਲੋਲਪੁਰ ਮੋੜ ਨੇੜੇ ਪਹੁੰਚਿਆ ਤਾਂ ਪਿਸ਼ਾਬ ਕਰਨ ਲਈ ਸੜਕ ਕਿਨਾਰੇ ਰੁਕ ਗਿਆ, ਜਦਕਿ ਉਸ ਦੇ ਸਾਥੀ ਆਟੋ ਰਿਕਸ਼ਾ ਲੈ ਕੇ ਅੱਗੇ ਚਲੇ ਗਏ। ਇਸ ਦੌਰਾਨ ਇੱਕ ਕਾਲੇ ਰੰਗ ਦੀ ਕਾਰ ਉੱਥੇ ਆ ਕੇ ਰੁਕੀ। ਕਾਰ ਚਾਲਕ ਨੇ ਖਿੜਕੀ ਵਿੱਚੋਂ ਪੁੱਛਿਆ ਕਿ ਭਰਾ ਤੁਸੀਂ ਕਿੱਥੇ ਜਾ ਰਹੇ ਹੋ। ਇਸ ਤੋਂ ਪਹਿਲਾਂ ਕਿ ਰਾਜੇਸ਼ ਕੋਈ ਜਵਾਬ ਦਿੰਦਾ, ਕਾਰ ਦੇ ਦੂਜੇ ਪਾਸੇ ਤੋਂ ਇੱਕ ਨੌਜਵਾਨ ਬਾਹਰ ਨਿਕਲਿਆ ਅਤੇ ਉਸ ਦੀ ਜੇਬ ਵਿੱਚੋਂ ਮੋਬਾਈਲ ਫੋਨ ਅਤੇ ਗਲੇ ਵਿੱਚ ਪਾਈ ਸੋਨੇ ਦੀ ਚੇਨ ਖੋਹ ਲਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਤੁਰੰਤ ਕਾਰ ਵਿੱਚ ਬੈਠ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ- ਕਾਂਸਟੇਬਲ ਕਰਮਬੀਰ ਦਾ ਸਾਥੀ ਹਰਜੀਤ ਗ੍ਰਿਫ਼ਤਾਰ, NCB ਨੇ ਕੀਤੀ ਵੱਡੀ ਕਾਰਵਾਈ

ਪੀੜਤ ਅਨੁਸਾਰ ਘਟਨਾ ਤੋਂ ਬਾਅਦ ਉਸ ਨੇ ਕਾਫ਼ੀ ਰੌਲਾ ਪਾਇਆ, ਪਰ ਸਵੇਰੇ ਕਰੀਬ 2:45 ਵਜੇ ਸੁੰਨਸਾਨ ਸੜਕ ’ਤੇ ਕੋਈ ਵੀ ਮੌਜੂਦ ਨਹੀਂ ਸੀ। ਇਸ ਤੋਂ ਬਾਅਦ ਉਸ ਨੇ ਸਦਰ ਪੁਲਸ ਥਾਣੇ ਪਹੁੰਚ ਕੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਕਾਰ ਸਵਾਰ ਮੁਲਜ਼ਮਾਂ ਖ਼ਿਲਾਫ਼  ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐੱਸਆਈ ਸੁਰਿੰਦਰ ਸਿੰਘ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਪੁਲਸ ਹਿਰਾਸਤ ’ਚੋਂ ਮੁਲਜ਼ਮ ਫ਼ਰਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News